ਯੈੱਸ ਪੰਜਾਬ
ਚੰਡੀਗੜ੍ਹ, 6 ਦਸੰਬਰ, 2022:
ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਮੰਗਲਵਾਰ ਨੂੰ ਫ਼ਿਰ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ.ਦੇ ਸਾਹਮਣੇ ਪੇਸ਼ ਨਹੀਂ ਹੋਣਗੇ।
ਸਾਬਕਾ ਡੀ.ਜੀ.ਪੀ. ਨੇ ਅੱਜ ਏ.ਡੀ.ਜੀ.ਪੀ. ਸ੍ਰੀ ਐਲ.ਕੇ.ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ.ਦੇ ਸਾਹਮਣੇ ਪੇਸ਼ ਹੋਣਾ ਸੀ ਪਰ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਅੱਜ ਪੇਸ਼ ਨਾ ਹੋ ਸਕਣ ਬਾਰੇ ਆਪਣੀ ਅਸਮਰਥਾ ਤੋਂ ਐਸ.ਆਈ.ਟੀ. ਨੂੰ ਜਾਣੂੰ ਕਰਵਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐਸ.ਆਈ.ਟੀ. ਨੇ ਸਾਬਕਾ ਡੀ.ਜੀ.ਪੀ. ਨੂੰ 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਅਤੇ ਉਦੋਂ ਵੀ ਉਨ੍ਹਾਂ ਨੇ ਆਪਣੀ ਸਿਹਤ ਨਾਸਾਜ਼ ਹੋਣ ਦਾ ਆਖ਼ ਕੇ ਪੇਸ਼ ਹੋਣ ਤੋਂ ਅਸਮਰਥਤਾ ਜ਼ਾਹਿਰ ਕੀਤੀ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ