29.1 C
Delhi
Saturday, April 27, 2024
spot_img
spot_img

ਕੋਰੋਨਾ ਪਾਜ਼ਿਟਿਵ ਹੋਣਾ ਕੋਈ ਸਮਾਜਿਕ ਧੱਕਾ ਨਹੀਂ, ਰਾਣਾ ਗੁੋਰਜੀਤ ਸਿੰਘ ਨੇ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ

ਕਪੂਰਥਲਾ, 3 ਸਤੰਬਰ, 2020 –
ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਰੋਨਾ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਹਿਮ ਕਦਮ ਚੁੱਕਦਿਆਂ ਅੱਜ ਖੁਦ ਸਦਰ ਬਾਜ਼ਾਰ ਦਾ ਦੌਰਾ ਕਰਕੇ ਦੁਕਾਨਦਾਰਾਂ ਅਤੇ ਬਾਜ਼ਾਰ ਵਿੱਚ ਚੱਲ ਰਹੇ ਲੋਕਾਂ ਨੂੰ ਮਾਸਕ ਪਾਉਣ ਅਤੇ ਕਰੋਨਾ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਸਬੰਧੀ ਪ੍ਰੇਰਿਤ ਕੀਤਾ ।

ਉਹਨਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਜਿਥੇ ਆਪ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨ ਉੱਥੇ ਹੀ ਗਾਹਕਾਂ ਨੂੰ ਵੀ ਇਸ ਸਬੰਧੀ ਸੁਚੇਤ ਕੀਤਾ ਜਾਵੇ ।

ਉਹਨਾਂ ਇਕ ਵੀਡੀਓ ਸੰਦੇਸ਼ ਰਾਹੀਂ ਵੀ ਲੋਕਾਂ ਦੇ ਮੁਖਾਤਿਬ ਹੁੰਦਿਆਂ ਕਿਹਾ ਕਿ ਸਿਹਤ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸਤੰਬਰ ਵਿੱਚ ਕਰੋਨਾ ਆਪਣੀ ਚਰਮ ਸੀਮਾ ‘ਤੇ ਹੋਵੇਗਾ ਜਿਸ ਕਰਕੇ ਲੋਕ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਹਦਾਇਤਾਂ ਦੀ ਪਾਲਣਾ ਕਰਨ ।

ਉਹਨਾਂ ਦੱਸਿਆ ਕਿ ਉਹ ਖੁਦ 18 ਦਿਨ ਬਾਅਦ ਲੋਕਾਂ ਵਿੱਚ ਆਏ ਹਨ ਕਿਉਂ ਜੋ ਉਹਨਾਂ ਦੇ 8 ਪਰਿਵਾਰਿਕ ਮੈਂਬਰ ਜਿਸ ਵਿੱਚ ਬੱਚੇ ਵੀ ਸ਼ਾਮਲ ਹਨ ਕਰੋਨਾ ਪਾਜੀਟਿਵ ਹੋ ਗਏ ਸਨ ।


ਇਸ ਨੂੰ ਵੀ ਪੜ੍ਹੋ:
ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਧੜੱਲੇ ਨਾਲ ਕੀਤੀ ਗੁਮਰਾਹਕੁੰਨ ਬਿਆਨਬਾਜ਼ੀ ਬੇਪਰਦ, ਮਹਿਤਾ ਨੂੰ ਲਾਂਭੇ ਕਰਨ ਦੀ ਮੰਗ ਉੱਠੀ


ਉਹਨਾਂ ਦੱਸਿਆ ਕਿ ਇਸ ਵਾਈਰਸ ਤੋਂ ਬਚਣ ਦਾ ਇਕੋ ਹੱਲ ਸਰੀਰਕ ਦੂਰੀ ਹੈ ਜਿਸ ਕਰਕੇ ਸਾਨੂੰ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਮਾਸਕ ਪਾਉਣ, ਹੱਥ ਧੋਣ ਵਰਗੇ ਮੁੱਢਲੇ ਉਪਾਅ ਕਰਨੇ ਚਾਹੀਦੇ ਹਨ, ਉਥੇ ਹੀ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਪਾਜੀਟਿਵ ਲੋਕਾਂ ਲਈ ਘਰੇਲੂ ਇਕਾਂਤਵਾਸ ਦੀ ਸਹੂਲਤ ਦਿੱਤੀ ਗਈ ਹੈ, ਜਿਸ ਕਰਕੇ ਸਾਨੂੰ ਇਸ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਘਰ ਵਿੱਚ ਵੱਖਰੇ ਰਹਿ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ।ਉਹਨਾਂ ਕਿਹਾ ਕਿ ਕਰੋਨਾ ਪਾਜੀਟਿਵ ਹੋਣਾ ਕੋਈ ਸਮਾਜਿਕ ਧੱਬਾ ਨਹੀਂ ਅਤੇ ਉਹਨਾਂ ਦੇ ਪਰਿਵਾਰ ਦੇ 8 ਜੀਅ ਪਾਜੀਟਿਵ ਹੋ ਗਏ ਸਨ, ਜੋਕਿ ਘਰੇਲੂ ਇਕਾਂਤਵਾਸ ਰਾਹੀਂ ਹੁਣ ਬਿਲਕੁਲ ਠੀਕ ਹਨ ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜੇਕਰ ਉਹਨਾਂ ਨੂੰ ਲੱਛਣ ਨਹੀਂ ਵੀ ਹਨ ਤਾਂ ਵੀ ਉਹ ਪਾਜੀਟਿਵ ਹੋ ਸਕਦੇ ਹਨ ਜਿਸ ਕਰਕੇ ਲੋਕ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਅਤੇ ਆਪਣਾ ਟੈਸਟ ਜ਼ਰੂਰ ਕਰਵਾਉਣ ।

ਉਹਨਾਂ ਇਹ ਵੀ ਦੱਸਿਆ ਕਿ ਬਰਸਾਤੀ ਮੌਸਮ ਦੇ ਖਤਮ ਹੋਣ ਦੇ ਮੱਦੇਨਜਰ ਸ਼ਹਿਰ ਵਿੱਚ ਸੈਨੀਟਾਈਜ ਮੁਹਿੰਮ ਤਹਿਤ ਹਾਈਡਰੋ ਕਲੋਰਾਈਨ ਦਾ ਛਿੜਕਾਅ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION