28.1 C
Delhi
Tuesday, May 7, 2024
spot_img
spot_img

ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਦੀਆਂ ਹਨ: ਮਨੀਸ਼ ਤਿਵਾੜੀ

ਯੈੱਸ ਪੰਜਾਬ
ਬੰਗਾ, 19 ਅਗਸਤ, 2022:
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਦੀਆਂ ਹਨ। ਇਸਦੇ ਨਾਲ ਹੀ ਉਹ ਨਸ਼ੇ ਦੇ ਕੌਹੜ ਤੋਂ ਵੀ ਬਚਾਉਂਦੀਆਂ ਹਨ। ਉਹ ਪਿੰਡ ਭਰੌਲੀ ਵਿਖੇ ਗੁੱਗਾ ਜਾਹਰ ਪੀਰ ਜੀ ਦੀ ਯਾਦ ਵਿੱਚ ਸਰਕਾਰੀ ਮਿਡਲ ਸਕੂਲ ਵਿੱਚ ਕਰਵਾਏ ਗਏ ਕੁਸ਼ਤੀ ਮੁਕਾਬਲੇ ਮੌਕੇ ਹਾਜ਼ਰੀ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਅੱਜ ਜਦੋਂ ਨਸ਼ਿਆਂ ਦੀ ਸਮੱਸਿਆ ਸਾਡੀ ਨੌਜਵਾਨ ਪੀੜ੍ਹੀ ਨੂੰ ਖੋਖਲਾ ਕਰ ਰਹੀ ਹੈ, ਅਜਿਹੇ ਵਿੱਚ ਖੇਡਾਂ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਉਣ ਸਮੇਤ ਨਸ਼ਿਆਂ ਦੀ ਅਲਾਮਤ ਤੋਂ ਵੀ ਬਚਾਉਂਦੀਆਂ ਹਨ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਐਨ.ਆਰ.ਆਈ ਭਾਈਚਾਰੇ ਵੱਲੋਂ ਕੁਸ਼ਤੀ ਮੁਕਾਬਲੇ ਕਰਵਾਉਣ ਲਈ ਦਿੱਤੇ ਜਾ ਰਹੇ ਉਤਸ਼ਾਹ ਦੀ ਸ਼ਲਾਘਾ ਕੀਤੀ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲੋਕ ਸਭਾ ਹਲਕੇ ਵਿੱਚ ਓਪਨ ਏਅਰ ਜਿੰਮ ਸਥਾਪਤ ਕਰਨ ਲਈ ਗਰਾਂਟ ਦਿੱਤੀ ਗਈ ਹੈ, ਤਾਂ ਜੋ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕ ਆਪਣੇ ਆਪ ਨੂੰ ਫਿੱਟ ਰੱਖ ਸਕਣ। ਉਨ੍ਹਾਂ ਨੇ ਪਿੰਡ ਦੇ ਵਿਕਾਸ ਵਾਸਤੇ 3 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਬੀਰ ਸਿੰਘ ਪੱਲੀ ਝਿੱਕੀ, ਦ੍ਰਵਜੀਤ ਪੂਨੀ, ਹਰਭਜਨ ਸਿੰਘ ਭਰੌਲੀ, ਰਾਮਤੀਰਥ ਸਿੰਘ ਸਾਬਕਾ ਪੰਚ, ਪਰਵਿੰਦਰ ਛਾਬੜਾ ਪੰਚ, ਗੁਰਬਖਸ਼ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ ਪੰਚ, ਮੁਖਤਾਰ ਸਿੰਘ, ਮੋਹਨ ਸਿੰਘ ਸਾਬਕਾ ਪੰਚ, ਭਜਨ ਰਾਮ, ਗੁਰਨੇਕ, ਬਾਬਾ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION