29 C
Delhi
Friday, April 19, 2024
spot_img
spot_img

ਕੋਵਿਡ-19: ਚੰਨੀ ਨੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦਾ ਕੀਤਾ ਉਦਘਾਟਨ

ਚੰਡੀਗੜ, 10 ਅਗਸਤ, 2020 –

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦੀ ਸ਼ੁਰੂਆਤ ਕੀਤੀ।

ਇਸ ਸਮਾਗਮ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਹਾਜ਼ਿਰ ਸਨ, ਉਨਾਂ ਤੋਂ ਇਲਾਵਾ ਐਮ.ਆਰ.ਐਸ.ਪੀ.ਟੀ.ਯੂ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸਰ, ਰਜਿਸਟਰਾਰ ਡਾ. ਬੂਟਾ ਸਿੰਘ ਸਿੱਧੂ ਅਤੇ ਅਕਾਦਮਿਕ ਮਾਮਲੇ, ਡੀਨ ਡਾ. ਸਵਿਨਾ ਬਾਂਸਲ ਆਨਲਾਈਨ ਮੌਜੂਦ ਰਹੇ।

ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ) ਦੇ ਵਿਦਿਆਰਥੀ ਵੱਖ ਵੱਖ ਸੇਵਾਵਾਂ ਜਿਵੇਂ ਕਿ ਆਰਜੀ ਡਿਗਰੀ ਸਰਟੀਫਿਕੇਟ (ਪੀ.ਡੀ.ਸੀ) ਟ੍ਰਾਂਸਕਿ੍ਰਪਟ, ਦਸਤਾਵੇਜ / ਡਿਗਰੀ / ਨੰਬਰ ਕਾਰਡ (ਡੀ.ਐੱਮ.ਸੀ.) ਵਿੱਚ ਸੋਧ, ਤਸਦੀਕ, ਪ੍ਰਮਾਣ ਪੱਤਰ ਆਦਿ ਸੇਵਾਵਾਂ ਪ੍ਰਾਪਤ ਕਰਨ ਲਈ ਲਈ ਆਨਲਾਈਨ ਬਿਨੈ ਪੱਤਰ ਦੇ ਸਕਣਗੇ।ਵਿਦਿਆਰਥੀ ਪੋਰਟਲ ਦੇ ਸਟੂਡੈਂਟ ਲੌਗਇੰਨ ਵਿਚ ਜਾ ਕੇ ਆਨਲਾਈਨ ਫੀਸ ਭਰ ਸਕਦੇ ਹਨ ਅਤੇ ਦਸਤਾਵੇਜ਼ ਦੀਆਂ ਕਾਪੀਆਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ।

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਮ.ਆਰ.ਐਸ.ਪੀ.ਟੀ.ਯੂ ਦੀ ਇਸ ਵਿਲੱਖਣ ਪਹਿਲਕਦਮੀ ਲਈ ਵਧਾਈ ਦਿੰਦਿਆਂ ਸ੍ਰੀ ਚੰਨੀ ਨੇ ਪੰਜਾਬ ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਅਤੇ ਆਈ.ਕੇ.ਜੀ ਪੀ.ਟੀ.ਯੂ, ਕਪੂਰਥਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੀ ਬਿਨਾਂ ਕਿਸੇ ਦੇਰੀ ਦੇ ਵਿਦਿਆਰਥੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਆਨਲਾਈਨ ਪੋਰਟਲ ਦੀ ਸੁਰੂਆਤ ਕਰਨ।


ਇਸ ਨੂੰ ਵੀ ਪੜ੍ਹੋ:
ਬਦਲੇ ਜਾ ਸਕਦੇ ਹਨ ਚੀਮਾ? – ‘ਆਪ’ ਵੱਲੋਂ ਪੰਜਾਬ ਵਿਚ ਵਿਰੋਧੀ ਧਿਰ ਦਾ ਨੇਤਾ ਬਦਲਣ ਦੀਆਂ ਕਨਸੋਆਂ!


ਮੰਤਰੀ ਨੇ ਕਿਹਾ ਕਿ ਕੋਵਿਡ ਸੰਕਟ ਦੌਰਾਨ ਆਨਲਾਈਨ ਪ੍ਰਸ਼ਾਸਨਿਕ ਸੇਵਾਵਾਂ ਅਤੇ ਕਲਾਸਾਂ ਵਿਦਿਆਰਥੀਆਂ ਲਈ ਇੱਕ ਬਹੁਤ ਵਧੀਆ ਵਿਧੀ ਹਨ ਤਾਂ ਜੋ ਉਨਾਂ ਨੂੰ ਦੀ ਪੜਾਈ ਦਾ ਕੋਈ ਨੁਕਸਾਨ ਨਾ ਹੋਵੇ। ਮੰਤਰੀ ਨੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਪ੍ਰਣਾਲੀਆਂ ਨੂੰ ਚਲਾਉਂਦੇ ਸਮੇਂ ਆਨਲਾਈਨ ਧੋਖਾਧੜੀਆਂ ਦੀਆਂ ਗਤੀਵਿਧੀਆਂ ਤੋਂ ਵਧੇਰੇ ਸਾਵਧਾਨ ਰਹਿਣ ਲਈ ਵੀ ਕਿਹਾ।

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੰਤਰੀ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਅਜਿਹੀਆਂ ਪ੍ਰਣਾਲੀਆਂ ਨੂੰ ਤਕਨੀਕੀ ਸਿੱਖਿਆ ਵਿਭਾਗ ਅਤੇ ਬੋਰਡ ਵਿੱਚ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਈ.ਕੇ.ਜੀ ਪੀ.ਟੀ.ਯੂ ਨੂੰ ਇਸ ਤਰਜ਼ ’ਤੇ ਇੱਕ ਹਫ਼ਤੇ ਦੇ ਅੰਦਰ ਆਨ ਲਾਈਨ ਸੇਵਾਵਾਂ ਸ਼ੁਰੂ ਕਰਨ ਦੇ ਨਿਰਦੇਸ ਦਿੱਤੇ ਜਾਣਗੇ।

ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸਰ ਨੇ ਨਵੇਂ ਸ਼ੁਰੂ ਕੀਤੇ ਗਏ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਡਾਕ ਖਰਚੇ ਦਾ ਭੁਗਤਾਨ ਕਰਕੇ ਡਾਕ ਦੁਆਰਾ ਦਸਤਾਵੇਜ ਪ੍ਰਾਪਤ ਕਰਨ ਦੇ ਵਿਕਲਪ ਦੀ ਚੋਣ ਵੀ ਕਰ ਸਕਦੇ ਹਨ। ਯੂਨੀਵਰਸਿਟੀ ਦਾ ਸਟਾਫ ਵਿਦਿਆਰਥੀਆਂ ਦੀਆਂ ਆਨਲਾਈਨ ਬੇਨਤੀਆਂ ਦੇ ਨਾਲ ਸਟਾਫ ਲੌਗਇਨ ਵਿੱਚ ਜਮਾਂ ਵੇਰਵਿਆਂ ਨੂੰ ਘੋਖੇਗਾ।

ਬੇਨਤੀ ਦੀ ਪ੍ਰਕਿਰਿਆ ਤੋਂ ਬਾਅਦ ਲੋੜੀਂਦਾ ਦਸਤਾਵੇਜ ਵਿਦਿਆਰਥੀ ਲੌਗਇਨ ’ਤੇ ਅਪਲੋਡ ਕੀਤਾ ਜਾਏਗਾ। ਯੂਨੀਵਰਸਿਟੀ ਨੇ ਇਹ ਸਹੂਲਤ ਵੀ ਮੁਹੱਈਆ ਕਰਵਾਈ ਹੈ ਕਿ ਜੇ ਡਾਕ ਖਰਚੇ ਅਦਾ ਕੀਤੇ ਜਾਂਦੇ ਹਨ ਤਾਂ ਯੂਨੀਵਰਸਿਟੀ ਦੇ ਕਰਮਚਾਰੀ ਦਿੱਤੇ ਗਏ ਸ਼ਿਪਿੰਗ ਵੇਰਵਿਆਂ ’ਤੇ ਦਸਤਾਵੇਜ਼ ਪੋਸਟ ਕਰਨਗੇ।ਇਹ ਪ੍ਰਣਾਲੀ ਯੂਨੀਵਰਸਿਟੀ ਅਕਾਉਂਟ ਮੈਨੇਜਮੈਂਟ ਸਿਸਟਮ ਨਾਲ ਵੀ ਜੁੜੀ ਹੋਈ ਹੈ ਤਾਂ ਜੋ ਭਰੀ ਗਈ ਫੀਸ ਦੀਆਂ ਰਸੀਦਾਂ ਆਪਣੇ ਢੁੱਕਵੀਆਂ ਸ਼ੇ੍ਰਣੀਆਂ ਅਧੀਨ ਵਿੱਤ ਪੁਸਤਕਾਂ ਵਿੱਚ ਸਾਮਲ ਹੋ ਜਾਣ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION