29 C
Delhi
Friday, April 19, 2024
spot_img
spot_img

ਖਾਲਸਾ ਫੁੱਟਬਾਲ ਕਲੱਬ ਦੀ ਕੇਸਾਧਾਰੀ ਟੀਮ ਖੇਡੇਗੀ ਵਿਦੇਸ਼ਾਂ ਵਿੱਚ ਫੁੱਟਬਾਲ ਮੈਚ: ਗਰੇਵਾਲ

ਅੰਮ੍ਰਿਤਸਰ, 28 ਅਕਤੂਬਰ, 2019:

ਨੌਜਵਾਨਾਂ ਨੂੰ ਕੇਸਾਧਾਰੀ ਵਜੋਂ ਪਹਿਚਾਣ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਸਮੂਹ ਖੇਡਾਂ ਵਿਚ ਸਿੱਖੀ ਸਰੂਪ ਨੂੰ ਉਤਸ਼ਾਹਤ ਕਰਨ ਲਈ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਵੱਲੋਂ ਪੰਜਾਬ ਭਰ ਵਿੱਚ ਪਹਿਲਾ ‘ਸਿੱਖ ਫੁੱਟਬਾਲ ਕੱਪ’ ਕਰਵਾਇਆ ਜਾ ਰਿਹਾ ਹੈ।

ਫੀਫਾ ਦੇ ਨਿਯਮਾਂ ਤਹਿਤ ਸਾਬਤ-ਸੂਰਤ ਖਿਡਾਰੀਆਂ ਲਈ ਇਹ ਫੁੱਟਬਾਲ ਕੱਪ 23 ਨਵੰਬਰ ਤੋਂ 7 ਦਸੰਬਰ ਤੱਕ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਕਰਵਾਇਆ ਜਾਵੇਗਾ।

ਅੱਜ ਇਥੇ ਇੱਕ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਖਾਲਸਾ ਐਫਸੀ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਅੰਤਰ-ਜ਼ਿਲਾ ਟੂਰਨਾਮੈਂਟ ਵਿੱਚ 14 ਸਾਲ ਤੋਂ 21 ਸਾਲ ਦੀ ਉਮਰ ਤੱਕ ਦੇ ਸਾਬਤ-ਸੁਰਤ ਖਿਡਾਰੀ ਭਾਗ ਲੈਣਗੇ।

ਉਨਾਂ ਕਿਹਾ “ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦਾ ਪ੍ਰਮੁੱਖ ਮੰਤਵ ਸਰਵਉੱਚ ਸਿੱਖ ਸਿਧਾਂਤਾਂ ਨੂੰ ਕਾਇਮ ਰੱਖਦੇ ਹੋਏ ਸਿੱਖ ਖੇਡਾਂ ਸਮੇਤ ਹੋਰ ਮਸ਼ਹੂਰ ਖੇਡਾਂ ਨੂੰ ਸਿੱਖਾਂ ਵਿਚ ਪ੍ਰਫੁੱਲਤ ਕਰਨਾ ਅਤੇ ਸਿੱਖੀ ਸਰੂਪ ਨੂੰ ਉਤਸ਼ਾਹਿਤ ਕਰਨਾ ਹੈ।”

ਉਨਾਂ ਦੱਸਿਆ ਕਿ ਪੰਜਾਬ ਫੁੱਟਬਾਲ ਐਸੋਸੀਏਸ਼ਨ ਨਾਲ ਰਜਿਸਟਰਡ ਖਾਲਸਾ ਐਫਸੀ ਵੱਲੋਂ 29 ਅਕਤੂਬਰ ਤੋਂ 2 ਨਵੰਬਰ ਤੱਕ ਜ਼ਿਲਾ ਪੱਧਰੀ ਫੁੱਟਬਾਲ ਟੀਮਾਂ ਦੀ ਚੋਣ ਕਰਨ ਲਈ ਹਰੇਕ ਜ਼ਿਲੇ ਵਿੱਚ ਚੋਣ ਟਰਾਇਲ ਕੀਤੇ ਜਾਣਗੇ।

ਉਨਾਂ ਦੱਸਿਆ ਕਿ ਸਿੱਖ ਫੁੱਟਬਾਲ ਕੱਪ ਦੀ ਸ਼ੁਰੂਆਤ 23 ਨਵੰਬਰ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਹੋਵੇਗੀ ਅਤੇ 1 ਦਸੰਬਰ ਤੱਕ ਅੰਤਰ-ਜ਼ਿਲਾ ਟੂਰਨਾਮੈਂਟ ਨਾਕ-ਆਊਟ ਵਿਧੀ ਦੇ ਅਧਾਰ ‘ਤੇ ਖੇਡੇ ਜਾਣਗੇ। ਰਾਜ ਪੱਧਰੀ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਗਮ 7 ਦਸੰਬਰ ਨੂੰ ਐਸ.ਏ.ਐਸ.ਨਗਰ ਦੇ ਸਟੇਡੀਅਮ ਵਿੱਚ ਹੋਵੇਗਾ।

ਕਲੱਬ ਦੇ ਉਦੇਸ਼ਾਂ ਦਾ ਵੇਰਵਾ ਦਿੰਦਿਆਂ ਫੁੱਟਬਾਲ ਪ੍ਰਮੋਟਰ ਗਰੇਵਾਲ ਦੇ ਕਿਹਾ ਕਿ ਆਪਣੀ ਕਿਸਮ ਦਾ ਇਹ ਵਿਲੱਖਣ ਕੇਸਾਧਾਰੀ ਟੂਰਨਾਮੈਂਟ ਵਿਸ਼ਵ ਭਰ ਵਿੱਚ ਪੰਜਾਬੀ ਸਭਿਆਚਾਰ ਅਤੇ ਸਿੱਖ ਪਛਾਣ ਨੂੰ ਪ੍ਰਫੁੱਲਤ ਕਰੇਗਾ ਜਿਸ ਨਾਲ ਸਿੱਖਾਂ ‘ਤੇ ਨਸਲੀ ਹਮਲੇ ਰੋਕਣ ਵਿੱਚ ਸਹਾਇਤਾ ਮਿਲੇਗੀ।

ਇਸ ਤੋਂ ਇਲਾਵਾ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਨਾਂ ਦੀ ਤਾਕਤ ਨੂੰ ਖੇਡ ਗਤੀਵਿਧੀਆਂ ਵੱਲ ਪਰਤਣ ਵਿਚ ਸਹਾਇਤਾ ਕਰੇਗਾ ਅਤੇ ਖਿਡਾਰੀ ਇਸ ਖੇਡ ਨੂੰ ਪੇਸ਼ੇ ਵਜੋ ਅਪਣਾਕੇ ਆਪਣਾ ਭਵਿੱਖ ਉਜਲ ਬਣਾ ਸਕਣਗੇ।

ਉਨਾਂ ਕਿਹਾ ਕਿ ਖਾਲਸਾ ਐਫ.ਸੀ. ਫੁੱਟਬਾਲ ਖਿਡਾਰੀਆਂ ਲਈ ਸ਼ੁਰੂਆਤੀ ਪਲੇਟਫਾਰਮ ਵਜੋਂ ਕੰਮ ਕਰੇਗਾ ਤਾਂ ਜੋ ਉਹ ਚੰਗੀ ਕਿਸਮਤ ਅਜਮਾਉਣ ਲਈ ਵੱਡੇ ਫੁੱਟਬਾਲ ਕਲੱਬਾਂ ਨਾਲ ਸਮਝੌਤੇ ਕਰ ਸਕਣ। ਉਨਾਂ ਦੱਸਿਆ ਕਿ ਖ਼ਾਲਸਾ ਐਫਸੀ ਦੀ ਵੈਬਸਾਈਟ ਤੇ ਮੋਬਾਈਲ ਐਪ ਵੀ ਲਾਂਚ ਕੀਤਾ ਜਾ ਚੁੱਕਾ ਹੈ।

ਖਾਲਸਾ ਐਫਸੀ ਵੱਲੋਂ ਖਿਡਾਰੀਆਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਚਾਨਣਾ ਪਾਉਂਦਿਆਂ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਜੋੜਾਸਿੰਘਾ ਅਤੇ ਖੇਡ ਕਮੇਟੀ ਦੇ ਸਕੱਤਰ ਡਾ. ਪ੍ਰੀਤਮ ਸਿੰਘ ਡਾਇਰੈਕਟਰ ਖੇਡਾਂ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਨੇ ਦੱਸਿਆ ਕਿ ਜ਼ਿਲਿਆਂ ਦੀਆਂ ਸਾਰੀਆਂ ਕੇਸਾਧਾਰੀ ਟੀਮਾਂ ਨੂੰ ਖੇਡ ਕਿੱਟਾਂ, ਜਰਸੀ ਅਤੇ ਟਰੈਕ ਸੂਟ ਤੋਂ ਇਲਾਵਾ ਯਾਤਰਾ ਭੱਤਾ ਵੀ ਮਿਲੇਗਾ।

ਜੇਤੂ ਟੀਮ ਨੂੰ 5 ਲੱਖ ਰੁਪਏ ਅਤੇ ਉਪ ਜੇਤੂ ਨੂੰ 3 ਲੱਖ ਰੁਪਏ ਦੇ ਨਕਦ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ। ਇਸ ਤੋਂ ਇਲਾਵਾ ਇੰਨਾਂ ਦੋਵਾਂ ਟੀਮਾਂ ਦੇ ਕੋਚਾਂ ਨੂੰ ਕ੍ਰਮਵਾਰ 51,000 ਅਤੇ 31,000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਤ ਕੀਤਾ ਜਾਵੇਗਾ।

ਉਨਾ ਦੱਸਿਆ ਕਿ ਜ਼ਿਲਿਆਂ ਵਿੱਚ ਹੋਣ ਵਾਲੇ ਸਾਰੇ ਫੁੱਟਬਾਲ ਮੈਚਾਂ ਦੌਰਾਨ ਸਿੱਖ ਜੰਗਜੂ ਕਲਾ ਗੱਤਕੇ ਦੀ ਪ੍ਰਦਰਸ਼ਨੀ ਵੀ ਹੋਵੇਗੀ। ਉਨਾਂ ਕਿਹਾ ਕਿ ਕਿ ਇਹ ਸਿੱਖ ਫੁੱਟਬਾਲ ਕੱਪ ਹਰ ਸਾਲ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਰਵਾਇਆ ਜਾਏਗਾ।

ਮੀਟਿੰਗ ਵਿੱਚ ਵਾਈਸ ਪਿ੍ਰੰਸੀਪਲ ਰਾਜਵਿੰਦਰ ਸਿੰਘ, ਸਾਬਕਾ ਪਿ੍ਰੰਸੀਪਲ ਬਲਵਿੰਦਰ ਸਿੰਘ, ਮਨਵਿੰਦਰ ਸਿੰਘ, ਚੰਨਪ੍ਰੀਤ ਸਿੰਘ ਸੋਹਲ, ਸ਼ੁਭਮ ਮਹਾਜਨ, ਰਕਸ਼ਕ ਕੁੰਦਰਾ, ਦਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ ਸੋਹਲ, ਦਲਜੀਤ ਸਿੰਘ ਬਾਘਾਪੁਰਾਣਾ, ਬਲਜੀਤ ਸਿੰਘ ਫਿਰੋਜ਼ਪੁਰ, ਭੁਪਿੰਦਰ ਸਿੰਘ, ਫੁੱਟਬਾਲ ਕੋਚ ਦਲਜੀਤ ਸਿੰਘ, ਖੇਡ ਇੰਚਾਰਜ ਰਣਕੀਰਤ ਸਿੰਘ, ਅਮਰਬੀਰ ਸਿੰਘ, ਹਰਜੀਤ ਸਿੰਘ ਖਾਲਸਾ, ਲਵਦੀਪ ਸਿੰਘ ਫ਼ਿਰੋਜ਼ਪੁਰ, ਜਰਮਨਜੀਤ ਸਿੰਘ ਤਰਨਤਾਰਨ, ਜਸਪਾਲ ਸਿੰਘ ਤਰਨਤਾਰਨ, ਗੁਰਦੇਵ ਸਿੰਘ ਪੱਟੀ ਅਤੇ ਕੰਵਲਪ੍ਰੀਤ ਸਿੰਘ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION