26.1 C
Delhi
Friday, April 26, 2024
spot_img
spot_img

ਕੈਬਨਿਟ ਸਬ ਕਮੇਟੀ ਵੱਲੋਂ ਅਵਾਰਾਂ ਪਸ਼ੂਆਂ ਦੇ ਖਤਰੇ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ

ਚੰਡੀਗੜ੍ਹ, 12 ਦਸੰਬਰ, 2019:
ਪੰਜਾਬ ਸਰਕਾਰ ਦੇ 4 ਸੀਨੀਅਰ ਮੰਤਰੀਆਂ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਪੈਦਾ ਹੋਏ ਗੰਭੀਰ ਸਮਾਜਿਕ-ਆਰਥਿਕ ਖਤਰੇ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ ਦਿੱਤਾ।

ਕੈਬਨਿਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ ਸੀ ਜਿਸ ਦੀ ਪ੍ਰਧਾਨਗੀ ਸ੍ਰੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਕਮੇਟੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਸ਼ਾਮਲ ਹਨ।

ਸਥਾਨਕ ਸਰਕਾਰਾਂ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਬ੍ਰਹਮ ਮਹਿੰਦਰਾ ਨੇ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਦੂਜੇ ਸੂਬਿਆਂ ਵੱਲੋਂ ਅਪਣਾਈਆ ਵਿਊਂਤਾ ਦਾ ਅਧਿਐਨ ਕਰਨ ਅਤੇ ਕੈਬਨਿਟ ਸਬ ਕਮੇਟੀ ਕੋਲ ਵਿਚਾਰ ਲਈ ਕੋਈ ਢੁੱਕਵਾਂ ਹੱਲ ਪੇਸ਼ ਕਰਨ ਦੀ ਹਦਾਇਤ ਕੀਤੀ।

ਕੈਬਨਿਟ ਸਬ ਕਮੇਟੀ ਨੇ ਸੂਬੇ ਦੇ ਕਿਸੇ ਵੀ ਖੇਤਰ ਤੋਂ ਅਵਾਰਾ ਪਸ਼ੂਆਂ ਨਾਲ ਸਬੰਧਤ ਕਿਸੇ ਅਣਸੁਖਾਵੀਂ ਘਟਨਾ ਸਾਹਮਣੇ ਆਉਣ ‘ਤੇ ਸਥਾਨਕ ਸਰਕਾਰਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦਾ ਫੈਸਲਾ ਕੀਤਾ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਜਿਸ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਅਜਿਹੀ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਤ ਅਧਿਕਾਰੀ ਨੂੰ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਸੇ ਤਰ੍ਹਾਂ ਕੈਬਨਿਟ ਸਬ ਕਮੇਟੀ ਨੇ ਉਮੀਦ ਜ਼ਾਹਰ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਖੀ ਅਤੇ ਪਸ਼ੂ ਭਲਾਈ ਸੁਸਾਇਟੀ ਅਤੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਹਕੀਕਤਾਂ ਬਾਰੇ ਬਿਹਤਰ ਜਾਣਕਾਰੀ ਦਿੱਤੀ ਗਈ ਅਤੇ ਅਵਾਰਾ ਪਸ਼ੂਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਸਥਾਨਕ ਕਾਰਜਕਾਰੀ ਰਣਨੀਤੀ ਤਿਆਰ ਕਰਨ ਦੀ ਸਥਿਤੀ ਵਿਚ ਸਨ।

ਮੀਟਿੰਗ ਦੀ ਸ਼ੁਰੂਆਤ ਵਿੱਚ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਕਮੇਟੀ ਨੂੰ ਦੱਸਿਆ ਕਿ ਇਸ ਸਮੇਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ (ਡੀ.ਏ.ਡਬਲਯੂ.ਐਸ.) ਦੀ ਨਿਗਰਾਨੀ ਹੇਠ ਇੱਕ-ਇੱਕ ਸਰਕਾਰੀ ਗਊਸ਼ਾਲਾ ਚਲਾਈ ਜਾ ਰਹੀ ਗਈ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਨ੍ਹਾਂ ਡੀ.ਏ.ਡਬਲਯੂ.ਐਸ. ਦੇ ਮੁਖੀ ਹਨ।

ਉਨ੍ਹਾਂ ਕਿਹਾ ਕਿ ਇਸ ਵੇਲੇ ਸਰਕਾਰੀ ਤੌਰ ‘ਤੇ ਚੱਲ ਰਹੀਆਂ ਗਊਸ਼ਾਲਾਵਾਂ ਵਿੱਚ 11000 ਦੇ ਕਰੀਬ ਅਵਾਰਾ ਪਸ਼ੂ ਹਨ। ਇਸ ਤੋਂ ਇਲਾਵਾ ਐਨ.ਜੀ.ਓਜ਼ ਅਤੇ ਹੋਰ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਅਧੀਨ ਸੂਬੇ ਵਿੱਚ 418 ਨਿੱਜੀ ਗਊਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਨਿੱਜੀ ਗਊਸਾਲਾਵਾਂ ਵਿੱਚ ਲਗਭਗ 1 ਲੱਖ ਅਵਾਰਾ ਪਸ਼ੂ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ ਹੈ ਅਤੇ ਕਮੇਟੀ ਭਵਿੱਖ ਵਿਚ ਨਿਯਮਤ ਤੌਰ ‘ਤੇ ਮੀਟਿੰਗ ਕਰੇਗੀ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਪੂਰੀ ਤਰ੍ਹਾਂ ਨਜਿੱਠਣ ਦੇ ਤਰੀਕਿਆਂ ਅਤੇ ਸਾਧਨਾਂ ਦੇ ਸੁਝਾਅ ਦਿੱਤੇ ਜਾ ਸਕਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION