28.1 C
Delhi
Thursday, March 28, 2024
spot_img
spot_img

ਕੌਮਾਂਤਰੀ ਬਾਲੜੀ ਦਿਵਸ ’ਤੇ ਵਿਧਾਇਕ ਸੁਸ਼ੀਲ ਰਿੰਕੂ ਨੇ ਘਰਾਂ ’ਚ ਜਾ ਕੇ ਦਿੱਤੀ ਨਵ-ਜਨਮੀਆਂ ਬੇਟੀਆਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ

ਜਲੰਧਰ, 08 ਅਕਤੂਬਰ, 2020 –
ਅੰਤਰ ਰਾਸ਼ਟਰੀ ਬਾਲੜੀ ਦਿਵਸ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਬੱਚੀਆਂ ਪੈਦਾ ਹੋਣ ‘ਤੇ ਪਰਿਵਾਰ ਮਾਣ ਮਹਿਸੂਸ ਕਰ ਸਕਣ।

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੇ ਦਿਸ਼ਾਂ-ਨਿਰਦੇਸ਼ਾਂ ‘ਤੇ ਪ੍ਰਸ਼ਾਸਨ ਵਲੋਂ ਇਸ ਨਿਵੇਕਲੀ ਪਹਿਲ ਅਧੀਨ ਅੱਜ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਤਹਿਤ ਹਲਕਾ ਵਿਧਾਇਕ ਜਲੰਧਰ ਪੱਛਮੀ ਸੁਸ਼ੀਲ ਕੁਮਾਰ ਰਿੰਕੂ ਅਤੇ ਉਪ ਮੰਡਲ ਮੈਜਿਸਟਰੇਟ ਜਲੰਧਰ-2 ਰਾਹੁਲ ਸਿੰਧੂ ਨੇ ਘਰਾਂ ਵਿੱਚ ਜਾ ਕੇ ਬੱਚੀਆਂ ਪੈਦਾ ਹੋਣ ‘ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ । ਜਦੋਂ ਹਲਕਾ ਵਿਧਾਇਕ ਘਰਾਂ ਵਿੱਚ ਗਏ ਤਾਂ ਉਨ੍ਹਾਂ ਵਲੋਂ ”ਮੁਬਾਰਕਬਾਦ ਹੋਵੇ ਬੱਚੀ ਪੈਦਾ ਹੋਈ ਹੈ” ਕਹਿਣ ਨਾਲ ਪਰਿਵਾਰਾਂ ਦੇ ਚਿਹਰੇ ਖੁਸ਼ੀ ਨਾਲ ਖਿੜ ਗਏ।

ਇਸ ਮੌਕੇ ਉਨ੍ਹਾਂ ਜਿਥੇ ਬੱਚੀਆਂ ਦਾ ਜਨਮ ਦਿਨ ਮਨਾਇਆ ਉਥੇ ਮਠਿਆਈ ਅਤੇ ਗਿਫ਼ਟ ਵੀ ਵੰਡੇ। ਇਸ ਤੋਂ ਇਲਾਵਾ ਕਬੀਰ ਮੰਦਿਰ ਆਂਗਨਵਾੜੀ ਸੈਂਟਰ ਵਿੱਚ ਵੀ 30 ਨਵ ਜਨਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ ਗਿਆ।

ਇਸ ਮੌਕੇ ਹਲਕਾ ਵਿਧਾਇਕ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਬੇਟੀ ਬਚਾਓ,ਬੇਟੀ ਪੜਾਓ’ ਮੁਹਿੰਮ ਅਧੀਨ ਸ਼ੁਰੂ ਕੀਤੀ ਇਹ ਮੁਹਿੰਮ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਭਰੂਣ ਹੱਤਿਆ ਵਰਗੀਆਂ ਸਮਾਜਿਕ ਅਲਾਮਤਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਬੱਚੀਆਂ ਨੂੰ ਪੁੱਤਰਾਂ ਵਾਂਗ ਬਰਾਬਰ ਦਾ ਦਰਜਾ ਦੇਣਾ ਚਾਹੀਦਾ ਹੈ ਅਤੇ ਪੜਾਈ ਦੇ ਸਮਾਨ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਲੜਕੀਆਂ, ਲੜਕਿਆਂ ਵਾਂਗ ਉਚ ਮੁਕਾਮ ਹਾਸਿਲ ਕਰ ਰਹੀਆਂ ਹਨ, ਇਸ ਲਈ ਬੱਚੀਆਂ ਨੂੰ ਕੁੱਖ ਵਿੱਚ ਨਾ ਮਾਰ ਕੇ ਜਿਥੇ ਭਰੂਣ ਹੱਤਿਆ ਖਿਲਾਫ਼ ਸਭ ਨੂੰ ਇਕਜੁੱਟ ਹੋਣ ਦੀ ਲੋੜ ਹੈ ਉਥੇ ਲੜਕੀਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੀ ਉਡਾਣ ਨੂੰ ਖੰਭ ਦੇਣ ਦੀ ਜਰੂਰਤ ਹੈ।

ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ਇਸ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿੱਚ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਮੁਹਿੰਮ ਤਹਿਤ ਨਵ ਜਨਮੀਆਂ ਲੜਕੀਆਂ ਦੇ ਘਰ ਜਾ ਕੇ ਮੁਬਾਰਕਬਾਦ ਦਿੱਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗੁਰਮਿੰਦਰ ਸਿੰਘ, ਕੌਂਸਲਰ ਤਰਸੇਮ ਲਖੋਤਰਾ ਅਤੇ ਬੱਚਨ ਲਾਲ ਵੀ ਹਾਜ਼ਰ ਸਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION