39 C
Delhi
Monday, May 20, 2024
spot_img
spot_img

ਖੇਤੀਬਾੜੀ ਖੇਤਰ ਵਿਚ ਕੇਂਦਰ ਸਰਕਾਰ ਦਾ ਦਖ਼ਲ ਬਰਦਾਸ਼ਤ ਨਹੀਂ: ਸੁਖਜਿੰਦਰ ਸਿੰਘ ਰੰਧਾਵਾ

ਬੱਧਨੀ ਕਲਾਂ, 1 ਅਕਤੂਬਰ, 2020:
ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਕੇਂਦਰ ਸਰਕਾਰ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ ਸਥਾਨਕ ਦਾਣਾ ਮੰਡੀ ਵਿੱਚ ਮਿਤੀ 3 ਅਕਤੂਬਰ ਨੂੰ ਹੋਣ ਵਾਲੀ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਰੈਲੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਏ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦੇ ਕਿਸਾਨ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਜਾਣਗੇ। ਉਹਨਾਂ ਕਿਹਾ ਕਿ ਇਹ ਆਰਡੀਨੈਂਸ ਪਹਿਲਾਂ ਬਿਹਾਰ ਵਿਚ ਲਾਗੂ ਕੀਤਾ ਗਿਆ ਸੀ ਜੌ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਉਥੇ ਕਿਸਾਨਾਂ ਦੀ ਆਮਦਨੀ ਵਿੱਚ ਭਾਰੀ ਗਿਰਾਵਟ ਆਈ ਹੈ।

ਕੇਂਦਰ ਸਰਕਾਰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਆਰਡੀਨੈਂਸ ਦੇਸ਼ ਵਿੱਚ ਲਾਗੂ ਕਰਨਾ ਚਾਹੁੰਦੀ ਹੈ ਜਿਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ। ਜਿੱਥੇ ਵੀ ਮੰਡੀਕਰਨ ਖਤਮ ਕੀਤਾ ਗਿਆ ਹੈ ਉਥੇ ਕਿਸਾਨਾਂ ਅਤੇ ਆਰਥਿਕਤਾ ਦਾ ਮਾੜਾ ਹਾਲ ਹੋ ਗਿਆ ਹੈ।

ਉਹਨਾਂ ਕਿਹਾ ਕਿ ਇਹ ਕਾਨੂੰਨ 1960 ਵਿੱਚ ਵੀ ਲਾਗੂ ਕੀਤਾ ਗਿਆ ਸੀ, ਜੌ ਕਿ ਤਜ਼ਰਬਾ ਫੇਲ੍ਹ ਹੋਇਆ ਸੀ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਹਰਜੋਤ ਕਮਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਦਰਸ਼ਨ ਸਿੰਘ ਬਰਾੜ, ਇੰਦਰਜੀਤ ਸਿੰਘ ਜ਼ੀਰਾ (ਸਾਰੇ ਵਿਧਾੲਿਕ), ਆਈ ਜੀ ਕੌਸਤੁਭ ਸ਼ਰਮਾ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ, ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਕਮਲਜੀਤ ਸਿੰਘ ਬਰਾੜ ਅਤੇ ਹੋਰ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION