33.1 C
Delhi
Saturday, May 11, 2024
spot_img
spot_img

ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ’ਚ ਬਲਬੀਰ ਸਿੰਘ ਪੰਨੂੰ ਨੇ ‘ਪਨਸਪ’ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਚੰਡੀਗੜ੍ਹ, ਮੋਹਾਲੀ, 8 ਸਤੰਬਰ, 2022 –
ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ (ਪਨਸਪ) ਦੇ ਨਵੇਂ ਚੇਅਰਮੈਨ ਵਜੋਂ ਬਲਬੀਰ ਸਿੰਘ ਪੰਨੂੰ ਨੇ ਅੱਜ ਸਥਾਨਕ ਸੈਕਟਰ-34 ਵਿਖੇ ਪਨਸਪ ਦੇ ਦਫ਼ਤਰ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ।

ਇਸ ਮੌਕੇ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਚੇਅਰਮੈਨ ਨੂੰ ਤਹਿ ਦਿਲੋਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਹਨਾਂ ਦੀ ਅਗਵਾਈ ਵਿੱਚ ਪਨਸਪ ਵੱਲੋਂ ਕਾਮਯਾਬੀ ਦੇ ਨਵੇਂ ਮੀਲ ਪੱਥਰ ਸਥਾਪਤ ਕੀਤੇ ਜਾਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਲਬੀਰ ਸਿੰਘ ਪੰਨੂੰ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਉਹਨਾਂ ‘ਤੇ ਵਿਸ਼ਵਾਸ ਪ੍ਰਗਟਾਉਂਦੇ ਹੋਏ ਜੋ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਅੱਗੇ ਇਹ ਵੀ ਕਿਹਾ ਕਿ ਇਹ ਮਹਿਕਮਾ ਕਿਸਾਨਾਂ ਦੀ ਭਲਾਈ ਨਾਲ ਜੁੜਿਆ ਹੋਇਆ ਹੈ ਅਤੇ ਉਹਨਾਂ ਦੀ ਤਰਜੀਹ ਰਹੇਗੀ ਕਿ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਉਪਰਾਲਾ ਕੀਤਾ ਜਾਵੇ ਕਿਉਂ ਜੋ ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਇਸ ਤੋਂ ਇਲਾਵਾ ਮੋਹਾਲੀ ਦੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸ੍ਰੀ ਰਾਕੇਸ਼ ਪੁਰੀ ਨੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਫਾਰੈਸਟ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸ੍ਰੀ ਰਾਕੇਸ਼ ਪੁਰੀ ਨੇ ਵਿਭਾਗੀ ਯੋਜਨਾਵਾਂ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਨ ਦਾ ਅਹਿਦ ਲਿਆ।

ਇਸ ਮੌਕੇ ਪਨਸਪ ਦੇ ਐਮ ਡੀ ਅੰਮ੍ਰਿਤ ਕੌਰ ਗਿੱਲ ਅਤੇ ਪ੍ਰਮੁੱਖ ਮੁੱਖ ਵਣਪਾਲ ਰਮਾ ਕਾਂਤ ਮਿਸ਼ਰਾ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION