37.8 C
Delhi
Thursday, April 25, 2024
spot_img
spot_img

ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ‘ਚ ਕਾਮਯਾਬ ਸਾਬਿਤ ਹੋਵੇਗਾ ‘ਮਿਸ਼ਨ ਫਤਿਹ’ : ਬਲਬੀਰ ਸਿੰਘ ਸਿੱਧੂ

ਹੁਸ਼ਿਆਰਪੁਰ, 6 ਮਈ, 2020 –
ਸਿਹਤ ਮੰਤਰੀ ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਵਿਡ-19 ਦੇ ਮੱਦੇਨਜ਼ਰ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ।

ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ਲਈ ‘ਮਿਸ਼ਨ ਫਤਿਹ’ ਸਫਲ ਸਾਬਤ ਹੋਵੇਗਾ ਅਤੇ ਜਲਦ ਹੀ ਪੰਜਾਬ ਇਸ ਮਹਾਂਮਾਰੀ ਤੋਂ ਨਿਜ਼ਾਤ ਪਾ ਲਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਅਤੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਸਰਕਾਰ ਵਲੋਂ ਦਵਾਈਆਂ ਅਤੇ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕੋਵਿਡ-19 ਸਬੰਧੀ ਕੀਤੀ ਜਾ ਰਹੀ ਸੈਂਪਲਿੰਗ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਗੰਭੀਰ ਹੈ, ਇਸ ਲਈ ਜ਼ਿਲ੍ਹਾ ਪੱਧਰ ‘ਤੇ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੌਜੂਦਾ ਹਾਲਾਤ ਨਾਲ ਠਜਿੱਠਣ ਲਈ ਸਰਕਾਰ ਪੂਰੀ ਤਰਾਂ ਤਿਆਰ ਹੈ ਅਤੇ ਜਨਤਾ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਬਲਕਿ ਜਨਤਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਏ, ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਪੂਰੇ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਸਰਕਾਰ ਦੀਆਂ ਹਦਾਇਤਾਂ ਨੂੰ ਗੰਭੀਰਤਾ ਨਾਲ ਲਾਗੂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਤਖਤ ਸ਼੍ਰੀ ਹਜੂਰ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆ ਕੇ ਉਨ੍ਹਾਂ ਦੇ ਨਿੱਜੀ ਜ਼ਿਲਿਆਂ ਵਿੱਚ ਬਣੇ ਇਕਾਂਤਵਾਸ ਕੇਂਦਰਾਂ ਵਿੱਚ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਥੇ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਸ਼੍ਰੀ ਸਿੱਧੂ ਨੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਸਿਵਲ ਸਰਜਨ ਸਮੇਤ ਫਰੰਟ ਲਾਈਨ ਯੋਧਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਪ੍ਰਸੰਸ਼ਾ ਦੇ ਪਾਤਰ ਹਨ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਵਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਇਕਾਂਤਵਾਸ ਕੀਤੇ ਗਏ ਸ਼ਰਧਾਲੂਆਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਪੋਜ਼ੀਟਿਵ ਆਏ ਮਰੀਜ਼ਾਂ ਲਈ ਸਿਹਤ ਸੁਵਿਧਾਵਾਂ ਅਤੇ ਖਾਣ-ਪੀਣ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਪੀ. ਸ਼੍ਰੀ ਪਰਮਿੰਦਰ ਸਿੰਘ ਹੀਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਕੈਬਨਿਟ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਡਾ. ਸਤਪਾਲ ਗੋਜਰਾ, ਡਾ. ਸੈਲੇਸ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION