36.7 C
Delhi
Friday, April 26, 2024
spot_img
spot_img

ਕੋਵਿਡ ਦੌਰਾਨ ਪਾਕਿ ਆਧਾਰਿਤ ਫ਼ੋਰਸਾਂ ਵੱਲੋਂ ਕਸ਼ਮੀਰ ਵਿਚ ਕੀਤਾ ਹਮਲਾ ਸ਼ਰਮਨਾਕ ਅਤੇ ਬੁਜ਼ਦਿਲੀ ਭਰਿਆ: ਕੈਪਟਨ ਅਮਰਿੰਦਰ

ਚੰਡੀਗੜ੍ਹ, 3 ਮਈ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਉਤਰੀ ਕਸ਼ਮੀਰ ਦੇ ਹਿੰਦਵਾੜਾ ਖੇਤਰ ਵਿੱਚ ਪੰਜ ਸੁਰੱਖਿਆ ਬਲਾਂ ਜਵਾਨਾਂ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਤੇ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਮੁੱਖ ਮੰਤਰੀ ਨੇ ਬਹਾਦਰ ਜਵਾਨਾਂ ਦੀ ਕੁਰਬਾਨੀ ਉਤੇ ਸੋਗ ਪ੍ਰਗਟਾਉਂਦਿਆਂ ਇਸ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜ਼ਿਲਾ ਮਾਨਸਾ ਨਾਲ ਸਬੰਧਤ ਜਵਾਨ ਨਾਇਕ ਰਾਜੇਸ਼ ਕੁਮਾਰ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।

ਅੱਜ ਸਵੇਰੇ ਹੀ ਜਦੋਂ ਹੀ ਭਾਰਤੀ ਸੈਨਾ ਦੇ ਚਾਰ ਜਵਾਨਾਂ ਅਤੇ ਜੂੰਮ ਅਤੇ ਕਸ਼ਮੀਰ ਦੇ ਇਕ ਪੁਲਿਸ ਕਰਮੀ ਦੇ ਸ਼ਹਾਦਤ ਦੀ ਖਬਰ ਆਈ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਬਾਕੀ ਦੇਸ਼ ਵਾਸੀਆਂ ਦੇ ਨਾਲ ਦੁੱਖ ਵਿੱਚ ਸ਼ਰੀਕ ਹੁੰਦਿਆਂ ਕਿਹਾ, ”ਸ਼ਹੀਦ ਜਵਾਨਾਂ ਦੀ ਬਹਾਦਰੀ ਤੇ ਸੂਰਮਗਤੀ ਨੂੰ ਸਲਾਮ ਕਰਦਾ ਹਾਂ। ਇਸ ਦੁੱਖ ਦੀ ਘੜੀ ਵਿੱਚ ਵਾਹਿਗੁਰੂ ਅੱਗੇ ਸ਼ਹੀਦ ਸੈਨਿਕਾਂ ਦੇ ਪਰਿਵਾਕ ਮੈਂਬਰਾਂ ਨੂੰ ਬਲ ਬਖਸ਼ਣ ਦੀ ਅਰਦਾਸ ਕਰਦਾ ਹਾਂ।”

ਪੰਜ ਸੁਰੱਖਿਆ ਕਰਮੀ ਜਿਨ੍ਹਾਂ ਵਿੱਚ ਸੈਨਾ ਦਾ ਇਕ ਕਰਨਲ ਅਤੇ ਇਕ ਮੇਜਰ ਵੀ ਸ਼ਾਮਲ ਸੀ, ਦਹਿਸ਼ਤਗਰਦਾਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋ ਗਏ। ਤਹਿਸ਼ਤਗਰਦਾਂ ਨੇ ਕੁਝ ਨਾਗਰਿਕਾਂ ਨੂੰ ਇਕ ਘਰ ਦੇ ਵਿੱਚ ਬੰਧਕ ਬਣਾਇਆ ਹੋਇਆ ਸੀ।

ਮੁੱਖ ਮੰਤਰੀ ਨੇ ਅਤਿਵਾਦੀਆਂ ਦੇ ਇਸ ਕਾਰੇ ਨੂੰ ਸ਼ਰਮਨਾਕ ਅਤੇ ਕਾਇਰਤਾ ਪੂਰਨ ਕਾਰਵਾਈ ਦੱਸਦਿਆਂ ਕਿਹਾ ਕਿ ਜਦੋਂ ਇਸ ਵੇਲੇ ਭਾਰਤ ਤੇ ਪਾਕਿਸਤਾਨ ਸਣੇ ਪੂਰਾ ਵਿਸ਼ਵ ਕੋਵਿਡ ਮਹਾਮਾਰੀ ਖਿਲਾਫ ਲੜ ਰਿਹਾ ਹੈ ਤਾਂ ਪਾਕਿਸਤਾਨ ਵੱਲੋਂ ਆਪਣੇ ਨਾਪਾਕ ਇਰਾਦਿਆਂ ਨੂੰ ਅੰਜ਼ਾਮ ਦਿੰਦਿਆਂ ਸਰਹੱਦ ਪਾਰ ਅਜਿਹੇ ਹਮਲੇ ਕਰਨੇ ਜਾਰੀ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਅਤਿਵਾਦ ਨੂੰ ਕਿਸੇ ਵੀ ਸਮੇਂ ਅਣਡਿੱਠ ਨਹੀਂ ਕੀਤਾ ਸਕਦਾ ਪਰ ਮੌਜੂਦਾ ਨਾਜ਼ੁਕ ਸਮੇਂ ਅਜਿਹੀ ਕਾਰਵਾਈ ਨੂੰ ਅੰਜ਼ਾਮ ਦੇਣਾ ਪਾਕਿਸਤਾਨ ਵਾਲੇ ਪਾਸਿਓਂ ਸ਼ਰਮ ਦੀ ਘਾਟ ਨਜ਼ਰ ਆਉਂਦੀ ਹੈ ਜੋ ਆਪਣੇ ਨਿੱਜੀ ਮੁਫਾਦਾਂ ਲਈ ਮੌਕੇ ਦੀ ਵਰਤੋਂ ਕਰਨ ਲਈ ਤਤਪਰ ਹੈ।

ਉਨ੍ਹਾਂ ਕਿਹਾ ਕਿ ਭਾਰਤ ਆਪਣੇ ਸੁਰੱਖਿਆ ਜਵਾਨਾਂ ‘ਤੇ ਅਜਿਹੇ ਹਮਲੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੋਵਿਡ ਵਿਰੁੱਧ ਜੰਗ ਦੌਰਾਨ ਕਿਸੇ ਨੂੰ ਵੀ ਇਸ ਔਖੇ ਸਮੇਂ ‘ਚੋਂ ਗੁਜ਼ਰ ਰਹੇ ਸਾਡੇ ਮੁਲਕ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰਨ ਦੀ ਗਲਤੀ ਨਹੀਂ ਕਰਨੀ ਚਾਹੀਦੀ।

ਇਸੇ ਦੌਰਾਨ ਮੁੱਖ ਮੰਤਰੀ ਨੇ 21 ਆਰ.ਆਰ. (ਰਾਸ਼ਟਰੀਆ ਰਾਈਫਲਜ਼, ਪੇਰੈਂਟ ਯੂਨਿਟ 3 ਗਾਰਡਜ਼) ਦੇ ਨਾਇਕ ਰਾਜੇਸ਼ ਕੁਮਾਰ ਜੋ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਜਰਾਣਾ ਦਾ ਵਾਸੀ ਸੀ, ਦੇ ਪਰਿਵਾਰ ਨਾਲ ਦੁੱਖ ਜ਼ਾਹਰ ਕੀਤਾ।

ਮੁੱਖ ਮੰਤਰੀ ਨੇ ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਪਲਾਟ ਦੇ ਇਵਜ਼ ਵਿੱਚ ਪੰਜ ਲੱਖ ਰੁਪਏ ਸਮੇਤ ਸ਼ਹੀਦ ਦੇ ਅਗਲੇ ਵਾਰਸ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਦੀ ਮੌਜੂਦਾ ਨੀਤੀ ਤਹਿਤ ਪੀੜਤ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਇਕ ਸਰਕਾਰੀ ਨੌਕਰੀ ਵੀ ਮੁਹੱਈਆ ਕਰਵਾਈ ਜਾਵੇਗੀ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਹੀਦ ਦੀ ਮ੍ਰਿਤਕ ਦੇਹ ਸੋਮਵਾਰ ਨੂੰ ਪਿੰਡ ਆਵੇਗੀ ਜਿੱਥੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION