35.8 C
Delhi
Friday, March 29, 2024
spot_img
spot_img

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਜ਼ਬਤ ਕਰਵਾਇਆ: ਆਸ਼ੂ

ਯੈੱਸ ਪੰਜਾਬ
ਚੰਡੀਗੜ, 7 ਅਕਤੂਬਰ, 2021 –
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤਿਆਂ ਨੇ ਅੱਜ ਮੱਧ ਪ੍ਰਦੇਸ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਪਰਮਲ ਝੋਨੇ ਦੇ ਟਰੱਕ ਨੂੰ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਸ਼ੰਭੂ ਬਾਰਡਰ ‘ਤੇ ਇਹ ਟਰੱਕ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ 254.50 ਕਿਲੋ ਪਰਮਲ ਝੋਨਾ ਦਸਮੇਸ਼ ਐਗਰੋ ਫੂਡਜ ਲੁਧਿਆਣਾ ਦੇ ਨਾਮ ਦੀ ਬੋਗਸ ਫਰਮ ਦੇ ਨਾਮ ’ਤੇ ਲਿਆਂਦਾ ਜਾ ਰਿਹਾ ਸੀ।

ਸ੍ਰੀ ਆਸ਼ੂ ਨੂੰ ਦੱਸਿਆ ਕਿ ਜਦੋਂ ਇਸ ਫਰਮ ਸਬੰਧੀ ਸਕੱਤਰ ਮਾਰਕੀਟ ਕਮੇਟੀ ਲੁਧਿਆਣਾ ਤੋਂ ਪਤਾ ਕੀਤਾ ਗਿਆ ਤਾਂ ਉਨਾਂ ਉਕਤ ਨਾਮ ਦੀ ਕੋਈ ਵੀ ਫਰਮ ਜ਼ਿਲੇ ਵਿੱਚ ਰਜਿਸਟਰਡ ਹੋਣ ਤੋਂ ਇਨਕਾਰ ਕੀਤਾ।

ਇਸ ਸਬੰਧੀ ਕਾਨੂੰਨੀ ਕਾਰਵਾਈ ਕਰਦਿਆਂ ਟਰੱਕ ਨੰਬਰ ਐਮ.ਪੀ.07 ਐਚ.ਬੀ. 4072 ਨੂੰ ਜਬਤ ਕਰਦਿਆਂ ਡਰਾਈਵਰ ਹਰਮੀਤ ਪਾਲ ਵਿਰੁਧ ਪਰਚਾ ਦਰਜ ਕਰ ਦਿੱਤਾ ਗਿਆ।

ਸ੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਇਸ ਸਮੇਂ 150 ਉਡਣ ਦਸਤੇ ਕਾਇਮ ਕੀਤੇ ਗਏ ਹਨ ਜਿਨਾਂ ਵਿਚ 1500 ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ 24 ਘੰਟੇ ਕੰਮ ਕਰ ਰਹੇ ਹਨ।

ਖੁਰਾਕ ਮੰਤਰੀ ਨੇ ਕਿਹਾ ਕਿ ਇਨਾਂ ਦਸਤਿਆਂ ਵਲੋਂ ਹੁਣ ਤੱਕ 7 ਪਰਚੇ ਦਰਜ ਕਰਵਾਏ ਜਾ ਚੁੱਕੇ ਹਨ ਅਤੇ ਇਹ ਉਡਣ ਦਸਤੇ ਘੱਟੋ ਘੱਟ 31 ਦਸੰਬਰ 2021 ਤੱਕ ਆਪਣੀ ਕਾਰਵਾਈ ਜਾਰੀ ਰੱਖਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION