26.1 C
Delhi
Wednesday, April 24, 2024
spot_img
spot_img

ਕੈਪਟਨ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

ਚੰਡੀਗੜ੍ਹ, 18 ਅਗਸਤ, 2019:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸਾਰਿਆਂ ਨੂੰ ਸਿਹਤ ਬੀਮਾ ਦੇਣ ਲਈ ਲਾਂਚ ਕੀਤੀ ਮਹੱਤਵਪੂਰਨ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਵਿੱਚ ਪੱਤਰਕਾਰਾਂ ਨੂੰ ਵੀ ਕਵਰ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਕੀਮ ਅਧੀਨ ਲੱਗਭੱਗ 4500 ਪੱਤਰਕਾਰਾਂ ਨੂੰ ਫ਼ਾਇਦਾ ਮਿਲੇਗਾ। ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਨੂੰ ਸਿਹਤ ਬੀਮਾ ਦੇਣ ਲਈ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾ ਕੇ ਸੂਬਾ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ 42.5 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਹੈ ਜਿਹੜੀ ਕਿ ਪਹਿਲੀ ਜੁਲਾਈ 2019 ਤੋਂ ਅਮਲ ਵਿੱਚ ਲਿਆਂਦੀ ਗਈ ਹੈ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਐਕਰੀਡੇਟਿਡ ਕੀਤੇ ਅਤੇ ਪੀਲ਼ਾ ਕਾਰਡ ਧਾਰਕ ਪੱਤਰਕਾਰ ਇਸ ਸਕੀਮ ਦਾ ਫ਼ਾਇਦਾ ਲੈਣ ਲਈ ਯੋਗ ਹੋਣਗੇ।ਇਸ ਸਕੀਮ ਤਹਿਤ ਪ੍ਰੀਮੀਅਮ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਝੱਲੇਂਗੀ।ਇਸ ਸਕੀਮ ਤਹਿਤ ਪੰਜਾਬ ਵਿੱਚ ਕਰੀਬ 400 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ।

ਇਸ ਸਕੀਮ ਅਧੀਨ ਲਾਭਪਾਤਰੀਆਂ ਦਾ ਇਲਾਜ ਜਿਲਾ ਹਸਪਤਾਲਾਂ ਤੇ ਵੱਡੇ ਮਲਟੀ ਸਪੈਸ਼ਲਿਟੀ ਹਸਪਤਾਲਾਂ ਵਿੱਚ ਕੀਤਾ ਜਾਵੇਗਾ ਜਿੱਥੇ ਆਪ੍ਰੇਸ਼ਨ, ਸਰਜਰੀ ਆਦਿ ਦੀ ਸਹੂਲਤ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲ, ਮੁੱਢਲੇ ਸਿਹਤ ਕੇਂਦਰ ਵੀ ਇਲਾਜ ਲਈ ਸੂਚੀ ਬੱਧ ਹਨ।

ਸੂਬਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਕਰਨ ਲਈ ਕੁਝ ਮਹੀਨੇ ਪਹਿਲਾ ਇਕ ਫੈਸਲਾ ਲੈ ਕੇ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਗਿਆ ਸੀ।

42.5 ਲੱਖ ਪਰਿਵਾਰਾਂ ਵਿੱਚੋਂ 14.86 ਲੱਖ ਪਰਿਵਾਰ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਹਨ ਜਿਨ੍ਹਾਂ ਦੇ ਪ੍ਰੀਮੀਅਮ ਦਾ ਖ਼ਰਚਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ 60:40 ਦੀ ਅਨੁਪਾਤ ਵਿੱਚ ਕੀਤਾ ਜਾਵੇਗਾ ਜਦੋਂਕਿ ਬਾਕੀ ਸਾਰੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਪੱਤਰਕਾਰ ਵੀ ਸ਼ਾਮਲ ਹਨ, ਦੇ ਪ੍ਰੀਮੀਅਮ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION