25.1 C
Delhi
Friday, May 3, 2024
spot_img
spot_img

ਕੋਵਿਡ-19 ਕਰਕੇ ਯੂ.ਟੀ.ਆਰ.ਸੀ. ਕਮੇਟੀ ਦੀ ਮੀਟਿੰਗ ਤਹਿਤ ਫਾਜ਼ਿਲਕਾ ਦੇ 506 ਹਵਾਲਾਤੀਆਂ ਨੂੰ ਜ਼ਮਾਨਤ ਮਿਲੀ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

ਫਾਜ਼ਿਲਕਾ, 23 ਜੁਲਾਈ, 2020 –
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲਾ ਫਾਜ਼ਿਲਕਾ ਦੀ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗੁਆਈ ਹੇਠ ਮਿਤੀ 21.07.2020 ਨੂੰ ਹੋਈ।ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧਅਤੇ ਹਵਾਲਾਤੀਆਂ ਜਿਹਨਾਂ ਨੂੰ ਧਾਰਾ 436-ਏ ਦੇ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਮੀਟਿੰਗ ਸ. ਅਰਵਿੰਦ ਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ, ਫਾਜ਼ਿਲਕਾ, ਸ. ਭੁਪਿੰਦਰ ਸਿੰਘ, ਡਿਪਟੀ ਪੁਲਿਸ ਕਪਤਾਨ (ਡੀ), ਸ. ਗੁਰਪਰੀਤ ਸਿੰਘ ਸੋਢੀ, ਡਿਪਟੀ ਸੁਪਰਡੈਂਟ, ਸੱਬ ਜੇਲ, ਫਾਜ਼ਿਲਕਾ ਸ਼੍ਰੀ ਰਾਜ ਪਾਲ ਰਾਵਲ, ਮਾਣਯੋਗ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀਆਂ, ਸ਼੍ਰੀ ਆਸ਼ੀਸ਼ ਸਾਲਦੀ, ਸਿਵਲ ਜੱਜ (ਸੀਨੀਅਰ ਡਵਿਜ਼ਨ) ਅਤੇ ਸ਼੍ਰੀ ਅਮਿਤ ਕੁਮਾਰ ਗਰਗ, (ਸੀ.ਜੇ.ਐਮ), ਫਾਜ਼ਿਲਕਾ ਨੇ ਹਿੱਸਾ ਲਿਆ।

ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜੀਆਂ ਨੇ ਜਾਣਕਾਰੀ ਦੇਂਦਿਆਂ ਹਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਕਰ ਕੇ ਦਿਸ਼ਾ ਨਿਰਦੇਸ਼ ਦਿੱਤੇ ਗਏ ਜਿਸ ਦੀ ਪਾਲਨਾ ਕਰਦੇ ਹੋਏ ਹਵਾਲਾਤੀਆ ਦੀ ਸਮੀਖੀਆਂ ਦੀ ਮੀਟਿੰਗ ਹਰ ਹਫਤੇ ਹੋ ਰਹੀ ਹਨ ਜਿਸ ਵਿੱਚ ਫਾਜ਼ਿਲਕਾ ਦੀਆਂ ਮਾਨਯੋਗ ਅਦਾਲਤਾਂ ਨੇ ਸੱਬ ਜੇਲ ਫਾਜ਼ਿਲਕਾ ਅਤੇ ਸੈਂਟਰਲ ਜੇਲ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਬਰਨਾਲਾ ਵਿੱਚ ਬੰਦ ਹਵਾਲਾਤੀ ਦੁਆਰਾ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਅਰਜ਼ੀਆਂ ਤੇ ਕਾਰਵਾਈ ਕੀਤੀ ਜਾਂਦੀ ਹੈ।

ਸ਼੍ਰੀ ਰਾਜ ਪਾਲ ਰਾਵਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜੀਆਂ ਨੇ ਵਧੇਰੀ ਜਾਨਕਾਰੀ ਦੇਂਦਿਆਂ ਹੋਏ ਦੱਸਿਆ ਕਿ 25.03.2020 ਨੂੰ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਿਆਰਾਂ (17) ਮੀਟਿੰਗਾਂ ਹੋਈਆਂ ਜਿਸ ਵਿੱਚ ਸੱਬ ਜੇਲ ਫਾਜ਼ਿਲਕਾ ਅਤੇ ਕੇਂਦਰੀ ਜੇਲ ਫਿਰੋਜ਼ਪੁਰ, ਬਰਨਾਲਾ, ਬਠਿੰਡਾ ਅਤੇ ਫਰੀਦਕੋਟ ਵਿੱਚ ਬੰਦ ਫਾਜ਼ਿਲਕਾ ਦੇ ਕੁੱਲ ਅੱਜ ਤੱਕ 506 ਹਵਾਲਤੀਆਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ। ਉਹਨਾਂ ਨੇ ਇਹ ਵੀ ਦੱਸਿਆ ਕਿ ਕੋਵਿਡ-19 ਮਾਹਾਮਾਰੀ ਨੂੰ ਦੇਖਦੇ ਹੋਏ ਜੇਲ ਦੇ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਿਲਾਂ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਸੁੱਨਿਆ ਜਾਂਦਾ ਹੈ ਅਤੇ ਸੱਬ ਜੇਲ, ਫਾਜ਼ਿਲਕਾ ਨੂੰ ਵੀ ਸੈਨੇਟਾਈਜ਼ ਕਰਵਾਇਆ ਗਿਆ ਹੈ।

ਇਸ ਮੀਟਿੰਗ ਦੇ ਰਾਹੀਂ ਸ਼੍ਰੀ ਰਾਜ ਪਾਲ ਰਾਵਲ ਜੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਕਾਨੁੰਨੀ ਸਹਾਇਤਾ/ਸਲਾਹ ਲੈਣ ਲਈ 1968 ਨੰਬਰ ਜਾਂ 01638-2615100 ਤੇ ਸੰਪਰਕ ਕਰ ਕੇ ਸਲਾਹ ਲੈ ਸਕਦੇ ਹੋ ਜਾਂ ਦਰਖਾਸਤ ਦਫ਼ਤਰ ਦੀ ਈ-ਮੇਲ ਆਈ.ਡੀ. .੍ਰ0.. ਅਤੇ ਆਪਣੀ ਦਰਖਾਸਤ ਭੇਜ ਸਕਦੇ ਹੋ।

ਇਸ ਮੀਟਿੰਗ ਦੇ ਅੰਤ ਵਿੱਚ ਮਾਣਯੋਗ ਸੈਸ਼ਨ ਜੱਜ, ਫਾਜ਼ਿਲਕਾ ਨੇ ਦੱਸਿਆ ਕਿ ਜਿਲਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਦੀ ਅਦਾਲਤਾਂ ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾ ਹੇਠ ਨਵੇਂ ਕੇਸਾਂ ਲਗਵਾਉਣ ਲਈ ਕੇਸਾਂ ਦੀ ਫਾਇਲਿੰਗ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਉਹਨਾਂ ਕੇਸਾਂ ਦੀ ਦੀ ਸੁਣਵਾਈ ਵੀਡਿਓ ਕਾਲਿੰਗ ਰਾਹੀਂ ਕੀਤੀ ਜਾਏਗੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION