34 C
Delhi
Tuesday, April 23, 2024
spot_img
spot_img

ਕੋਰੋਨਾ ਪੀੜਤ ਹਰਨੇਕ ਸਿੰਘ ਦੇ ਸਸਕਾਰ ‘ਤੇ ਪਹੁੰਚ ਕੇ ਵਿਧਾਇਕ ਡਾ. ਰਾਜ ਕੁਮਾਰ ਨੇ ਦਿੱਤੀ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 8 ਮਈ, 2020 –
ਅੱਜ ਹੁਸ਼ਿਆਰਪੁਰ ਵਿੱਚ ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ ਦੀ ਅਗਵਾਈ ਵਿੱਚ ਪ੍ਰਸ਼ਾਸ਼ਨ ਨੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਇਕ ਕੋਰੋਨਾ ਪੀੜਤ ਸ੍ਰੀ ਹਰਨੇਕ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਹਰਖੋਵਾਲ ਵਿੱਚ ਕਰ ਦਿੱਤਾ ਗਿਆ। ਹਰਨੇਕ ਸਿੰਘ ਦੀ ਬੀਤੇ ਦਿਨੀਂ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ ਮੌਤ ਹੋ ਗਈ ਸੀ। ਇਸ ਦੌਰਾਨ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਸਸਕਾਰ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।

ਵਿਧਾਇਕ ਡਾ. ਰਾਜ ਕੁਮਾਰ ਨੇ ਮ੍ਰਿਤਕ ਦੇਹ ਸਬੰਧੀ ਸਾਰੇ ਸ਼ੰਕੇ ਦੂਰ ਕਰਦੇ ਹੋਏ ਕਿਹਾ ਕਿ ਮ੍ਰਿਤਕ ਦੇਹ ਨਾਲ ਕਿਸੇ ਵੀ ਤਰਾਂ ਦਾ ਵਾਇਰਸ ਨਹੀਂ ਫੈਲਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਦੇ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਲੋਕ ਘਬਰਾਉਣ ਨਹੀਂ ਬਲਕਿ ਪ੍ਰਸ਼ਾਸ਼ਨ ਦੀਆਂ ਗਾਇਡ ਲਾਈਨਾਂ ਦਾ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਪ੍ਰਬੰਧ ਪੂਰੇ ਕਰ ਲਏ ਹਨ ਅਤੇ ਕਿਸੇ ਵੀ ਤਰਾਂ ਦੀ ਲੋਕਾਂ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ‘ਤੇ ਸਮਾਜਿਕ ਦੂਰੀ ਦਾ ਜ਼ਰੂਰ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਬਹੁਤ ਸੋਝ ਸਮਝ ਕੇ ਹੀ ਆਪਣਾ ਹਰ ਕਦਮ ਪੁੱਟਿਆ ਜਾਵੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪਰਿਵਾਰ ਨਾਲ ਹਮੇਸ਼ਾਂ ਮੋਢੇ ਨਾਲ ਮੋਢਾ ਮਿਲਾ ਕੇ ਖੜਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦਾ ਸਿਹਤ ਵਿਭਾਗ ਦੀਆਂ ਗਾਇਡ ਲਾਈਨਾਂ ਮੁਤਾਬਕ ਇਲਾਜ ਹੋ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਬਾਹਰ ਨਿਕਲਦੇ ਸਮੇਂ ਸਮਾਜਿਕ ਦੂਰੀ, ਮਾਸਕ ਅਤੇ ਸੈਨੇਟਾਈਜ਼ਰ ਦਾ ਪ੍ਰਯੋਗ ਯਕੀਨੀ ਬਣਾਉਣ। ਇਸ ਮੌਕੇ ਡੀ.ਐਫ.ਓ. ਸ੍ਰੀ ਨਰੇਸ਼ ਮਹਾਜਨ, ਐਸ.ਐਮ.ਓ. ਡਾ. ਸੁਨੀਲ ਅਹੀਰ, ਸਰਪੰਚ ਜਸਵੀਰ ਸਿੰਘ ਤੋਂ ਇਲਾਵਾ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਵੀ ਹਾਜ਼ਰ ਸੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION