ਯੈੱਸ ਪੰਜਾਬ
ਚੰਡੀਗੜ੍ਹ, 19 ਅਪ੍ਰੈਲ, 2021:
ਪੰਜਾਬ ਤੋਂ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੂੰ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਹੈ।
ਉਹਨਾਂ ਨੇ ਇਹ ਜਾਣਕਾਰੀ ਖ਼ੁਦ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ ਅਤੇ ਪਿਛਲੇ 2-3 ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਵਿਡ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸ੍ਰੀ ਸੋਮ ਪ੍ਰਕਾਸ਼ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਦੋਵੇਂ ਡੋਜ਼ ਲੈ ਚੁੱਕੇ ਹਨ ਅਤੇ ਦੂਜੀ ਡੋਜ਼ ਲੈਣ ਵਾਲੇ ਦਿਨ ਉਨ੍ਹਾਂ ਨੇ ਇਕ ਵੀਡੀਓ ਰਾਹੀਂ ਸਾਰੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਸਲਾਹ ਦਿੱਤੀ ਸੀ ਪਰ ਇਸ ਦੇ ਬਾਵਜੂਦ ਉਹ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ।
ਸ੍ਰੀ ਸੋਮ ਪ੍ਰਕਾਸ਼ ਨੇ ਖ਼ੁਦ ਨੂੰ ਆਪਣੀ ਰਿਹਾਇਸ਼ ’ਤੇ ਇਕਾਂਤਵਾਸ ਕਰ ਲਿਆ ਹੈ।
I have tested #COVID positive today. All those who have come in contact with me in the last 2-3 days may please get themselves tested.
— Som Parkash (@SomParkashBJP) April 19, 2021