30.6 C
Delhi
Friday, April 26, 2024
spot_img
spot_img

ਕੋਵਿਡ ਮਰੀਜ਼ਾਂ ਲਈ ਚੰਗੀਆਂ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਹਸਪਤਾਲਾਂ ਦੇ ਦੌਰੇ ਵਧਾਉਣ ਡਿਪਟੀ ਕਮਿਸ਼ਨਰ: ਵਿਨੀ ਮਹਾਜਨ

ਚੰਡੀਗੜ, 26 ਸਤੰਬਰ, 2020:
ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਕੋਵਿਡ-19 ਤੋਂ ਪੀੜਤ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪ੍ਰਬੰਧਾਂ ਦੀ ਸਮੀਖਿਆ ਲਈ ਹਸਪਤਾਲਾਂ ਦੇ ਆਪਣੇ ਦੌਰੇ ਵਧਾਉਣ।

ਇਹ ਨਿਰਦੇਸ਼ ਉਨਾਂ ਨੇ ਅੱਜ ਇਥੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ, ਐਸ.ਐਸ.ਪੀਜ਼, ਐਮ.ਸੀ. ਕਮਿਸ਼ਨਰਾਂ ਅਤੇ ਸਿਵਿਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਦਿੱਤੇ।

ਜ਼ਿਲਾ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਨੂੰ ਕੰਟਰੋਲ ਵਿੱਚ ਰੱਖਣ ਲਈ ਸਮਾਜਿਕ ਦੂਰੀ ਅਤੇ ਹੋਰ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਆਦੇਸ਼ ਦਿੰਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਉਨਾਂ ਜ਼ਿਲਿਆਂ ਵਿੱਚ ਖਾਸ ਧਿਆਨ ਦੇਣ ਦੀ ਲੋੜ ਹੈ, ਜਿਨਾਂ ਵਿੱਚ ਮੌਤ ਦਰ ਅਜੇ ਵੀ ਜ਼ਿਆਦਾ ਹੈ।

ਉਨਾਂ ਕਿਹਾ ਕਿ ਸੂਬਾ ਸਰਕਾਰ


ਵੱਲੋਂ ਹੋਰ ਪ੍ਰਬੰਧਾਂ ਤੋਂ ਇਲਾਵਾ ਕੋਵਿਡ ਮਰੀਜ਼ਾਂ ਦੀ ਸ਼ਨਾਖ਼ਤ ਲਈ ਬਿਹਤਰੀਨ ਤਾਲਮੇਲ ਅਤੇ ਤੁਰੰਤ ਕਾਰਵਾਈ ਲਈ ਜ਼ਿਲਾ ਪੱਧਰ ’ਤੇ ਕੋਵਿਡ ਪੇਸ਼ੈਂਟ ਟਰੈਕਿੰਗ ਆਫੀਸਰਜ਼ (ਸੀ.ਪੀ.ਟੀ.ਓਜ਼.) ਤਾਇਨਾਤ ਕੀਤੇ ਗਏ ਹਨ।

ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਯਤਨ ਤੇਜ਼ ਕਰਨ ਲਈ ਕਹਿੰਦਿਆਂ ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵੈਕਟਰ ਬੌਰਨ ਡਿਸੀਜਿਜ਼ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ।

ਕੋਰੋਨਾ ਮਹਾਂਮਾਰੀ ਤੋਂ ਕੀਮਤੀ ਮਨੁੱਖੀ ਜਾਨਾਂ ਦੇ ਬਚਾਅ ਲਈ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀ ਨੂੰ ਇਸ ਬਿਮਾਰੀ ਨਾਲ ਜੁੜੀ ਨਾਂਹ-ਪੱਖੀ ਧਾਰਨਾ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਵੀ ਕੀਤੀ।

ਸ਼੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਮੋਹਰਲੀ ਕਤਾਰ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀ ਖਾਸ ਤੌਰ ’ਤੇ ਸਿਹਤ ਕਰਮਚਾਰੀ ਲੋਕਾਂ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ।

ਉਨਾਂ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨਾਂ ਨਾਲ ਹੀ ਅਸੀਂ ਇਸ ਖ਼ਤਰਨਾਕ ਬਿਮਾਰੀ ਨੂੰ ਹਰਾਵਾਂਗੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਹੁਸਨ ਲਾਲ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION