32.1 C
Delhi
Wednesday, May 8, 2024
spot_img
spot_img

ਕੰਗਣਾ ਬੌਧਿਕ ਤੌਰ ’ਤੇ ਕੰਗਾਲ, ਤਾਂ ਹੀ ਕਰ ਰਹੀ ਸਿੱਖਾਂ ਵਿਰੁੱਧ ਟਿੱਪਣੀਆਂ, ਗ੍ਰਿਫ਼ਤਾਰ ਕੀਤਾ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਅੰਮ੍ਰਿਤਸਰ, 22 ਨਵੰਬਰ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਣਾ ਰਣੌਤ ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਣਾ ਰਣੌਤ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ ਹੋ ਸਕਦੇ ਹਨ।

ਕੰਗਣਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਮੰਦਭਾਗੀ ਕਾਰਵਾਈ ਦੀ ਤਰਫਦਾਰੀ ਕਰਨੀ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ।

Kanganਬੀਬੀ ਜਗੀਰ ਕੌਰ ਨੇ ਆਖਿਆ ਕਿ ਕੰਗਣਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ ਨਹੀਂ ਪੜ੍ਹਿਆ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਦੇਸ਼ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ। ਕੰਗਣਾ ਨੂੰ ਆਪਣੀ ਬੌਧਿਕ ਕੰਗਾਲੀ ਦੀ ਪੇਸ਼ਕਾਰੀ ਕਰਕੇ ਦੇਸ਼ ਦੇ ਹਾਲਾਤਾਂ ਨੂੰ ਖਰਾਬ ਨਹੀਂ ਕਰਨਾ ਚਾਹੀਦਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਅਦਾਕਾਰਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਕੰਗਣਾ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਆਰੰਭੀ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION