35.6 C
Delhi
Wednesday, April 24, 2024
spot_img
spot_img

ਕੋਵਿਡ-19 ਦਾ ਖਤਰਾ ਟਾਲਣ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ: ਐੱਸ.ਐੱਸ.ਪੀ. ਬਟਾਲਾ

ਬਟਾਲਾ, 27 ਜੁਲਾਈ, 2020 –

ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਇਆ ਜਾਵੇ ਅਤੇ ਸੋਸਲ ਡਿਸਟੈਂਸ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ। ਉਨਾਂ ਕਿਹਾ ਕਿ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਚੰਗੀ ਤਰਾਂ ਧੋਣਾ ਚਾਹੀਦਾ ਹੈ ਅਤੇ ਅਜਿਹੀਆਂ ਸਾਵਧਾਨੀਆਂ ਵਰਤ ਕੇ ਅਸੀਂ ਕੋਰੋਨਾ ਵਾਇਰਸ ਤੋਂ ਬਚ ਸਕਦੇ ਹਾਂ।

ਐੱਸ.ਐੱਸ.ਪੀ. ਬਟਾਲਾ ਸ. ਘੁੰਮਣ ਨੇ ਕਿਹਾ ਕਿ ਮਿਸ਼ਨ ਫ਼ਤਹਿ ਤਹਿਤ ਪੁਲਿਸ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਜੰਗ ਵਿੱਚ ਮੋਹਰੀ ਰੋਲ ਨਿਭਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੁਲਿਸ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰ ਦੀ ਹਦਾਇਤਾਂ ਦੀ ਉਲੰਘਣਾਂ ਨਾ ਹੋਵੇ। ਉਨਾਂ ਕਿਹਾ ਕਿ ਲੋਕਾਂ ਨੂੰ ਵੀ ਸਹਿਯੋਗ ਕਰਦੇ ਹੋਏ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਜਨਤਕ ਥਾਂ ਉੱਪਰ ਮਾਸਕ ਨਾ ਪਹਿਨਣ ’ਤੇ 500 ਰੁਪਏ ਜੁਰਮਾਨਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਪ੍ਰਸ਼ਾਸਨ ਵਲੋਂ ਇਕਾਂਤਵਾਸ ਕੀਤਾ ਹੋਇਆ ਹੈ ਅਤੇ ਉਨਾਂ ਨਿਯਮਾਂ ਦੇ ਵਿਰੁੱਧ ਘਰੋਂ ਬਾਹਰ ਨਿਕਲਦਾ ਹੈ ਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਸ ਨੂੰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜਨਤਕ ਥਾਂ ਉੱਪਰ ਥੱੁਕਣ ’ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਜੇਕਰ ਬੱਸ ਵਿੱਚ ਸੋਸਲ ਡਿਸਟੈਂਸ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ ਜੁਰਮਾਨਾ, ਕਾਰ ਵਿੱਚ ਸੋਸਲ ਡਿਸਟੈਂਸ ਦੀ ਉਲੰਘਣਾ ’ਤੇ 2000 ਰੁਪਏ ਜੁਰਮਾਨਾ ਅਤੇ ਆਟੋ ਰਿਕਸ਼ਾ ਅਤੇ ਦੋ ਪਹੀਆ ਵਾਹਨ ਦੇ ਚਾਲਕਾਂ ਨੂੰ ਸੋਸਲ ਡਿਸਟੈਂਸ ਦੀ ਉਲੰਘਣਾ ’ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਵਿਆਹ ਸਮਾਗਮ ਉੱਪਰ 30 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਉਨਾਂ ਦੱਸਿਆ ਕਿ ਵਿਆਹ ਵਿੱਚ ਸ਼ਾਮਲ ਹੋਣ ਵਾਲੇ 30 ਵਿਅਕਤੀਆਂ ਦੀ ਲਿਸਟ ਪਹਿਲੇ ਹੀ ਪੈਲਸ ਜਾਂ ਹੋਟਲ ਵਾਲਿਆਂ ਨੂੰ ਦੇਣੀ ਲਾਜ਼ਮੀ ਹੈ।

ਉਨਾਂ ਕਿਹਾ ਕਿ ਕਿਸੇ ਵੀ ਥਾਂ ’ਤੇ 5 ਜਾਂ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਕਾਨੂੰਨੀ ਰੋਕ ਹੈ ਅਤੇ ਇਸ ਦੀ ਉਲੰਘਣਾ ਹੋਣ ’ਤੇ ਪੁਲਿਸ ਕਾਰਵਾਈ ਕਰੇਗੀ। ਉਨਾਂ ਕਿਹਾ ਕਿ ਕਿਸੇ ਦੇ ਘਰ ਵਿੱਚ ਵੀ ਪਾਰਟੀ ਕਰਕੇ 5 ਤੋਂ ਵੱਧ ਲੋਕਾਂ ਨੂੰ ਬੁਲਾਉਣ ਉੱਪਰ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਮੌਤ ਹੋਣ ’ਤੇ ਜਾਂ ਭੋਗ ਉੱਪਰ ਵੱਧ ਤੋਂ ਵੱਧ 20 ਵਿਅਕਤੀ ਹੀ ਇਕੱਠੇ ਹੋ ਸਕਦੇ ਹਨ। ਇਨਾਂ ਭਾਗ ਲੈਣ ਵਾਲੇ ਸਾਰੇ ਵਿਅਕਤੀਆਂ ਲਈ ਮਾਸਕ ਪਾਉਣਾ ਲਾਜ਼ਮੀ ਹੈ।

Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION