42.8 C
Delhi
Saturday, May 18, 2024
spot_img
spot_img

ਖਾਲਸਾ ਕਾਲਜ ਵਿਖੇ ਲੱਗਿਆ ‘ਵਿਸਾਖੀ ਮੇਲਾ ਰੌਣਕ-2022’

ਯੈੱਸ ਪੰਜਾਬ
ਅੰਮ੍ਰਿਤਸਰ, 12 ਅਪ੍ਰੈਲ, 2022:
ਇਕ ਇਨਸਾਨ ਦਾ ਸਭ ਤੋਂ ਅਹਿਮ ਤੇ ਮੁੱਢਲਾ ਫ਼ਰਜ਼ ਹੁੰਦਾ ਹੈ ਕਿ ਉਹ ਆਪਣੀ ਸੱਭਿਅਤਾ ਅਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਅਤੇ ਆਪਣੀ ਲੋਕਚਾਰੀ ਅਤੇ ਵਿਰਾਸਤ ਨੂੰ ਸੰਭਾਲਣ ਲਈ ਯਤਨਸ਼ੀਲ ਰਹੇ। ਕਿਉਂਕਿ ਅੱਜ ਦੇ ਅਤਿ-ਆਧੁਨਿਕ ਯੁੱਗ ’ਤੇ ਨੌਜਵਾਨ ਪੀੜ੍ਹੀ ਆਪਣੇ ਸੱਭਿਆਚਾਰ ਤੋਂ ਦੂਰ ਹੁੰਦੀ ਜਾ ਰਹੀ ਹੈ। ਜਿਸ ਨੂੰ ਅਜੋਕੇ ਸਮੇਂ ’ਚ ਆਪਣੇ ਵਿਰਸੇ ਅਤੇ ਸੱਭਿਅਤਾ ਨਾਲ ਜੋੜ੍ਹਣਾ ਬਹੁਤ ਜ਼ਰੂਰੀ ਹੈ, ਕਿਉਂਕਿ ਜੇਕਰ ਅਸੀ ਆਪਣੀ ਵਿਰਾਸਤ ਤੋਂ ਪੱਛੜ ਗਏ ਤਾਂ ਆਉਣ ਵਾਲੇ ਸਮੇਂ ’ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਖ਼ਤਰੇ ’ਚ ਆ ਜਾਵੇਗੀ।

ਇਹ ਵਿਚਾਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਕੈਂਪਸ ਦੇ ਕ੍ਰਿਕੇਟ ਮੈਦਾਨ ਵਿਖੇ ਅੱਜ ‘ਵਿਸਾਖੀ ਮੇਲਾ ਰੌਣਕ-2022’ ਮੇਲੇ ਦਾ ਰੀਬਨ ਕੱਟ ਕੇ ਅਗਾਜ਼ ਕਰਨ ਉਪਰੰਤ ਆਪਣੇ ਸੰਬੋਧਨ ’ਚ ਵਿਅਕਤ ਕੀਤੇ। ਇਸ ਮੌਕੇ ਉਨ੍ਹਾਂ ਨਾਲ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ ਵੀ ਮੌਜ਼ੂਦ ਸਨ।

ਇਸ ਮੌਕੇ ਸ: ਛੀਨਾ ਨੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੀ ਸਾਜਨਾ ਬਾਰੇ ਚਾਨਣਾ ਪਾਉਂਦਿਆਂ ਵਿਸਾਖੀ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਮਨਾਉਂਦਿਆਂ ਸਾਨੂੰ ਗੁਰੂ ਸਾਹਿਬ ਵੱਲੋਂ ਖ਼ਾਲਸਾ ਸਾਜਣ ਦੇ ਮੰਤਵ ਨੂੰ ਸਨਮੁੱਖ ਰੱਖਣਾ ਜ਼ਰੂਰੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਿੱਖੀ ਸਰੂਪ ਦੀ ਗੌਰਵ ਗਾਥਾ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨਾਲ ਟਾਂਗੇ ’ਤੇ ਸਵਾਰ ਹੋ ਕੇ ਮੇਲੇ ਦਾ ਉਦਘਾਟਨ ਕਰਨ ਪੁੱਜੇ ਸ: ਛੀਨਾ ਨੇ ਮੇਲੇ ’ਚ ਲਗਾਏ ਗਏ ਵੱਖ ਵੱਖ ਸਟਾਲਾਂ ਅਤੇ ਸੱਭਿਅਤਾ ਨਾਲ ਭਰਪੂਰ ਪੁਰਾਤਨ ਵੇਲੇ ਦੀ ਝਲਕ ਪੇਸ਼ ਕਰਦੀਆਂ ਕਲਾਕ੍ਰਿਤੀਆਂ, ਚਿੱਤਰਕਾਰੀਆਂ, ਪੁਰਾਤਨ ਰਵਾਇਤਾਂ ਫੁਲਕਾਰੀ, ਦਾਣੇ ਭੁੰਨਦੀ ਭੱਠੀ ਵਾਲੀ, ਘੋੜੇ ਦੁਆਰਾ ਪੇਸ਼ ਕੀਤਾ ਗਿਆ ਡਾਂਸ ਤੇ ਅਭਿਨੰਦਨ ਆਦਿ ਦਾ ਆਨੰਦ ਮਾਣਿਆ।

ਕਾਲਜ ਵਿਖੇ ਪੰਜਾਬੀ ਸੱਭਿਅਤਾ ਦੇ ਰੀਤੀ-ਰਿਵਾਜਾਂ ਅਤੇ ਪੁਰਾਤਨ ਪਹਿਰਾਵਿਆਂ ਦੀ ਖ਼ੁਸ਼ਬੂ ਨੂੰ ਬਿਖੇਰਦਿਆ ਉਨ੍ਹਾਂ ਸੁਨਿਹਰੀ ਪਲਾਂ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਂਦਿਆ ‘ਰੌਣਕ ਵਿਸਾਖੀ ਮੇਲਾ–2022’ ਦੇ ਆਯੋਜਨ ਮੌਕੇ ਆਪਣੇ ਵਿਰਸੇ ਦੀਆਂ ਮਿੱਠੀਆਂ ਯਾਦਾਂ ਦੇ ਖਿਆਲਾਂ ’ਚ ਝੂਮਦਾ ਹੋਇਆ ਸਮੂਹ ਕਾਲਜ ਆਨੰਦ ਮਾਣਦਾ ਨਜ਼ਰੀ ਆਇਆ। ਮੇਲੇ ’ਚ ਪੰਜਾਬ ਦੀ ਪ੍ਰਾਚੀਨ ਰਵਾਇਤ ਦੀ ਦਿਲਕਸ਼ ਝਲਕ ਨੇ ਸਭਨਾ ਦਾ ਮਨ ਮੋਹ ਲਿਆ।

ਮੇਲਾ ’ਚ ਵੱਖ-ਵੱਖ ਤਰ੍ਹਾਂ ਝੂਟਿਆਂ ਦਾ ਆਨੰਦ ਮਾਣਦੇ ਹੋਏ ਵਿਦਿਆਰਥੀਆਂ ਨੇ ਖਿੜਖਿੜਾਉਂਦੇ ਚਿਹਰਿਆਂ ਨਾਲ ਇਕ ਦੂਜੇ ’ਤੇ ਹਾਸਰਸ ਵਿਅੰਗ ਕੱਸਣ, ਝਰਖਾ ਕੱਤਣ, ਫੁਲਕਾਰੀ ਕੱਢਦੀਆਂ ਮੁਟਿਆਰਾਂ, ਪੰਜਾਬੀ ਗਾਇਕੀ, ਭੰਗੜਾ, ਗੱਤਕਾ, ਗਿੱਧਾ-ਬੋਲੀਆਂ, ਡਾਂਸ ਆਦਿ ਨੇ ਮਾਹੌਲ ਨੂੰ ਬੰਨ੍ਹੀ ਰੱਖਿਆ।

ਇਸ ਮੌਕੇ ਸ: ਛੀਨਾ ਨੇ ਮੇਲੇ ਸਬੰਧੀ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਪ੍ਰਿੰ: ਡਾ. ਮਹਿਲ ਸਿੰਘ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਮੇਲਿਆਂ ਨੂੰ ਮਨਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਦੀ ਰਫ਼ਤਾਰ ਨੇ ਇਨ੍ਹਾਂ ਮੇਲਿਆਂ ਨੂੰ ਸਿਰਫ਼ ਪੁਸਤਕਾਂ ਤੱਕ ਹੀ ਸੀਮਤ ਕਰਕੇ ਰੱਖ ਦਿੱਤਾ ਹੈ, ਜਿਸ ਦੇ ਅੱਖੀਂ ਡਿੱਠੇ ਨਜ਼ਾਰੇ ਤੋਂ ਨੌਜਵਾਨ ਪੀੜ੍ਹੀ ਬਿਲਕੁਲ ਵੀ ਵਾਕਿਫ਼ ਨਹੀਂ ਹੈ, ਜੋ ਪੰਜਾਬੀ ਵਿਰਸੇ ਦੀ ਹੋਂਦ ਲਈ ਖ਼ਤਰੇ ਦਾ ਸੰਕੇਤ ਹੈ।

ਇਸ ਲਈ ਆਉਣ ਵਾਲੀ ਪੀੜ੍ਹੀ ਨੂੰ ਵਿਰਸੇ ਨਾਲ ਜੋੜਣ ਰੱਖਣ ਲਈ ਸਮੇਂ-ਸਮੇਂ ’ਤੇ ਅਜਿਹੇ ਤਿਉਹਾਰ ਤੇ ਮੇਲੇ ਜਰੂਰ ਮਨਾਉਣੇ ਚਾਹੀਦੇ ਹਨ, ਜਿਸ ਨਾਲ ਵਿਰਸੇ ਤੋਂ ਜਾਣੂ ਹੋਣ ਦੇ ਨਾਲ-ਨਾਲ ਇਨਸਾਨ ਆਪਣੀ ਚਿੰਤਾ ਭਰੀ ਜ਼ਿੰਦਗੀ ਤੋਂ ਨਿਜਾਤ ਪਾਉਂਦਾ ਮਹਿਸੂਸ ਕਰਦਾ ਹੈ।

ਉਨ੍ਹਾਂ ਸਮੂੰਹ ਸਮਾਜ ਸੇਵੀ ਸੰਸਥਾਵਾਂ, ਵਿੱÇਦਅਕ ਅਦਾਰਿਆਂ ਅਤੇ ਪੰਜਾਬੀ ਵਿਰਸੇ ਦੇ ਪ੍ਰੇਮੀਆਂ ਨੂੰ ਅਪੀਲ ਕਰਦਿਆ ਕਿਹਾ ਅਜਿਹੇ ਤਿਉਹਾਰਾਂ ਨੂੰ ਜਿਉਂਦੇ ਰੱਖਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਸਾਡਾ ਵਿਰਸਾ ਤੇ ਮਾਂ ਬੋਲੀ ਲੁਪਤ ਨਾ ਹੋ ਸਕੇ। ਇਸ ਮੌਕੇ ਪੰਘੂੜੇ, ਵੱਖ-ਵੱਖ ਪਕਵਾਨਾਂ, ਸਟੇਸ਼ਨਰੀ, ਮੁਨਿਆਰੀ ਅਤੇ ਸਾਜੋ-ਸਮਾਨ ਆਦਿ ਦੇ ਸਟਾਲ ਵੀ ਲਗਾਏ। ਇਸੇ ਮੌਕੇ ਕਾਲਜ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਦੀਪਕ ਦੇਵਗਨ, ਐੱਨ. ਕੇ. ਸ਼ਰਮਾ, ਪ੍ਰੋ: ਸਤਨਾਮ ਸਿੰਘ ਸਮੂੰਹ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜ਼ੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION