ਯੈੱਸ ਪੰਜਾਬ
ਲੁਧਿਆਣਾ, 19 ਨਵੰਬਰ, 2022 –
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਲਾਰਜ ਉਦਯੋਗਿਕ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕੋਰੋਨਾ ਮਹਾਂਮਾਰੀ ਦੌਰਾਨ ਮੁਅੱਤਲ ਕੀਤੇ ਗਏ ਭਾਰਤੀ ਮੂਲ ਦੇ ਸਾਰੇ ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਮੁੜ ਬਹਾਲ ਕਰਨ ਦੀ ਮੰਗ ਕੀਤੀ ਹੈ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਦੀਵਾਨ ਨੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਮੂਲ ਦੇ ਬਹੁਤ ਸਾਰੇ ਕੈਨੇਡੀਅਨ ਨਾਗਰਿਕਾਂ ਦਾ ਘਰ ਹੈ, ਜੋ ਆਪਣੇ ਜੱਦੀ ਦੇਸ਼ ਭਾਰਤ ਦੀਆਂ ਕਈ ਯਾਤਰਾਵਾਂ ਕਰਦੇ ਹਨ।
ਉਸ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਕੋਲ 10 ਸਾਲ ਤੱਕ ਦੇ ਲੰਬੇ ਸਮੇਂ ਦੇ ਵਿਜ਼ਟਰ ਵੀਜ਼ੇ ਸਨ। ਜਿਨ੍ਹਾਂ ਨੂੰ ਕੋਰੋਨਾ ਮਹਾਮਾਰੀ ਦੌਰਾਨ ਮੁਅੱਤਲ ਕਰ ਦਿੱਤਾ ਗਿਆ ਸੀ।
ਦੀਵਾਨ ਨੇ ਪੱਤਰ ਵਿੱਚ ਕਿਹਾ ਹੈ ਕਿ ਜਦੋਂ ਤੋਂ ਮਹਾਂਮਾਰੀ ਖ਼ਤਮ ਹੋ ਗਈ ਹੈ ਅਤੇ ਦੁਨੀਆ ਇੱਕ ਵਾਰ ਫਿਰ ਤੋਂ ਆਮ ਵਾਂਗ ਹੋ ਰਹੀ ਹੈ, ਇਹ ਲੋਕ ਭਾਰਤ ਦੀ ਯਾਤਰਾ ਕਰਨਾ ਚਾਹੁੰਦੇ ਹਨ, ਪਰ ਕਿਉਂਕਿ ਉਨ੍ਹਾਂ ਦੇ ਵੀਜ਼ੇ ਮੁਅੱਤਲ ਕੀਤੇ ਗਏ ਹਨ, ਉਨ੍ਹਾਂ ਨੂੰ ਦੁਬਾਰਾ ਅਪਲਾਈ ਕਰਨਾ ਪਵੇਗਾ ਅਤੇ ਹਾਲਾਤਾਂ ਦੇ ਮੱਦੇਨਜ਼ਰ ਮੁੜ ਬਿਹਤਰ ਹੋਵੇਗਾ ਜੇਕਰ ਮੁਅੱਤਲ ਕੀਤੇ ਵੀਜ਼ੇ ਬਹਾਲ ਕਰ ਦਿੱਤੇ ਜਾਣ, ਤਾਂ ਜੋ ਉਹ ਆਸਾਨੀ ਨਾਲ ਭਾਰਤ ਦੀ ਯਾਤਰਾ ਕਰ ਸਕਣ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ