31.7 C
Delhi
Tuesday, April 16, 2024
spot_img
spot_img

ਕੋਟਕਪੂਰਾ ਗੋਲੀ ਕਾਂਡ ਨਾਲ ਸੰਬੰਧਤ ਦੋ ਐਸ.ਪੀ. ਮੁਅੱਤਲ

ਯੈੱਸ ਪੰਜਾਬ
ਚੰਡੀਗੜ੍ਹ, 6 ਜਨਵਰੀ, 2021:
ਬਰਗਾੜੀ ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼ਾਮਲ ਰਹੇ ਦੋ ਪੁਲਿਸ ਅਧਿਕਾਰੀਆਂ ਨੂੰ ਗ੍ਰਹਿ ਮੰਤਰਾਲੇ ਵੱਲੋਂ ਡੀ.ਜੀ.ਪੀ. ਦੀ ਸਿਫਾਰਿਸ਼ ਦੇ ਆਧਾਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਦੋਵੇਂ ਅਧਿਕਾਰੀ ਇਸ ਵੇਲੇ ਐਸ.ਪੀ. ਹਨ। ਪਰਮਜੀਤ ਸਿੰਘ ਪੰਨੂੰ ਅਤੇ ਬਲਜੀਤ ਸਿੰਘ ਸਿੱਧੂ ਦੀ ਮੁਅੱਤਲੀ ਬਾਰੇ ਹੁਕਮ ਗ੍ਰਹਿ ਸਕੱਤਰ ਸ੍ਰੀ ਅਨੁਰਾਗ ਅੱਗਰਵਾਲ ਆਈ.ਏ.ਐਸ. ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਹਨ।

ਯਾਦ ਰਹੇ ਕਿ 2015 ਵਿੱਚ ਵਾਪਰੇ ਬਰਗਾੜੀ ਬੇਅਦਬੀ ਕਾਂਡ ਕਾਰਨ ਫ਼ੈਲੇ ਰੋਸ ਦੇ ਮੱਦੇਨਜ਼ਰ ਕੋਟਕਪੂਰਾ ਵਿਖ਼ੇ ਦਿੱਤੇ ਜਾ ਰਹੇ ਧਰਨੇ ਮੌਕੇ ਪੁਲਿਸ ਵੱਲੋਂ ਡੰਡਾਚਾਰਜ ਕੀਤਾ ਗਿਆ ਸੀ ਅਤੇ ਗੋਲੀ ਵੀ ਚਲਾਈ ਗਈ ਸੀ ਜਿਸ ਦੇ ਚਲਦਿਆਂ ਅਨੇਕਾਂ ਲੋਕ ਜ਼ਖ਼ਮੀ ਹੋਏ ਸਨ।

14 ਅਕਤੂਬਰ 2015 ਨੂੰ ਵਾਪਰੀ ਇਸ ਘਟਨਾ ਮੌਕੇ ਉਕਤ ਦੋਵੇਂ ਪੁਲਿਸ ਅਧਿਕਾਰੀ ਮੌਕੇ ’ਤੇ ਮੌਜੂਦ ਸਨ। ਐਸ.ਆਈ.ਟੀ. ਦੀ ਜਾਂਚ ਅਨੁਸਾਰ ਇਹ ਕਾਰਵਾਈ ਉਨ੍ਹਾਂ ਦੀ ਦੇਖ਼ ਰੇਖ਼ ਹੇਠ ਹੀ ਹੋਈ ਸੀ। ਪਰਮਜੀਤ ਸਿੰਘ ਪੰਨੂੰ ਉਸ ਵੇਲੇ ਏ.ਡੀ.ਸੀ.ਪੀ. ਲੁਧਿਆਣਾ ਸਨ ਅਤੇ ਬਲਜੀਤ ਸਿੰਘ ਸਿੱਧੂ ਉਸ ਵੇਲੇ ਡੀ.ਐਸ.ਪੀ. ਕੋਟਕਪੂਰਾ ਵਜੋਂ ਤਾਇਨਾਤ ਸਨ।

ਇਸ ਵੇਲੇ ਐਸ.ਪੀ. ਰੈਂਕ ਦੇ ਦੋਵਾਂ ਅਧਿਕਾਰੀਆਂ ਬਾਰੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਵੱਲੋਂ ਸਿਫਾਰਿਸ਼ ਕੀਤੇ ਜਾਣ ਬਾਅਦ ਗ੍ਰਹਿ ਸਕੱਤਰ ਨੇ ਇਨ੍ਹਾਂ ਨੂੰ ਮੁਅੱਤਲ ਕਰਨ ਸੰਬੰਧੀ ਹੁਕਮ ਜਾਰੀ ਕੀਤੇ ਹਨ। ਮੁਅੱਤਲੀ ਦੇ ਦੌਰਾਨ ਦੋਹਾਂ ਐਸ.ਪੀਜ਼ ਦਾ ਹੈਡਕੁਆਰਟਰ ਡੀ.ਜੀ.ਪੀ. ਦਫ਼ਤਰ, ਚੰਡੀਗੜ੍ਹ ਰਹੇਗਾ।

ਜ਼ਿਕਰਯੋਗ ਹੈ ਕਿ ਇਹ ਦੋਵੇਂ ਅਧਿਕਾਰੀ ਕੋਟਕਪੂਰਾ ਗੋਲੀਕਾਂਡ ਬਾਬਤ ਬਣੀ ਐਸ.ਆਈ.ਟੀ. ਵੱਲੋਂ ਨਾਮਜ਼ਦ ਕੀਤੇ ਹੋਏ ਹਨ ਅਤੇ ਇਨ੍ਹਾਂ ਦੇ ਖ਼ਿਲਾਫ਼ ਚਾਰਜਸ਼ੀਟ ਵੀ ਦਾਖ਼ਲ ਕੀਤੀ ਜਾ ਚੁੱਕੀ ਹੈ।

ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਪਿਛਲੇ ਦਿਨਾਂ ਵਿੱਚ ਘਟਨਾਚੱਕਰ ਤੇਜ਼ੀ ਨਾਲ ਵਾਪਰਦਾ ਵਿਖ਼ਾਈ ਦੇ ਰਿਹਾ ਹੈ। ਅਜੇ ਪਿਛਲੇ ਦਿਨੀਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੇਅਦਬੀ ਕਾਂਡ ਸੰਬੰਧੀ ਇਕ ਅਹਿਮ ਫ਼ੈਸਲਾ ਸੁਣਾਉਂਦਿਆਂ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਵੱਲੋਂ ਹੀ ਕੀਤੇ ਜਾਣ ’ਤੇ ਮੋਹਰ ਲਗਾ ਦਿੱਤੀ ਸੀ। ਅਦਾਲਤ ਨੇ ਸੀ.ਬੀ.ਆਈ. ਨੂੰ ਆਦੇਸ਼ ਦਿੱਤੇ ਸਨ ਕਿ ਉਹ ਇਸ ਮਾਮਲੇ ਦੀ ਜਾਂਚ ਨਾਲ ਜੁੜੀਆਂ ਸਾਰੀਆਂ ਫ਼ਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲਿਸ ਨੂੰ ਸੌਂਪੇ।

ਹਾਈਕੋਰਟ ਦੇ ਉਕਤ ਫ਼ੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਨੇ ਸਵਾਗਤ ਕੀਤਾ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION