26.7 C
Delhi
Saturday, April 27, 2024
spot_img
spot_img

ਖੇਤੀ ਕਾਨੂੰਨਾਂ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਮਨੀਸ਼ ਤਿਵਾੜੀ ਵੱਲੋਂ ਨਿੰਦਾ

ਯੈੱਸ ਪੰਜਾਬ
ਨਵਾਂਸ਼ਹਿਰ (ਪੱਲੀਝਿਕੀ), 10 ਜਨਵਰੀ, 2021:
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਸਾਨ ਜਥੇਬੰਦੀਆਂ ਨਾਲ ਕਈ ਮੀਟਿੰਗਾਂ ਦੇ ਬਾਵਜੂਦ ਖੇਤੀ ਕਾਨੂੰਨ ਵਾਪਸ ਨਾ ਲੈਣ ਨੂੰ ਲੈ ਕੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਨਿੰਦਾ ਕੀਤੀ ਹੈ, ਜਿਹੜੀ ਕਿਸਾਨਾਂ ਦੀਆਂ ਦੁੱਖ-ਤਕਲੀਫਾਂ ਪ੍ਰਤੀ ਅੱਖਾਂ ਬੰਦ ਕੀਤੇ ਹੋਏ ਹੈ। ਤਿਵਾੜੀ ਨਵਾਂਸ਼ਹਿਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਬੀਰ ਸਿੰਘ ਪੱਲੀਝਿੱਕੀ ਦੇ ਨਿਵਾਸ ਵਿਖੇ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਤਿਵਾੜੀ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣੇ ਹੱਕਾਂ ਦੀ ਰਾਖੀ ਖ਼ਾਤਿਰ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 9 ਗੇੜ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਸਰਕਾਰ ਹਾਲੇ ਵੀ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਅੜੀਅਲ ਰਵੱਈਆ ਅਪਣਾਏ ਹੋਏ ਹੈ। ਬਾਵਜੂਦ ਇਸਦੇ ਕਿ ਕਿਸਾਨ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ।

ਐਮ.ਪੀ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਕਿਸਾਨ ਹਿਤੈਸ਼ੀ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਾਰਟੀ ਇਹਨਾਂ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਚ ਪ੍ਰਸਤਾਵ ਲੈ ਕੇ ਆਈ। ਉਨ੍ਹਾਂ ਕਿਹਾ ਕਿ ਉਹ ਗੁਜਰਾਤ ਕਾਂਗਰਸ ਦੇ ਇੰਚਾਰਜ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੀ ਆਦਤ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ ਸਫ਼ਲਤਾ ਲਈ ਸਥਾਨਕ ਲੋਕਾਂ ਨੂੰ ਵਧਾਈ ਵੀ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਵਿਰਾਜ ਟਿਰਕੇ ਐੱਸਡੀਐੱਮ, ਦਰਵਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਡਾ ਹਰਪ੍ਰੀਤ ਸਿੰਘ, ਰਜਿੰਦਰ ਸ਼ਰਮਾ, ਜੀਪੀ ਸਿੰਘ ਡੀਐੱਸਪੀ, ਬਲਕਾਰ ਸਿੰਘ ਸਰਪੰਚ, ਜਰਨੈਲ ਸਿੰਘ, ਰੂਪ ਲਾਲ ਸਾਬਕਾ ਸਰਪੰਚ, ਸੋਨੂੰ ਝਿੱਕਾ ਵੀ ਮੌਜੂਦ ਰਹੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION