30.1 C
Delhi
Wednesday, May 8, 2024
spot_img
spot_img

ਕੈਪਟਨ ਸਰਕਾਰ ਵੱਲੋਂ ਸਰਕਾਰੀ ਬੱਸਾਂ ਦੇ ਕਿਰਾਏ ’ਚ ਮਹਿਲਾਵਾਂ ਲਈ 50 ਫ਼ੀਸਦੀ ਛੋਟ ਦਾ ਫ਼ੈਸਲਾ ਸ਼ਲਾਘਾਯੋਗ: ਗੁਰਸ਼ਰਨ ਕੌਰ ਰੰਧਾਵਾ

ਪਟਿਆਲਾ, 9 ਮਾਰਚ, 2020 –
ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਉਠਾਏ ਕਦਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ਟ ਵਿੱਚ ਸਰਕਾਰੀ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਸਫ਼ਰ ਕਰਨ ‘ਤੇ ਔਰਤਾਂ ਲਈ ਕਿਰਾਏ ਵਿੱਚ 50 ਫ਼ੀਸਦੀ ਛੋਟ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਚੇਅਰਪਰਸਨ ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਹੀ ਔਰਤਾਂ ਲਈ ਅਹਿਮ ਤੋਹਫ਼ੇ ਦਾ ਐਲਾਨ ਕਰਕੇ ਮਹਿਲਾਵਾਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਪੁਗਾਈ ਹੈ।

ਚੇਅਰਪਰਸਨ ਰੰਧਾਵਾ ਨੇ ਕਿਹਾ ਕਿ ਸਰਕਾਰ ਨੇ ਬਜ਼ਟ ‘ਚ ਮਹਿਲਾਵਾਂ ਲਈ ਨਵੀਂਆਂ ਯੋਜਨਾਵਾਂ ਕਸਤੂਰਬਾ ਗਾਂਧੀ ਮਹਿਲਾ ਯੋਜਨਾ ਅਤੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਦੀ ਸ਼ੁਰੂਆਤ ਕਰਕੇ ਮਹਿਲਾ ਕੇਂਦਰਿਤ ਸਰਕਾਰੀ ਸਕੀਮਾਂ ਦਾ ਲਾਭ ਮਹਿਲਾਵਾਂ ਨੂੰ ਪਹੁੰਚਾਉਣ ਦਾ ਇੱਕ ਵੱਡਾ ਤਹੱਈਆ ਕਰਨਾ ਵੀ ਸ਼ਲਾਘਾਯੋਗ ਕਦਮ ਹੈ।

ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਮਹਿਲਾਵਾਂ ਪ੍ਰਤੀ ਆਪਣਾ ਸਤਿਕਾਰ ਅਤੇ ਔਰਤਾਂ ਦੀ ਸੁਰੱਖਿਆ ਲਈ ਚੁੱਕੇ ਕਦਮਾਂ ਤਹਿਤ ਸ਼ਹਿਰੀ ਸੰਸਥਾਵਾਂ ਅਤੇ ਪੰਚਾਇਤਾਂ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਸੀ, ਜਿਸ ਨਾਲ ਔਰਤਾਂ ਦੀ ਸਥਾਨਕ ਸਰਕਾਰਾਂ ਅਤੇ ਪੰਚਾਇਤਾਂ ‘ਚ ਭਾਗੀਦਾਰੀ ਵਧੀ ਹੈ।

ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਸਰਕਾਰ ਨੇ ਔਰਤਾਂ ਲਈ ਰਾਤ ਸਮੇਂ ਕੋਈ ਮੁਸ਼ਕਿਲ ਆਉਣ ਵੇਲੇ ਪਿੱਕ ਐਂਡ ਡਰੌਪ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਹੈ, ਜਿਸ ਤਹਿਤ ਪੁਲਿਸ ਵੱਲੋਂ ਮਹਿਲਾਵਾਂ ਤੇ ਬੱਚੀਆਂ ਵੱਲੋਂ ਫੋਨ ਕਰਨ ‘ਤੇ ਉਨ੍ਹਾਂ ਦੇ ਘਰ ਜਾਂ ਟਿਕਾਣੇ ਤੱਕ ਸੁਰੱਖਿਅਤ ਛੱਡਿਆ ਜਾਂਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION