25.1 C
Delhi
Thursday, March 28, 2024
spot_img
spot_img

ਕੈਪਟਨ ਵੱਲੋਂ ਮੁੱਖ ਸਕੱਤਰ ਨੂੰ ਫਿਲਮਾਂ ਤੇ ਗਾਣਿਆਂ ਦੀ ਸ਼ੂਟਿੰਗ ਲਈ ਹਦਾਇਤਾਂ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, 22 ਜੁਲਾਈ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੀ ਮੁੱਖ ਸਕੱਤਰ ਨੂੰ ਕੋਵਿਡ ਦੇ ਮੱਦੇਨਜ਼ਰ ਫਿਲਮਾਂ, ਗਾਣਿਆਂ, ਸ਼ੋਆਂ ਆਦਿ ਲਈ ਸੁਰੱਖਿਅਤ ਸ਼ੂਟਿੰਗ ਕਰਨ ਲਈ ਸਪੱਸ਼ਟ ਹਦਾਇਤਾਂ ਤਿਆਰ ਕਰਨ ਸਬੰਧੀ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਵੱਲੋਂ ਇਹ ਨਿਰਦੇਸ਼ ਉਸ ਵੇਲੇ ਦਿੱਤੇ ਗਏ ਜਦੋਂ ਤਿੰਨ ਪੰਜਾਬੀ ਗਾਇਕਾਂ/ਕਲਾਕਾਰਾਂ ਵੱਲੋਂ ਕੈਬਨਿਟ ਮੀਟਿੰਗ ਉਪਰੰਤ ਸੰਖੇਪ ਜਿਹੀ ਵੀਡਿਓ ਕਾਨਫਰੰਸ ਮਿਲਣੀ ਦੌਰਾਨ ਇਸ ਸਬੰਧੀ ਮੰਗ ਕੀਤੀ ਗਈ।

ਰੁਪਿੰਦਰ ਸਿੰਘ ‘ਗਿੱਪੀ ਗਰੇਵਾਲ’, ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਵੱਲੋਂ ਪਿਛਲੇ ਮਹੀਨੇ ਸੂਬੇ ਵਿੱਚ ਸ਼ੂਟਿੰਗਾਂ ਮੁੜ ਸ਼ੁਰੂ ਕਰਨ ਬਾਰੇ ਐਲਾਨ ਕੀਤਾ ਗਿਆ ਸੀ ਪਰ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦੀ ਅਣਹੋਂਦ ਕਾਰਨ ਸ਼ੂਟਿੰਗ ਦਾ ਕੰਮ ਮੁੜ ਸ਼ੁਰੂ ਕਰਨਾ ਔਖਾ ਹੈ ਜਿਹੜੀਆਂ ਕਿ ਲੌਕਡਾਊਨ ਸਮੇਂ ਤੋਂ ਪੂਰੀ ਤਰ੍ਹਾਂ ਬੰਦ ਹਨ।

ਕਲਾਕਾਰਾਂ ਦੇ ਸਰੋਕਾਰ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕਿਹਾ ਕਿ ਇਸ ਸਬੰਧੀ ਜਲਦੀ ਹੀ ਲੋੜੀਂਦੀਆਂ ਹਦਾਇਤਾਂ ਲਿਆਂਦੀਆਂ ਜਾਣ ਤਾਂ ਜੋ ਕੋਵਿਡ ਸਬੰਧੀ ਸੁਰੱਖਿਆ ਇਹਤਿਆਤਾਂ ਦੀ ਪਾਲਣਾ ਨਾਲ ਸ਼ੂਟਿੰਗ ਦਾ ਕੰਮ ਸੁਖਾਲਾ ਸ਼ੁਰੂ ਹੋ ਸਕੇ।Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION