30.6 C
Delhi
Thursday, April 25, 2024
spot_img
spot_img

ਕੋਰੋਨਾ ਕਾਰਨ ਪੰਚਾਇਤ ਅਤੇ ਪਸ਼ੂ ਪਾਲਣ ਵਿਭਾਗ ਦੇ ਦੋ ਮੁਲਾਜ਼ਮਾਂ ਦੀ ਮੌਤ: ਤ੍ਰਿਪਤ ਬਾਜਵਾ ਵੱਲੋਂ ਆਸ਼ਰਿਤਾਂ ਨੂੰ ਨੌਕਰੀ ਦੇਣ ਲਈ ਹਦਾਇਤਾਂ ਜਾਰੀ

ਚੰਡੀਗੜ, ਸਤੰਬਰ 28, 2020:

ਸੂਬੇ ਦੇ ਪੰਚਾਇਤ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਚਾਇਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਦੋ ਮੁਲਾਜ਼ਮਾਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਮਾਛੀਵਾੜਾ ਦੇ ਬਲਾਕ ਪੰਚਾਇਤ ਦਫਤਰ ਵਿਖੇ ਸੇਵਾ ਨਿਭਾ ਰਹੇ ਪੰਚਾਇਤ ਅਫਸਰ ਗੁਰਚਰਨ ਸਿੰਘ ਅਤੇ ਪਸ਼ੂ ਹਸਪਤਾਲ ਜੰਡਿਆਲਾ ਗੁਰੂ ਜ਼ਿਲਾ ਅੰਮਿ੍ਰਤਸਰ ਸਾਹਿਬ ਵਿਖੇ ਤਇਨਾਤ ਵੈਟਨਰੀ ਇੰਸਪੈਕਟਰ ਜਸਬੀਰ ਸਿੰਘ ਪਿਛਲੇ ਦਿਨੀ ਕੋਰੋਨਾ ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ।

ਸ੍ਰੀ ਬਾਜਵਾ ਨੇ ਦੋਵਾਂ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਦੋਵਾਂ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਪੰਜਾਬ ਸਰਕਾਰ ਵਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਛੜੇ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਬਣਦੇ ਹੱਕ ਤੁਰੰਤ ਦਿੱਤੇ ਜਾਣ ਅਤੇ ਉਨਾਂ ਦੇ ਆਸ਼ਰਿਤਾਂ ਨੂੰ ਨੌਕਰੀ ਦੇਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਈ ਕੀਤੀ ਜਾਵੇ।

ਪੰਚਾਇਤ ਅਤੇ ਪਸ਼ੂ ਪਾਲਣ ਮੰਤਰੀ ਨੇ ਦੁੱਖ ਦੀ ਇਸ ਘੜੀ ਵਿਚ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION