26.7 C
Delhi
Thursday, April 25, 2024
spot_img
spot_img

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤੀ ਲੋਹੜੀ ਸਮਾਗਮ ਵਿਚ ਸ਼ਿਰਕਤ

ਐਸ.ਏ.ਐਸ. ਨਗਰ, 5 ਜਨਵਰੀ, 2020:

ਇੱਥੇ ਦੁਸਹਿਰਾ ਗਰਾੳੂਂਡ ਫ਼ੇਜ਼-8 ਵਿੱਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਮੁੱਖ ਮਹਿਮਾਨ ਵਜੋਂ ਪੁੱਜੇ।

ਇਸ ਮੌਕੇ ਸ.ਸਿੱਧੂ ਨੇ ਕਿਹਾ ਕਿ ਤਿਉਹਾਰ ਜਿੱਥੇ ਸਮਾਜਿਕ ਕੁਰੀਤੀਆਂ ਨੂੰ ਜੜੋ ਖ਼ਤਮ ਕਰਨ ਦਾ ਹੋਕਾ ਦਿੰਦੇ ਹਨ, ਉਥੇ ਸਾਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ। ਉਨਾਂ ਕਿਹਾ ਕਿ ਅੱਜ ਇੱਥੇ ਇਕ ਪਰਿਵਾਰ ਵਾਂਗ ਇਕੱਠੇ ਹੋ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਅਤੇ ਪੂਰੇ ਹਲਕੇ ਤੇ ਸ਼ਹਿਰ ਭਰ ਤੋਂ ਲੋਕਾਂ ਨੇ ਇਸ ਵਿੱਚ ਸ਼ਿਰਕਤ ਕੀਤੀ।

ਲੋਕਾਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ, ਨਵੇਂ ਸਾਲ ਅਤੇ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਧੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ ਕਿਉਂਕਿ ਗੁਰੂ ਸਾਹਿਬਾਨ ਨੇ ਵੀ ਔਰਤਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਦਰਜਾ ਦੇਣ ਦਾ ਸੁਨੇਹਾ ਸਾਨੂੰ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਇਕ ਥਾਂ ਲੋਹੜੀ ਦਾ ਤਿਉਹਾਰ ਮਨਾ ਕੇ ਪੂਰੇ ਹਲਕੇ ਦੇ ਲੋਕਾਂ ਨੇ ਇਕ ਪਰਿਵਾਰ ਵਾਂਗ ਰਹਿਣ ਦਾ ਅਹਿਦ ਲਿਆ ਅਤੇ ਇਹੀ ਇਨਾਂ ਤਿਉਹਾਰਾਂ ਦੀ ਮਹੱਤਤਾ ਹੈ, ਜੋ ਸਮਾਜ ਵਿੱਚ ਬੀਜੇ ਜਾ ਰਹੇ ਵਿਰੋਧ ਦੇ ਬੀਜਾਂ ਨੂੰ ਖ਼ਤਮ ਕਰਨ ਦਾ ਕੰਮ ਕਰਦੇ ਹਨ ਅਤੇ ਇਕ ਮਨੁੱਖ ਦੇ ਮਨ ਵਿੱਚ ਦੂਜੇ ਮਨੁੱਖ ਲਈ ਸੰਵੇਦਨਾ ਭਰਦੇ ਹਨ।

ਉਨਾਂ ਮੁਹਾਲੀ ਸ਼ਹਿਰ ਦੀ ਤਰੱਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਗੁੜਗਾਉਂ, ਦਿੱਲੀ ਤੋਂ ਬਾਅਦ ਮੁਹਾਲੀ ਵੱਲ ਨਿਵੇਸ਼ਕਾਂ ਦਾ ਝੁਕਾਅ ਹੈ ਕਿਉਂਕਿ ਇੱਥੇ ਨਿਵੇਸ਼ ਲਈ ਵਧੀਆ ਮਾਹੌਲ ਦੇ ਨਾਲ ਨਾਲ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਹੈ। ਇੱਥੇ ਵੱਡੀਆਂ ਵੱਡੀਆਂ ਯੂਨੀਵਰਸਿਟੀਆਂ ਖੁੱਲ ਰਹੀਆਂ ਹਨ।

ਆਈਸਰ, ਆਈ.ਐਸ.ਬੀ. ਵਰਗੀਆਂ ਸੰਸਥਾਵਾਂ ਇੱਥੇ ਬਣੀਆਂ ਹਨ ਅਤੇ ਹੁਣ ਮੈਡੀਕਲ ਕਾਲਜ ਬਣ ਰਿਹਾ ਹੈ, ਉਹ ਇਸ ਸ਼ਹਿਰ ਨੂੰ ਦੁਨੀਆ ਦੇ ਨਕਸ਼ੇ ਉਤੇ ਹੋਰ ਚਮਕਾਏਗਾ। ਪ੍ਰੋਗਰਾਮ ਦੌਰਾਨ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਵਿਸ਼ੇਸ਼ ਮਹਿਮਾਨ ਵਜੋਂ ਭਾਗ ਲਿਆ।

ਇਸ ਦੌਰਾਨ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ੍ਰੀ ਤਿਵਾੜੀ ਨੇ ਮੁਹਾਲੀ ਵੱਲੋਂ ਸੂਚਨਾ ਤਕਨਾਲੋਜੀ (ਆਈ.ਟੀ.) ਖੇਤਰ ਵਿੱਚ ਕੀਤੀ ਤਰੱਕੀ ਦਾ ਜ਼ਿਕਰ ਕੀਤਾ। ਉਨਾਂ ਕਿਹਾ ਕਿ ਮੁਹਾਲੀ ਹਵਾਈ ਅੱਡੇ ਉਤੇ ਹੋਰ ਕੌਮਾਂਤਰੀ ਉਡਾਣਾਂ ਅਤੇ ਰਾਤ ਸਮੇਂ ਉਡਾਣਾਂ ਸ਼ੁਰੂ ਹੋਣ ਦੀ ਸਹੂਲਤ ਮਿਲਣ ਨਾਲ ਇਹ ਸ਼ਹਿਰ ਹੋਰ ਤਰੱਕੀ ਕਰੇਗਾ। ਪ੍ਰੋਗਰਾਮ ਦੌਰਾਨ ਉੱਘੇ ਗਾਇਕ ਮਾਣਕ ਅਲੀ ਨੇ ਮਾਹੌਲ ਨੂੰ ਸੂਫ਼ੀਆਨਾ ਰੰਗ ਵਿੱਚ ਰੰਗਿਆ ਅਤੇ ਹਾਜ਼ਰੀਨ ਦੀਆਂ ਧੁਰ ਅੰਦਰਲੀਆਂ ਸੰਗੀਤਕ ਰਮਜ਼ਾਂ ਛੇੜੀਆਂ।

ਇਸ ਮੌਕੇ ਜਿੱਥੇ ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਜਥੇਬੰਦੀਆਂ ਤੇ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਉਥੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੇਅਰਮੈਨ ਪੰਜਾਬ ਲਾਰਜ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਪਵਨ ਦੀਵਾਨ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਪ੍ਰਧਾਨ ਜ਼ਿਲਾ ਯੂਥ ਕਾਂਗਰਸ ਕਮੇਟੀ, ਸ. ਬਲਬੀਰ ਸਿੰਘ ਸਿੱਧੂ ਦੀ ਪਤਨੀ ਸ੍ਰੀਮਤੀ ਦਲਜੀਤ ਕੌਰ ਸਿੱਧੂ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਪ੍ਰਧਾਨ ਨਗਰ ਕੌਂਸਲਰ ਮੁਹਾਲੀ ਰਾਜਿੰਦਰ ਸਿੰਘ ਰਾਣਾ, ਬਲਾਕ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਅਮਰੀਕ ਸਿੰਘ ਸੋਮਲ, ਜਸਬੀਰ ਸਿੰਘ ਮਣਕੂ, ਸੁਰਿੰਦਰ ਸਿੰਘ ਰਾਜਪੂਤ, ਨਰਾਇਣ ਸਿੰਘ ਸਿੱਧੂ, ਕੁਲਜੀਤ ਸਿੰਘ ਬੇਦੀ, ਤਰਨਜੀਤ ਕੌਰ ਗਿੱਲ, ਭਾਰਤ ਭੂਸ਼ਣ ਮੈਣੀ, ਨਛੱਤਰ ਸਿੰਘ, ਸੁਮਨ ਗਰਗ (ਸਾਰੇ ਕੌਂਸਲਰ), ਇੰਡਸਟਰੀਅਲ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਯੋਗੇਸ਼ ਸਾਗਰ, ਸਾਬਕਾ ਪ੍ਰਧਾਨ ਅਨੁਰਾਗ ਅਗਰਵਾਲ, ਜਨਰਲ ਸਕੱਤਰ ਰਾਜੀਵ ਗੁਪਤਾ, ਵਿੱਤ ਸਕੱਤਰ ਇੰਦਰਜੀਤ ਸਿੰਘ ਛਾਬੜਾ, ਨਵਨੀਤ ਤੋਖੀ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਅਮਰਜੀਤ ਸਿੰਘ ਜੀਤੀ ਸਿੱਧੂ, ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ ਮੁਹਾਲੀ, ਗੁਰਸਾਹਿਬ ਸਿੰਘ ਅਤੇ ਮਾਸਟਰ ਰਾਮ ਸਰੂਪ ਜੋਸ਼ੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION