35.1 C
Delhi
Sunday, May 19, 2024
spot_img
spot_img

ਕੈਪਟਨ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੇ ਬਕਾਏ ਦੇ ਨਿਪਟਾਰੇ ਲਈ ਸ਼ੂਗਰਫੈੱਡ ਨੂੰ 149 ਕਰੋੜ ਦੀ ਅਦਾਇਗੀ ਕਰਨ ਦੇ ਹੁਕਮ

ਚੰਡੀਗੜ੍ਹ, 11 ਜੂਨ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਉਤਪਾਦਕਾਂ ਨੂੰ ਅਦਾ ਕੀਤੇ ਜਾਣ ਵਾਲੇ 299 ਕਰੋੜ ਰੁਪਏ ਦੇ ਪੂਰੇ ਬਕਾਏ ਦਾ ਭੁਗਤਾਨ ਕਰਨ ਲਈ ਸ਼ੂਗਰਫੈੱਡ ਨੂੰ 149 ਕਰੋੜ ਰੁਪਏ ਦੀ ਬਾਕੀ ਰਾਸ਼ੀ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ।

ਇਸੇ ਦੌਰਾਨ ਮੁੱਖ ਮੰਤਰੀ ਦੀ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਸਹਿਕਾਰੀ ਖੰਡ ਮਿੱਲਾਂ ਦੇ ਕਿਸਾਨਾਂ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਲਈ 150 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ 149 ਕਰੋੜ ਰੁਪਏ ਦੀ ਬਾਕੀ ਰਾਸ਼ੀ ਸ਼ੂਗਰਫੈੱਡ ਵੱਲੋਂ ਆਪਣੇ ਵਸੀਲਿਆਂ ਤੋਂ ਅਦਾ ਕੀਤੀ ਜਾਵੇਗੀ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿੱਤੀ ਤੌਰ ‘ਤੇ ਯੋਗ ਵਿਧੀ ਉਲੀਕਣ ਲਈ ਆਖਿਆ ਤਾਂ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨੂੰ ਉਤਪੰਨ ਹੋਣ ਤੋਂ ਰੋਕਿਆ ਜਾ ਸਕੇ ਅਤੇ ਗੰਨਾ ਉਤਪਾਦਕਾਂ ਨੂੰ ਸਮੇਂ ਸਿਰ ਅਤੇ ਨਿਰੰਤਰ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਸਕੇ।

ਇਸੇ ਦੌਰਾਨ ਮੁੱਖ ਮੰਤਰੀ ਨੇ ਨਿੱਜੀ ਖੰਡ ਮਿੱਲਾਂ ਨੂੰ ਕਿਸਾਨਾਂ ਦੇ ਬਕਾਏ ਦਾ ਨਿਪਟਾਰਾ ਤੁਰੰਤ ਕਰਨ ਦੇ ਹੁਕਮ ਦਿੱਤੇ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਚਾਰ ਨਿੱਜੀ ਖੰਡ ਮਿੱਲਾਂ ਦੇ ਗੰਨੇ ਦੇ ਬਕਾਏ ਦੇ ਤੌਰ ‘ਤੇ ਕੁੱਲ 1253 ਕਰੋੜ ਦੀ ਰਾਸ਼ੀ ਬਣਦੀ ਹੈ, ਜਿਸ ਵਿੱਚੋਂ 876 ਕਰੋੜ ਰੁਪਏ ਦਾ ਭੁਗਤਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਅਤੇ 377 ਕਰੋੜ ਰੁਪਏ ਬਕਾਇਆ ਹਨ।

ਦੂਜੇ ਪਾਸੇ ਸਹਿਕਾਰੀ ਖੰਡ ਮਿੱਲਾਂ ਦੀ 486 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 229 ਕਰੋੜ ਰੁਪਏ ਸ਼ੂਗਰਫੈੱਡ ਵੱਲੋਂ ਅਦਾ ਕੀਤੇ ਜਾ ਚੁੱਕੇ ਹਨ ਜਦਕਿ ਸਾਲ 2019-20 ਅਤੇ ਸਾਲ 2018-19 ਦੇ ਕ੍ਰਮਵਾਰ 257 ਕਰੋੜ ਅਤੇ 42 ਕਰੋੜ ਰੁਪਏ ਬਕਾਇਆ ਹਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION