31.1 C
Delhi
Saturday, May 18, 2024
spot_img
spot_img

ਕੈਪਟਨ ਸਰਕਾਰ ਦੇ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰੇਗੀ ਪੰਜਾਬ ਯੂਥ ਕਾਂਗਰਸ: ਬਰਿੰਦਰ ਸਿੰਘ ਢਿੱਲੋਂ

ਚੰਡੀਗੜ੍ਹ, 14 ਮਾਰਚ, 2020 –

ਪੰਜਾਬ ਯੂਥ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਨਾਲ ਮਿਲ ਕੇ ਤਿੰਨ ਸਾਲਾਂ ਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰੇਗੀ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੀ ਸੂਬਾਈ ਕਾਰਜਕਾਰਨੀ ਕਮੇਟੀ 15 ਮਾਰਚ ਨੂੰ ਲੁਧਿਆਣਾ ਚ ਇੱਕ ਮੀਟਿੰਗ ਕਰੇਗੀ, ਜਿਸ ਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਚ ਲਿਜਾਣ ਬਾਰੇ ਰਣਨੀਤੀ ਬਣਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਕੇਂਦਰਿਤ ਕਰਕੇ ਮੁੱਖ ਖੇਤਰਾਂ ਚ ਸ਼ਾਨਦਾਰ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਨਿੱਜੀ ਖੇਤਰ ਚ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਣਾ ਅਤੇ ਹੁਣ ਸੂਬੇ ਦੇ ਸਰਕਾਰੀ ਵਿਭਾਗਾਂ ਚ ਇੱਕ ਲੱਖ ਵੱਧ ਨੂੰ ਨੌਕਰੀਆਂ ਦੇਣ ਦਾ ਐਲਾਨ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਬਾਰ੍ਹਵੀਂ ਜਮਾਤ ਤੱਕ ਸਾਰੇ ਨੌਜਵਾਨਾਂ ਨੂੰ ਫਰੀ ਸਿੱਖਿਆ ਮੁਹੱਈਆ ਕਰਵਾਉਣਾ ਇਕ ਕ੍ਰਾਂਤੀਕਾਰੀ ਕਦਮ ਹੈ। ਇਸ ਤੋਂ ਇਲਾਵਾ, ਤਕਨੀਕੀ ਸਿੱਖਿਆ ਦੇ ਖੇਤਰ ਚ ਵੀ ਸਰਕਾਰ ਨੇ ਸਖਤ ਮਿਹਨਤ ਕੀਤੀ ਹੈ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਾਰੀਆਂ ਪ੍ਰਾਪਤੀਆਂ ਪੰਜਾਬ ਨੂੰ ਅੱਗੇ ਲੈ ਜਾਣਗੀਆਂ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਗਏ ਬਜਟ ਚ ਸੂਬੇ ਦੀ ਵਿੱਤੀ ਸਿਹਤ ਚ ਸੁਧਾਰ ਸਾਫ ਦਿਖਿਆ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦਾ ਫਰਜ਼ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਸਾਥ ਦੇਵੇ। ਅਜਿਹੇ ਚ ਪੰਜਾਬ ਕਾਂਗਰਸ ਸਰਕਾਰ ਅਤੇ ਲੋਕਾਂ ਵਿਚਾਲੇ ਦੂਰੀ ਨੂੰ ਖਤਮ ਕਰੇਗੀ ਅਤੇ ਵਿਰੋਧੀ ਪਾਰਟੀਆਂ ਦੇ ਝੂਠੇ ਪ੍ਰਚਾਰ ਦਾ ਜਵਾਬ ਦੇਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਸਰਕਾਰ ਨੂੰ ਨੌਜਵਾਨਾਂ ਨਾਲ ਸਬੰਧਤ ਨੀਤੀਆਂ ਦੇ ਨਿਰਮਾਣ ਤੇ ਸਲਾਹ ਦੇਵੇਗੀ। ਉਨ੍ਹਾਂ ਕਿਹਾ ਕਿ ਰਿਟਾਇਰ ਮੁਲਾਜ਼ਮਾਂ ਦੀ ਰਿਟਾਇਰਮੈਂਟ ਦੇ ਦੋ ਸਾਲ ਘੱਟ ਕਰਨਾ ਵੀ ਨੌਜਵਾਨਾਂ ਦੇ ਕਲਿਆਣ ਚ ਇਕ ਵੱਡਾ ਕਦਮ ਹੈ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION