36.7 C
Delhi
Sunday, April 28, 2024
spot_img
spot_img

ਕੈਪਟਨ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

ਚੰਡੀਗੜ੍ਹ, 9 ਅਗਸਤ, 2020:
ਕੁਝ ਨਿਰਮਾਤਾਵਾਂ ਨੂੰ ਤਰਜੀਹ ਦਿੱਤੇ ਜਾਣ ਦੇ ਇਲਜਾਮਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਹੁਕਮ ਦਿੱਤਾ ਕਿ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਏ ਜਾਣ ਸਬੰਧੀ ਫਸਲ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਇਸ ਸਮਾਜਿਕ ਪੂਰਵ ਲੇਖੇ ਨਾਲ ਕੁਝ ਸਿਆਸੀ ਧਿਰਾਂ ਵੱਲੋਂ ਆਪਣੇ ਹਿੱਤ ਪੂਰਨ ਲਈ ਕੀਤੇ ਜਾ ਰਹੇ ਝੂਠੇ ਪ੍ਰਚਾਰ ਨੂੰ ਠੱਲ੍ਹ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਮਕਸਦ ਸਾਉਣੀ ਸੀਜ਼ਨ 2020 ਦੌਰਾਨ ਵਿਗਿਆਨਕ ਢੰਗ ਨਾਲ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨਾ ਹੈ ਅਤੇ ਇਕ ਵੀ ਕਿਸਾਨ ਨੇ ਇਸ ਸਕੀਮ ਤਹਿਤ ਮੁਹੱਈਆ ਕਰਵਾਏ ਜਾ ਰਹੇ ਉਪਰਕਨਾਂ/ਮਸ਼ੀਨਾਂ ਦੀ ਗੁਣਵੱਤਾ ‘ਤੇ ਸਵਾਲ ਨਹੀਂ ਚੁੱਕੇ।

ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਇਸ ਪੂਰਵ ਲੇਖਾ ਪ੍ਰਕਿਰਿਆ ਦਾ ਮਕਸਦ ਉਪਰੋਕਤ ਸਕੀਮ ਵਿੱਚ ਹੋਰ ਸੁਧਾਰ ਲਿਆ ਕੇ ਇਸ ਦਾ ਘੇਰਾ ਵੱਡਾ ਕਰਨਾ ਅਤੇ ਇਸ ਨੂੰ ਹੋਰ ਵੀ ਜ਼ਿਆਦਾ ਕਿਸਾਨ ਪੱਖੀ ਬਨਾਉਣਾ ਹੈ ਤੇ ਇਸ ਸਕੀਮ ਦਾ ਅਸਲ ਮਕਸਦ ਸੂਬੇ ਨੂੰ ਪਰਾਲੀ ਸਾੜਣ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਮੁਕਤ ਕਰਵਾਉਣ ਹੈ। ਇਸ ਮਕਸਦ ਹਿੱਤ ਸਾਰੀਆਂ ਧਿਰਾਂ ਕੋਲੋ ਸੁਝਾਅ ਅਤੇ ਇਤਰਾਜ਼ ਮੰਗੇ ਜਾਣਗੇ।

ਕੇਂਦਰ ਸਰਕਾਰ ਵੱਲੋਂ ਇਹ ਸਕੀਮ ਬੀਤੇ ਦੋ ਵਰਿ੍ਹਆਂ ਤੋਂ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਦੀ ਵੰਡ ਕਰਨ ਲਈ ਚਲਾਈ ਜਾ ਰਹੀ ਹੈ ਤਾਂ ਜੋ ਝੋਨੇ ਦੀ ਪਰਾਲੀ ਦਾ ਠੋਸ ਢੰਗ ਨਾਲ ਯਕਮੁਸ਼ਤ ਨਿਪਟਾਰਾ ਕੀਤਾ ਜਾ ਸਕੇ। ਇਸ ਸਕੀਮ ਤਹਿਤ ਪੰਜਾਬ ਦੇ ਕਿਸਾਨਾਂ ਨੂੰ 50,815 ਖੇਤੀ ਮਸ਼ੀਨਾਂ ‘ਤੇ ਤਕਰੀਬਨ 460 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 180 ਉਤਪਾਦਕਾਂ ਨੂੰ ਪਹਿਲਾਂ ਹੀ ਸੂਚੀਬੱਧ ਕੀਤਾ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਨੂੰ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾ ਸਕੇ।

ਚਾਲੂ ਸਾਲ ਦੌਰਾਨ ਸਰਕਾਰ ਨੇ ਅਜਿਹੀਆਂ 23500 ਮਸ਼ੀਨਾਂ ਉਤੇ ਕਰੀਬ 300 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਇਰਾਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਲੇਖਾ ਮੁਕੰਮਲ ਹੋਣ ਤੋਂ ਬਾਅਦ ਹੀ ਇਹ ਮਸ਼ੀਨਾਂ ਕਿਸਾਨਾਂ/ਸੁਸਾਇਟੀਆਂ ਨੂੰ ਦਿੱਤੀਆਂ ਜਾਣ।


ਇਸ ਨੂੰ ਵੀ ਪੜ੍ਹੋ:
ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਦਾ ਮਾਮਲਾ: ਢੀਂਡਸਾ ਨਹੀਂ ਸੁਣਦੇ ਅਕਾਲ ਤਖ਼ਤ ਦੀ, ਅਕਾਲ ਤਖ਼ਤ ਦੀ ਚੁੱਪ ’ਤੇ ਉੱਠਣ ਲੱਗੇ ਸਵਾਲ?


ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਕਿਸਾਨਾਂ ਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਮਸ਼ੀਨਰੀ/ਸੰਦਾਂ ਦੀ ਵੰਡ ਤੋਂ ਪਹਿਲਾਂ ਸਮਾਜਿਕ ਪੂਰਵ ਲੇਖਾ ਮੁਕੰਮਲ ਕਰ ਲਿਆ ਜਾਵੇਗਾ। 7000 ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ ‘ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ ਜਦੋਂ ਕਿ 5000 ਸਹਿਕਾਰੀਆਂ ਸੁਸਾਇਟੀਆਂ, ਪੰਚਾਇਤਾਂ ਤੇ ਕਿਸਾਨ ਗਰੁੱਪਾਂ ਮਸ਼ੀਨਾਂ 80 ਫੀਸਦੀ ਸਬਸਿਡੀ ਰੇਟ ਉਤੇ ਦਿੱਤੀਆਂ ਜਾਣਗੀਆਂ।

ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦਾ ਕੰਮ ਮੁਕੰਮਲ ਖਤਮ ਹੋਣਾ ਯਕੀਨੀ ਬਣਾਉਣ ਲਈ ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਵਾਸਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਈਨਾਂ, ਹੈਪੀ ਸੀਡਰ, ਝੋਨੇ ਦੀ ਪਰਾਲੀ ਵਾਲੇ ਚੌਪਰ, ਮਲਚਰ, ਆਰ.ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ ਜਿਹੀਆਂ ਅਤਿ-ਆਧੁਨਿਕ ਸੰਦ/ਮਸ਼ੀਨਾਂ ਦੀ ਲੋੜ ਹੈ।

ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਹੋਰ ਸੁਧਾਰ ਲਿਆਉਣ ਲਈ ਖੇਤੀਬਾੜੀ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਪਰਾਲੀ ਨੂੰ ਸਾਂਭਣ ਵਾਸਤੇ ਕਿਸਾਨਾਂ ਤੇ ਸੁਸਾਇਟੀਆਂ ਨੂੰ ਬੇਲਰ, ਰੈਕਸ ਆਦਿ ਅਜਿਹੀਆਂ ਮਸ਼ੀਨਾਂ ਸਬਸਿਡੀ ਉਤੇ ਮੁਹੱਈਆਂ ਕਰਵਾਈਆਂ ਜਾਣ।

ਇਸੇ ਦੌਰਾਨ ਖੇਤੀਬਾੜੀ ਸਕੱਤਰ ਸ੍ਰੀ ਕੇ.ਐਸ.ਪੰਨੂੰ ਨੇ ਕਿਸਾਨਾਂ, ਕਿਸਾਨ ਯੂਨੀਅਨਾਂ, ਰਾਜਸੀ ਪਾਰਟੀਆਂ, ਮਸ਼ੀਨਾਂ ਨਿਰਮਾਣ ਕਰਨ ਵਾਲੇ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਆਪਣੇ ਸੁਝਾਅ ਤੇ ਇਤਰਾਜ਼ ਅੱਗੇ ਰੱਖਣ।

ਉਨ੍ਹਾਂ ਕਿਹਾ ਕਿ ਸੁਝਾਅ ਤੇ ਇਤਰਾਜ਼ 17 ਅਗਸਤ 2020 ਤੱਕ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਕੋਲ ਲਿਖਤੀ ਜਾਂ ਡਾਕ ਰਾਹੀਂ ਜਾਂ ਈਮੇਲ (directoragriculturalpunjab0gmail.com) ਜਾਂ ਮੋਬਾਈਲ (9876800780 ਜਾਂ 9478049498) ਉਤੇ ਵੱਟਸ ਐਪ ਰਾਹੀਂ ਜਮ੍ਹਾਂ ਕਰਵਾਉਣ।Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION