35.1 C
Delhi
Friday, May 3, 2024
spot_img
spot_img

ਖਾਲਸਾ ਸੰਸਥਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਇਆ ਵਿਸ਼ਾਲ ‘ਨਗਰ ਕੀਰਤਨ’

ਯੈੱਸ ਪੰਜਾਬ
ਅੰਮ੍ਰਿਤਸਰ, 18 ਨਵੰਬਰ, 2021:
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।

ਇਸ ਪਵਿੱਤਰ ਦਿਹਾੜੇ ਦੇ ਸਬੰਧ ’ਚ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸਮੂਹ ਕਾਲਜ/ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਕਰੀਬ 20 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਾਜ਼ਰੀ ਲਗਵਾ ਕੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ। ਨਗਰ ਕੀਰਤਨ ’ਚ ਸ਼ਾਮਿਲ ਵਿਦਿਆਰਥੀ-ਵਿਦਿਆਰਥਣਾਂ ‘ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਜੈਕਾਰੇ ਗੂੰਜਾਉਂਦੇ ਹੋਏ ਸ਼ਾਮਿਲ ਹੋਏ ਅਤੇ ਗੁਰਬਾਣੀ ਸ਼ਬਦ ਦਾ ਉਚਾਰਣ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ।

ਗੁਰਪੁਰਬ ਮੌਕੇ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਲੋਕਾਈ ਨੂੰ ਸਮਾਜਿਕ ਕੁਰੀਤੀਆ ’ਚੋਂ ਕੱਢਦਿਆਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਉਪਦੇਸ਼ ਦਿੱਤਾ। ਉਨ੍ਹਾਂ ਗੁਰੂ ਸਾਹਿਬ ਜੀ ਦੇ ਭਾਈਚਾਰਕ ਸਾਂਝ ਦੇ ਫ਼ਲਸਫ਼ੇ ਅਤੇ ਸਮਾਜ ਨੂੰ ਸੱਚ ਦੇ ਮਾਰਗ ’ਤੇ ਚੱਲਣ ਤੋਂ ਇਲਾਵਾ ਨਾਮ ਸਿਮਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ। ਨਗਰ ਕੀਰਤਨ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਨਤਮਸਤਕ ਹੋਇਆ। ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ’ਤੇ ਪੁੱਜਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰ ਭਗਵੰਤ ਸਿੰਘ ਸਿਆਲਕਾ, ਸੈਕ੍ਰਟਰੀ ਸ੍ਰੀ ਅਕਾਲ ਤਖ਼ਤ ਸਾਹਿਬ ਸ: ਗੁਰਮੀਤ ਸਿੰਘ, ਜਸਵਿੰਦਰ ਸਿੰਘ ਜੱਸੀ ਇਨਫ਼ਾਰਮੇਸ਼ਨ ਇੰਚਾਰਜ਼, ਰਣਧੀਰ ਸਿੰਘ ਅਤੇ ਨਿਸ਼ਾਨ ਸਿੰਘ ਮੀਤ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਵੱਲੋਂ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਰਾਜਬੀਰ ਸਿੰਘ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ ਤੇ ਹੋਰਨਾਂ ਦਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕੀਤਾ ਗਿਆ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ’ਚ ਸਾਫ਼ਲੂ-ਸਫ਼ਾਈ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਕਾਲਜ ਵਿਦਿਆਰਥੀਆਂ ਦੇ ਨਾਲ-ਨਾਲ ਚੱਲਦਿਆਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਦੁਆਰਾ ਨਗਰ ਕੀਰਤਨ ਲਈ ਕੀਤੇ ਗਏ ਕਰੜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪਿ੍ਰੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰ: ਡਾ. ਆਰ. ਕੇ. ਧਵਨ, ਡਾਇਰੈਕਟਰ ਡਾ. ਮੰਜ਼ੂ ਬਾਲਾ, ਪਿ੍ਰੰ: ਡਾ. ਕਮਲਜੀਤ ਕੌਰ, ਪਿ੍ਰੰ: ਡਾ. ਐਚ. ਬੀ. ਸਿੰਘ, ਡਾਇਰੈਕਟਰ‐ਕਮ‐ਪਿ੍ਰੰ: ਡਾ. ਜਸਪਾਲ ਸਿੰਘ, ਪ੍ਰਿੰ: ਡਾ. ਸੁਰਿੰਦਰ ਕੌਰ, ਪ੍ਰਿੰ: ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ: ਨਾਨਕ ਸਿੰਘ, ਪਿ੍ਰੰ: ਕਵਲਜੀਤ ਸਿੰਘ, ਪ੍ਰਿੰ: ਐਸ. ਕੇ. ਨਾਗਪਾਲ, ਪਿ੍ਰੰ: ਏ. ਐੱਸ. ਗਿੱਲ, ਪਿ੍ਰੰ: ਪੁਨੀਤ ਕੌਰ ਨਾਗਪਾਲ, ਪ੍ਰਿੰ: ਨਿਰਮਲਜੀਤ ਕੌਰ, ਪਿ੍ਰੰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਸ: ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂੰਹ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION