26.1 C
Delhi
Friday, April 26, 2024
spot_img
spot_img

ਕੋਰੋਨਾ ‘ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ: ਧਰਮਸੋਤ

ਚੰਡੀਗੜ, 25 ਜੂਨ, 2020 –

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੋਰੋਨਾ ‘ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਸੰਭਵ ਕਾਰਜ ਨੂੰ ਸੰਭਵ ਬਣਾਇਆ ਜਾ ਸਕਦਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੋਰੋਨਾ ਦਾ ਖ਼ਤਰਾ ਹਾਲ ਦੀ ਘੜੀ ਟਲ਼ਿਆ ਨਹੀਂ ਹੈ, ਇਸ ਲਈ ਕੋਵਿਡ 19 ‘ਤੇ ਫ਼ਤਹਿ ਹਾਸਲ ਕਰਨ ਲਈ, ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਭਵਿੱਖ ਵਿੱਚ ਵੀ ਪਾਲਣਾ ਕਰਨ ਦੀ ਬੇਹੱਦ ਜ਼ਰੂਰੀ ਹੈ।

ਸ. ਧਰਮਸੋਤ ਨੇ ਕਿਹਾ ਕਿ ਅੱਜ ਜੇਕਰ ਪੰਜਾਬ ‘ਚ ਕੋਰੋਨਾ ਦੀ ਫੈਲਾਅ ਦਰ ਘੱਟ ਹੈ ਤਾਂ ਇਸਦਾ ਕਾਰਨ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਲਈ ਲੋਕਾਂ ਵੱਲੋਂ ਦਿੱਤਾ ਗਿਆ ਭਰਪੂਰ ਸਹਿਯੋਗ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਦੌਰਾਨ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਣ ਵੰਡਣ ਤੋਂ ਇਲਾਵਾ ਸਿਹਤ ਪ੍ਰਬੰਧਾਂ ਨੂੰ ਵੀ ਵੱਡੇ ਪੱਧਰ ‘ਤੇ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਮੁੱਚੇ ਭਾਰਤ ਵਿੱਚ ਪੰਜਾਬ ਦੀ ਕੋਰੋਨਾ ਨਾਲ ਟਾਕਰੇ ਸਬੰਧੀ ਨੀਤੀ ਨੂੰ ਦੂਸਰੇ ਸੂਬਿਆਂ ਵੱਲੋਂ ਵੀ ਅਪਣਾਇਆ ਜਾ ਰਿਹਾ ਹੈ, ਜੋ ਕਿ ਪੰਜਾਬ ਸਰਕਾਰ ਦੀ ਸਰਬੋਤਮ ਕਾਰਗੁਜ਼ਾਰੀ ‘ਤੇ ਮੋਹਰ ਲਾਉਂਦਾ ਹੈ।

ਸ. ਧਰਮਸੋਤ ਨੇ ਕੋਵਿਡ 19 ਦੌਰਾਨ ਸੂਬੇ ਭਰ ‘ਚੋਂ ਅੱਗੇ ਆਏ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਕਟ ਦੀ ਇਸ ਘੜੀ ਵਿੱਚ ਮਨੁੱਖਤਾ ਦੇ ਭਲੇ ਲਈ ਵਡਮੁੱਲਾ ਕਾਰਜ ਕੀਤਾ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਤਾਲਾਬੰਦੀ ਦੌਰਾਨ ਸੁਚਾਰੂ ਢੰਗ ਨਾਲ ਜ਼ਰੂਰਤਮੰਦਾਂ ਤੱਕ ਹਰ ਜ਼ਰੂਰੀ ਮਦਦ ਪੁੱਜਦੀ ਕੀਤੀ, ਜੋ ਕਿ ਇੱਕ ਬਹੁਤ ਵੱਡੀ ਚੁਣੌਤੀ ਸੀ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਸੁਬਾ ਸਰਕਾਰ ਦਾ ਸਹਿਯੋਗ ਕੀਤਾ ਹੈ, ਜਿਸ ਨਾਲ ਰਾਹਤ ਕਾਰਜਾਂ ‘ਚ ਭਾਰੀ ਮਦਦ ਮਿਲੀ ਹੈ।

ਸ. ਧਰਮਸੋਤ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ 19 ਤੋਂ ਸੁਰੱਖਿਅਤ ਰਹਿਣ ਲਈ ਕੋਈ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਹੱਥ ਜ਼ਰੂਰ ਧੋਵੋ।

ਉਨ੍ਹਾਂ ਕਿਹਾ ਸਮੇਂ-ਸਮੇਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਧੋਹਣ ਜਾਂ ਸੈਨੇਟਾਈਜ਼ ਕਰਨ, ਘਰੋਂ ਬਾਹਰ ਜਾਣ ਸਮੇਂ ਮਾਸਕ ਨਾਲ ਮੂੰਹ ਤੇ ਨੱਕ ਢੱਕਣ ਅਤੇ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਚਾਅ ਢੰਗ ਅਪਣਾ ਕੇ ਅਸੀਂ ਜਿੱਥੇ ਆਪਣੀ ਤੇ ਆਪਣੇ ਪਰਿਵਾਰ ਦਾ ਬਚਾਅ ਕਰ ਸਕਦੇ ਹਾਂ, ਉੱਥੇ ਹੀ ਕੋਰੋਨਾ ਦਾ ਸਮੂਹਿਕ ਫੈਲਾਅ ਵੀ ਰੋਕ ਸਕਦੇ ਹਾਂ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION