24.1 C
Delhi
Thursday, April 25, 2024
spot_img
spot_img

ਕੈਪਟਨ ਵੱਲੋਂ ਮੱਕੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਕਰਨ ਲਈ ਢੁਕਵੀਂ ਮਾਤਰਾ ’ਚ ਬੀਜ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ, 1 ਮਈ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਉਣੀ ਰੁੱਤ ਤੋਂ ਮੱਕੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਕਰਨ ਬਾਰੇ ਆਪਣੀ ਸਰਕਾਰ ਦੇ ਫੈਸਲੇ ਤਹਿਤ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪ੍ਰਵਾਨਿਤ ਮੱਕੀ ਦੇ ਬੀਜ ਦੀਆਂ ਪ੍ਰਮਾਣਿਕ ਕਿਸਮਾਂ ਦੀ ਸਪਲਾਈ ਕਿਸਾਨਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।

ਸੂਬਾ ਸਰਕਾਰ ਨੇ ਇਸ ਰੁੱਤ ਦੌਰਾਨ ਮੱਕੀ ਦੀ ਕਾਸ਼ਤ ਹੇਠ ਰਕਬਾ 3.95 ਲੱਖ ਏਕੜ ਤੋਂ ਵਧਾ ਕੇ 7.41 ਲੱਖ ਏਕੜ ਤੱਕ ਕਰਨ ਦਾ ਫੈਸਲਾ ਲਿਆ ਹੈ ਜਿਸ ਰਾਹੀਂ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਦੀ ਕਾਸ਼ਤ ਵੱਲ ਮੁੜਣ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਨਾਲ-ਨਾਲ ਕੋਵਿਡ-19 ਦਰਮਿਆਨ ਮਜ਼ਦੂਰਾਂ ਦੀ ਘਾਟ ਨਾਲ ਨਿਪਟਣ ਦੇ ਦੂਹਰੇ ਉਦੇਸ਼ ਨੂੰ ਪੂਰਾ ਕੀਤਾ ਜਾ ਸਕੇਗਾ।

ਇਹ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਤਹਿਤ ਸਾਉਣੀ-2020-21 ਦੌਰਾਨ ਸੂਬੇ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬਾ ਵੀ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ।

ਸ੍ਰੀ ਖੰਨਾ ਨੇ ਮੁੱਖ ਮੰਤਰੀ ਜਿਨਾਂ ਕੋਲ ਖੇਤੀਬਾੜੀ ਵਿਭਾਗ ਵੀ ਹੈ, ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਦੇਸ਼ ਦੀਆਂ ਨਾਮੀ ਬੀਜ ਉਤਪਾਦਕ ਕੰਪਨੀਆਂ ਤੋਂ ਵੱਧ ਝਾੜ ਵਾਲਾ ਕਰੀਬ 6000 ਟਨ ਮੱਕੀ ਦਾ ਬੀਜ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਸਾਰੇ ਜ਼ਿਲਾ ਪੱਧਰ ਦੇ ਮੁੱਖ ਖੇਤੀਬਾੜੀ ਅਫਸਰਾਂ ਦੇ ਨਾਲ ਬਲਾਕ ਪੱਧਰ ਦੇ ਵਿਭਾਗੀ ਅਫਸਰਾਂ/ਕਰਮਚਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਨੂੰ ਪਾਣੀ ਦੀ ਵਧੇਰੇ ਖਪਤ ਵਾਲੀ ਝੋਨੇ ਦੀ ਰਵਾਇਤੀ ਫਸਲ ਤੋਂ ਮੁੜ ਕੇ ਸੂਬਾ ਸਰਕਾਰ ਵੱਲੋਂ ਬਦਲਵੀਆਂ ਫਸਲਾਂ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਲਈ ਕਹਿਣ।

ਸ੍ਰੀ ਖੰਨਾ ਨੇ ਕਿਹਾ ਕਿ ਇਸ ਤੋਂ ਇਲਾਵਾ ਕੋਵਿਡ-19 ਦੇ ਸੰਕਟ ਕਾਰਨ ਪਰਵਾਸੀ ਮਜ਼ਦੂਰਾਂ ਦੀ ਕਮੀ ਨਾਲ ਪੈਦਾ ਹੋਈ ਸਥਿਤੀ ਵਿੱਚ ਮੱਕੀ ਦੀ ਕਾਸ਼ਤ ਸੂਬੇ ਲਈ ਸਹਾਈ ਸਿੱਧ ਹੋਵੇਗੀ। ਉਨਾਂ ਕਿਹਾ ਕਿ ਮੌਜੂਦਾਂ ਹਾਲਤਾਂ ਵਿੱਚ ਕਿਸਾਨਾਂ ਵੱਲੋਂ ਮੱਕੀ ਅਤੇ ਕਪਾਹ ਜਿਹੀਆਂ ਬਦਲਵੀਆਂ ਫਸਲਾਂ ਨੂੰ ਅਪਨਾਉਣ ਦੀ ਸੰਭਾਵਨਾ ਵਧੇਰੇ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION