31.7 C
Delhi
Saturday, April 20, 2024
spot_img
spot_img

ਕੌਮਾਂਤਰੀ ਨਗਰ ਕੀਰਤਨ ’ਚ ਬਰਨਾਲਾ ਤੋਂ ਸੰਗਰੂਰ ਤੱਕ ਲੱਖਾਂ ਸੰਗਤਾਂ ਨੇ ਸ਼ਾਮਲ ਹੋ ਕੇ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ, 20 ਅਕਤੂਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਬਰਨਾਲਾ ਤੋਂ ਸੰਗਰੂਰ ਤੱਕ ਥਾਂ ਥਾਂ ਭਰਵਾਂ ਸਵਾਗਤ ਹੋਇਆ। ਵੱਖ ਵੱਖ ਪੜਾਵਾਂ ’ਤੇ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ।

ਨਗਰ ਕੀਰਤਨ ਦੀ ਅੱਜ ਦੀ ਸ਼ੁਰੂਆਤ ਗੁਰਦੁਅਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਤੋਂ ਹੋਈ। ਇਥੇ ਧਾਰਮਿਕ ਦੀਵਾਨ ਸਜਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਇੱਕ ਇਤਿਹਾਸਕ ਮੌਕਾ ਹੈ ਜਿਸ ਨੂੰ ਸਮਰਪਿਤ ਹੋ ਕੇ ਸਾਨੂੰ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਨਾਲ ਜੁੜਨਾ ਚਾਹੀਦਾ ਹੈ।

ਉਨ੍ਹਾਂ ਸੰਗਤ ਨੂੰ 1 ਨਵੰਬਰ ਤੋਂ 12 ਨਵੰਬਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ। ਇਸ ਮੌਕੇ ਭਾਈ ਲੌਂਗੋਵਾਲ ਨੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸ਼ਖਸੀਅਤਾਂ ਨੁੰ ਸਿਰੋਪਾਓ ਵੀ ਦਿੱਤੇ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ, ਸ. ਬਲਦੇਵ ਸਿੰਘ ਚੂੰਘਾ, ਸ. ਪਰਮਜੀਤ ਸਿੰਘ ਖਾਲਸਾ, ਬਾਬਾ ਦਲਬਾਰ ਸਿੰਘ ਛੀਨੀਵਾਲ, ਬਾਬਾ ਪਿਆਰਾ ਸਿੰਘ, ਸ. ਨਿਸ਼ਾਨ ਸਿੰਘ, ਮੈਨੇਜਰ ਸ. ਇਕਬਾਲ ਸਿੰਘ, ਭਾਈ ਅਮਰੀਕ ਸਿੰਘ, ਸ. ਦਰਸ਼ਨ ਸਿੰਘ, ਭਾਈ ਸਮਰਜੀਤ ਸਿੰਘ ਮੱਤੀ ਆਦਿ ਮੌਜੂਦ ਸਨ।

ਇਸੇ ਦੌਰਾਨ ਨਗਰ ਕੀਰਤਨ ਦਾ ਬਰਨਾਲਾ ਤੋਂ ਬਾਅਦ ਮਾਨਾਂ ਪਿੰਡੀ, ਧਨੌਲਾ, ਹਰੀਗੜ੍ਹ, ਬਡਬਰ, ਲੌਂਗੋਵਾਲ, ਸ਼ੇਰੋਂ, ਨਮੋਲ, ਉੱਭਾਵਾਲ, ਬਡਰੁੱਖਾਂ ਆਦਿ ਥਾਵਾਂ ’ਤੇ ਲੱਖਾਂ ਸੰਗਤਾਂ ਨੇ ਸਵਾਗਤ ਕੀਤਾ ’ਤੇ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ।

ਲੌਂਗੋਵਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਯੂਥ ਆਗੂ, ਜਥੇਦਾਰ ਉਦੈ ਸਿੰਘ ਸਬਾਕਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ।

ਭਾਈ ਲੌਂਗੋਵਾਲ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਵੀ ਦਿੱਤਾ। ਵੱਡੀ ਗਿਣਤੀ ਵਿਚ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਗੱਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਏ। ਇਸ ਮੌਕੇ ਬਾਬਾ ਬਲਵਿੰਦਰ ਸਿੰਘ ਲੌਂਗੋਵਾਲ, ਸ. ਦਰਸ਼ਨ ਸਿੰਘ ਪੀਏ, ਸ. ਜਗਸੀਰ ਸਿੰਘ ਕੋਟੜਾ, ਸ. ਜਸਬੀਰ ਸਿੰਘ ਜੱਸੀ ਤੇ ਹੋਰ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION