30.1 C
Delhi
Saturday, April 27, 2024
spot_img
spot_img

ਕੈਬਿਨਟ ਮੰਤਰੀ ਬਣਨ ਮਗਰੋਂ ਗਗਨ ਅਨਮੋਲ ਮਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਦਾ ਦੌਰਾ

ਯੈੱਸ ਪੰਜਾਬ
ਐਸ.ਏ.ਐਸ. ਨਗਰ, 5 ਜੁਲਾਈ, 2022 –
ਪੰਜਾਬ ਸਰਕਾਰ ਵਿੱਚ ਕੈਬਿਨਟ ਮੰਤਰੀ ਬਣਨ ਮਗਰੋਂ ਮੈਡਮ ਅਨਮੋਲ ਗਗਨ ਮਾਨ ਕੈਬਿਨਟ ਮੰਤਰੀ, ਪੰਜਾਬ ਸਰਕਾਰ ਵੱਲੋਂ ਅੱਜ ਜ਼ਿਲ੍ਹਾ ਪਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।

ਮੈਡਮ ਅਨਮੋਲ ਗਗਨ ਮਾਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਇੰਨਵੈਸਟਮੈਂਟ ਪ੍ਰਮੋਸ਼ਨ, ਲੇਬਰ, ਸ਼ਿਕਾਇਤਾਂ ਦਾ ਨਿਵਾਰਣ ਵਿਭਾਗਾਂ ਦੇ ਮੰਤਰੀ ਵਲੋਂ ਅੱਜ ਉਚੇਚੇ ਤੌਰ ਤੇ ਕੈਬਿਨਟ ਮੰਤਰੀ ਬਣਨ ਪਿੱਛੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ।

ਜਿਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਅਧਿਕਾਰੀਆਂ ਨਾਲ ਗੈਰ ਰਸਮੀ ਗੱਲਬਾਤ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਜਾਣਕਾਰੀ ਲਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਸ੍ਰੀ ਵਿਵੇਕ ਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਮੋਹਾਲੀ ਸ੍ਰੀ ਹਰਬੰਸ ਸਿੰਘ , ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ ਸਮੇਤ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION