36.1 C
Delhi
Friday, May 3, 2024
spot_img
spot_img

ਕੈਪਟਨ ਸਰਕਾਰ ਦੀ ਕੈਬਨਿਟ ‘ਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ ਮੰਦਭਾਗਾ: ਕੈਂਥ

ਯੈੱਸ ਪੰਜਾਬ
ਚੰਡੀਗੜ੍ਹ, 12 ਜਨਵਰੀ, 2021 –
ਕੈਪਟਨ ਸਰਕਾਰ ਦੀ ਕੈਬਨਿਟ ‘ਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ 37 ਪ੍ਰਤੀਸ਼ਤ ਦਲਿਤ ਵੱਸੋਂ ਦਾ ਅਪਮਾਣਤ ਕਰਨ ਦਾ ਸਿਲਸਿਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ।

ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ 25 ਸੈਕਟਰ ਰੈਲੀ ਗਰਾਉਂਡ ਚੰਡੀਗੜ੍ਹ ‘ਚ ਵਿਚ ਲਗਾਤਾਰ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਸੋਲਵੇਂ ਦਿਨ ਦਾਖਲ ਹੋਣ ਵਿਚ ਸ਼ਾਮਿਲ ਧਰਨਾਕਾਰੀਆਂ ਨੂੰ ਸੰਬੋਧਿਤ ਕਰਦਿਆਂ ਹੋਇਆਂ ਕਿਹਾ।

ਸ੍ਰ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਸਮਾਜ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਵਾਲਿਆਂ ਨੂੰ ਕੈਪਟਨ ਸਰਕਾਰ ਦੀ ਹਮਾਇਤ ਕਰਨਾ ਮੰਦਭਾਗਾ ਨਿੰਦਣਯੋਗ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਲੱਖਾਂ ਗਰੀਬੀ ਰੇਖਾ ਤੋਂ ਹੇਠਾਂ ਜਿਦੰਗੀ ਜਿਊਂਦੇ ਪ੍ਰੀਵਾਰਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਖਰਾਬ ਕਰਨ ਦੀਆਂ ਸ਼ਾਜਿਸ਼ ਨੂੰ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦੇ ਆਗੂਆਂ ਕਿਸੇ ਕੀਮਤ ਤੇ ਬਰਦਾਸ਼ਤ ਨਾਲ ਕਰਨਗੇ।

ਆਗੂਆਂ ਨੇ ਭਾਈਚਾਰਕ ਸੰਗਠਨਾਂ ਨੇ ਦੂਜੀਆਂ ਸੰਸਥਾਵਾਂ ਨੂੰ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਣ ਅਤੇ ਗਰੀਬੀ ਪ੍ਰੀਵਾਰਾਂ ਦੇ ਵਿਦਿਆਰਥੀਆਂ ਦੇ ਅਕਾਦਮਿਕ ਭਵਿੱਖ ਨੂੰ ਬਚਾਉਣ ਲਈ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

ਇਸ ਮੌਕੇ ਤੇ ਐਡਵੋਕੇਟ ਨਿਰਮਲ ਸਿੰਘ ਕਦੋਲਾ,ਬੇਅੰਤ ਸਿੰਘ,ਬੱਗਾ ਸਿੰਘ, ਸੀਤਾ ਰਾਣੀ, ਡਾ ਪ੍ਰਦੀਪ ਰਾਣਾ, ਦਲੀਲ ਸਿੰਘ ਬੁਚੜੇ, ਕਿਰਪਾਲ ਸਿੰਘ, ਰਾਜਵਿੰਦਰ ਸਿੰਘ ਗੱ, ਜਸਵਿੰਦਰ ਸਿੰਘ ਰਾਹੀ, ਗੁਰਸੇਵਕ ਸਿੰਘ, ਬਚਿੱਤਰ ਸਿੰਘ, ਜਸਵੀਰ ਸਿੰਘ ਮਹਿਤਾ, ਵਿਰੋਧ ਵਿੱਚ ਸ਼ਾਮਲ ਹੋਏ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION