27.1 C
Delhi
Friday, April 26, 2024
spot_img
spot_img

ਕੈਪਟਨ ਵੱਲੋਂ ਹੋਰ ਮੰਤਵਾਂ ਲਈ ਐਕਵਾਇਰ ਕੀਤੀ ਖੇਤੀਬਾੜੀ ਜ਼ਮੀਨ ਤੋਂ ਟਿਊਬਵੈਲ ਕੁਨੈਕਸ਼ਨ ਕੱਟਣ ਦੇ ਹੁਕਮ

ਚੰਡੀਗੜ, 24 ਜੁਲਾਈ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਰਮ ਹਾਊਸ ਜਾਂ ਵਿਕਾਸ ਕਾਲੋਨੀਆਂ ਦੀ ਵਰਤੋਂ ਲਈ ਐਕਵਾਇਰ ਕੀਤੇ ਖੇਤੀ ਪਲਾਟਾਂ ’ਤੇ ਸਥਿਤ ਟਿੳੂੂਬਵੈੱਲਾਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ ਦਿੱਤੇ ਹਨ।

ਪੰਜਾਬ, ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਰਕੇ ਅਨਮੋਲ ਜਲ ਵਸੀਲੇ ਦੀ ਸੰਭਾਲ ਦੇ ਉਦੇਸ਼ ਵਜੋਂ ਮੁੱਖ ਮੰਤਰੀ ਨੇ ਜਲ ਵਸੀਲਿਆਂ ਬਾਰੇ ਵਿਭਾਗ ਦੇ ਸਕੱਤਰ ਨੂੰ ਅਜਿਹਿਆਂ ਜਾਇਦਾਦਾਂ ਦੀ ਸ਼ਨਾਖਤ ਕਰਨ ਅਤੇ ਇਨਾਂ ਉਪਰ ਸਥਿਤ ਟਿੳੂਬਵੈੱਲ ਕੁਨੈਕਸ਼ਨਾਂ ਦੀ ਸੂਚੀ ਤਿਆਰ ਕਰਨ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਖੇਤੀਬਾੜੀ ਜ਼ਮੀਨ ਜੋ ਖੇਤੀ ਲਈ ਨਹੀਂ ਵਰਤੀ ਜਾ ਰਹੀ ਅਤੇ ਇਸ ਨੂੰ ਫਾਰਮ ਹਾਊਸ ਦੀ ਉਸਾਰੀ ਜਾਂ ਡਿਵੈਲਪਰਾਂ ਵੱਲੋਂ ਕਾਲੋਨੀਆਂ ਬਣਾਉਣ ਲਈ ਐਕਵਾਇਰ ਕੀਤਾ ਗਿਆ ਹੈ, ਵਿੱਚ ਟਿੳੂੂਬਵੈੱਲ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨਾਂ ਕਿਹਾ ਕਿ ਇਹ ਟਿੳੂੂਬਵੈੱਲ ਲਗਾਤਾਰ ਚਲਾਉਣ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡਿੱਗੇਗਾ ਜਦਕਿ ਸੂਬੇ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਜਲ ਵਸੀਲਿਆਂ ਬਾਰੇ ਵਿਭਾਗ ਨੂੰ ਇਸ ਸਬੰਧ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਹੁਕਮ ਦਿੱਤੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION