29 C
Delhi
Friday, April 19, 2024
spot_img
spot_img

ਕੈਪਟਨ ਸੰਦੀਪ ਸੰਧੂ ਮੁੜ ਤੋਂ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਨਿਯੁਕਤ

ਚੰਡੀਗੜ੍ਹ, 31 ਅਕਤੂਬਰ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਵਜੋਂ ਸੇਵਾ ਨਿਭਾ ਰਹੇ ਕੈਪਟਨ ਸੰਦੀਪ ਸੰਧੂ ਜਿਨ੍ਹਾਂ ਨੂੰ ਦਾਖਾ ਵਿਧਾਨ ਸਭਾ ਹਲਕੇ ਦੀ ਚੋਣ ਲੜਨ ਲਈ ਸਿਆਸੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ, ਦੀ ਇਕ ਵਾਰੀ ਫੇਰ ਤੋਂ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਵਜੋਂ ਨਿਯੁਕਤੀ ਹੋ ਗਈ ਹੈ

ਜ਼ਿਕਰਯੋਗ ਹੈ ਕਿ ਕੈਪਟਨ ਸੰਦੀਪ ਸੰਧੂ ਮੁੱਖ ਮੰਤਰੀ ਪੰਜਾਬ ਦੇ ਬੇਹੱਦ ਕਰੀਬੀਆਂ ਵਿੱਚੋਂ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਦਾਖਾ ਵਿਧਾਨ ਸਭਾ ਹਲਕਾ ਦੀ ਚੋਣ ਲੜਨ ਨਿਯਮਾਂ ਮੁਤਾਬਿਕ ਸਿਆਸੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਹੁਣ ਇਕ ਵਾਰੀ ਫੇਰ ਤੋਂ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਨੇ ਉਨ੍ਹਾਂ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ।

ਇਸ ਬਾਰੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਮੁਤਾਬਕ ਦਾਖਾ ਹਲਕੇ ਦੇ ਵਿਕਾਸ ਲਈ ਹਮੇਸ਼ਾਂ ਵਚਨਬੱਧ ਹਨ ਅਤੇ ਦਾਖਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਸਦਾ ਹੀ ਹਾਜ਼ਰ ਰਹਿਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION