28.1 C
Delhi
Thursday, April 25, 2024
spot_img
spot_img

ਗਊਸ਼ਾਲਾ ਦਾ ਮੰਤਵ ਦਾਨ-ਪੁੰਨ ਵਾਲਾ ਨਾ ਕਿ ਵਪਾਰਕ, ਜ਼ਮੀਨ ਸੰਬੰਧੀ ਲਗਾਏ ਦੋਸ਼ ਸਿਆਸਤ ਤੋਂ ਪ੍ਰੇਰਿਤ: ਬਲਬੀਰ ਸਿੰ ਸਿੱਧੂ

ਯੈੱਸ ਪੰਜਾਬ
ਚੰਡੀਗੜ੍ਹ/ਐਸ.ਏ.ਐਸ. ਨਗਰ, 6 ਅਗਸਤ, 2021:
ਕੁਝ ਲੋਕਾਂ ਵੱਲੋਂ ਗਊਸ਼ਾਲਾ ਜਿਹੇੇ ਸਮਾਜਿਕ ਕਾਰਜਾਂ ਦਾ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ `ਤੇ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਨਿੱਜੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਮੁੱਦਾ ਨਾ ਮਿਲਣ ਕਰਕੇ ਮੋਹਾਲੀ ਦੇ ਲੋਕਾਂ ਨੂੰ ਉਨ੍ਹਾਂ ਖਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਬਾਲ ਗੋਪਾਲ ਗਊਸ਼ਾਲਾ ਵੈਲਫੇਅਰ ਸੁਸਾਇਟੀ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਸ. ਸਿੱਧੂ ਨੇ ਕਿਹਾ ਕਿ ਇਹ ਜ਼ਮੀਨ ਪੂਰੀ ਤਰ੍ਹਾਂ ਛੱਡੀਆਂ ਗਈਆਂ ਗਊਆਂ ਦੀ ਸਾਂਭ-ਸੰਭਾਲ ਲਈ ਸਮਰਪਿਤ ਹੈ ਨਾ ਕਿ ਵਪਾਰਕ ਉਦੇਸ਼ਾਂ ਲਈ।ਉਨ੍ਹਾਂ ਚੁਟਕੀ ਲੈਂਦਿਆਂ ਕਿਹਾ “ਜੇ ਕੋਈ ਇਸ ਦਾ ਉਦੇਸ਼ ਜਾਣਨਾ ਚਾਹੁੰਦਾ ਹੈ, ਤਾਂ ਉਹ ਇੱਥੇ ਚੱਲ ਰਹੀਆਂ ਵਪਾਰਕ ਗਤੀਵਿਧੀਆਂ ਨੂੰ ਦੇਖਣ ਲਈ ਸਾਈਟ `ਤੇ ਜਾ ਸਕਦਾ ਹੈ।

ਸਿਆਸੀ ਵਿਰੋਧੀਆਂ ਦੇ ਦੋਸ਼ਾਂ `ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ, “ਕੀ ਅਸੀਂ ਗਊਸ਼ਾਲਾ ਬਣਾ ਕੇ ਕੋਈ ਗਲਤੀ ਕੀਤੀ ਹੈ ਕਿਉਂਕਿ ਮੈਂ ਮੋਹਾਲੀ ਦੇ ਲੋਕਾਂ ਨਾਲ ਵਚਨਬੱਧਤਾ ਕੀਤੀ ਸੀ ਕਿ ਮੈਂ ਇਸ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਾਂਗਾ ਤਾਂ ਜੋ ਸੜਕੀ ਦੁਰਘਟਨਾਵਾਂ ਦੀ ਰੋਕਥਾਮ ਕਰਕੇ ਨਿਰਦੋਸ਼ ਲੋਕਾਂ ਅਤੇ ਜਾਨਵਰਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।“

ਪਿੰਡ ਬਲੌਂਗੀ ਦੀ ਗਊਸ਼ਾਲਾ ਦੇ ਸਾਰੇ ਟਰੱਸਟੀਆਂ ਅਤੇ ਪੰਚਾਇਤ ਦੀ ਹਾਜ਼ਰੀ ਵਿੱਚ, ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੇ ਸਾਰੇ ਟਰੱਸਟੀ ਉੱਘੇ ਉਦਯੋਗਪਤੀ ਅਤੇ ਮੋਹਾਲੀ ਦੇ ਜਾਣੇ-ਮਾਣੇ ਲੋਕ ਹਨ ਜਿਨ੍ਹਾਂ ਦਾ ਮੁੱਖ ਉਦੇਸ਼ ਛੱਡੀਆਂ ਗਈਆਂ ਗਊਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਸਰਾ ਦੇਣਾ ਹੈ।

ਇਸ ਅਤਿ-ਆਧੁਨਿਕ ਗਊਸ਼ਾਲਾ ਦੀ ਸਥਾਪਨਾ ਲਈ ਆਪਣੇ ਦ੍ਰਿੜ ਸੰਕਲਪ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਅਸੀਂ ਇੱਥੇ ਅਤਿ ਆਧੁਨਿਕ ਸੀਮਨ ਲੈਬਾਰਟਰੀ ਬਣਾਉਣ ਲਈ ਠੋਸ ਯਤਨ ਕਰ ਰਹੇ ਹਾਂ, ਜਿੱਥੇ ਭਰੂਣ ਟ੍ਰਾਂਸਪਲਾਂਟ ਲਈ ਖੋਜ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਰਫ ਵੱਛੀਆਂ ਦਾ ਹੀ ਜਨਮ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਬਿਨਾਂ ਵਰਤੋਂ ਦੇ ਪਈ ਸੀ ਅਤੇ ਲੋਕਾਂ ਵੱਲੋਂ ਇਸ ਉੱਤੇ ਕਬਜ਼ਾ ਕੀਤਾ ਜਾ ਰਿਹਾ ਸੀ ਪਰ ਹੁਣ ਪੰਚਾਇਤ ਲੀਜ਼ ਡੀਡਜ਼ ਤੋਂ ਆਮਦਨ ਪ੍ਰਾਪਤ ਕਰ ਰਹੀ ਹੈ।

ਇਸ ਦੌਰਾਨ ਬਾਲ ਗੋਪਾਲ ਗਊ ਬਸੇਰਾ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਸ. ਨਰੇਸ਼ ਕਾਂਸਲ ਨੇ ਕਿਹਾ ਕਿ ਉਹ ਹੋਰ ਟਰੱਸਟੀਆਂ ਦੇ ਨਾਲ ਪਿਛਲੇ 4 ਸਾਲਾਂ ਤੋਂ ਇਲਾਕੇ ਦੀਆਂ ਅਵਾਰਾ ਅਤੇ ਛੱਡੀਆਂ ਗਈਆਂ ਗਾਵਾਂ ਨੂੰ ਬਿਹਤਰ ਸਹੂਲਤਾਂ ਅਤੇ ਸ਼ਰਨ ਮੁਹੱਈਆ ਕਰਵਾਉਣ ਲਈ ਅਣਥੱਕ ਮਿਹਨਤ ਕਰ ਰਹੇ ਸਨ। ਉਹ ਪਹਿਲਾਂ 2017-18 ਵਿੱਚ ਨਗਰ ਨਿਗਮ ਗਊਸ਼ਾਲਾ ਦਾ ਪ੍ਰਬੰਧ ਕਰ ਰਹੇ ਸਨ ਪਰ ਗਊਆਂ ਨੂੰ ਮੁਹੱਈਆ ਕਰਵਾਈ ਗਈ ਜਗ੍ਹਾ, ਸਹੂਲਤਾਂ ਅਤੇ ਖੁਰਾਕ ਦੀ ਘਾਟ ਕਾਰਨ ਬਹੁਤ ਦੁਖੀ ਸਨ।

ਸ਼੍ਰੀ ਕਾਂਸਲ ਨੇ ਕਿਹਾ ਕਿ ਮੋਹਾਲੀ ਵਾਸੀ ਲਗਾਤਾਰ ਖੁੱਲ੍ਹੀ ਜਗ੍ਹਾ ਅਤੇ ਆਧੁਨਿਕ ਸਹੂਲਤਾਂ ਵਾਲੀ ਗਊਸ਼ਾਲਾ ਦੀ ਮੰਗ ਉਠਾ ਰਹੇ ਹਨ ਅਤੇ ਉਨ੍ਹਾਂ ਨੇ ਜ਼ਮੀਨ ਲੀਜ਼ `ਤੇ ਲੈਣ ਵਿੱਚ ਸਹਾਇਤਾ ਕਰਨ ਲਈ ਸਿਹਤ ਮੰਤਰੀ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਇਸ ਸੁਫਨੇ ਨੂੰ ਹਕੀਕਤ ਵਿੱਚ ਬਦਲਣ ਲਈ ਸੁਸਾਇਟੀ ਦੀ ਅਗਵਾਈ ਕਰਨ ਦੀ ਬੇਨਤੀ ਵੀ ਕੀਤੀ।

ਸੁਸਾਇਟੀ ਦੇ ਟਰੱਸਟੀ ਸ਼੍ਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਗਊ ਸ਼ੈਂਡ ਬਣਾਉਣ ਲਈ ਹੁਣ ਤੱਕ 1 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ। ਇਹ ਪੈਸਾ ਟਰੱਸਟੀਆਂ ਦੁਆਰਾ ਦਾਨ ਕੀਤਾ ਗਿਆ ਹੈ ਜਾਂ ਲੋਕਾਂ ਤੋਂ ਸਵੈਇੱਛਤ ਦਾਨ ਦੁਆਰਾ ਇਕੱਤਰ ਕੀਤਾ ਗਿਆ ਹੈ। ਸੁਸਾਇਟੀ ਦਾ ਉਦੇਸ਼ ਗਰੀਬਾਂ ਲਈ ਇੱਕ ਡਾਇਗਨੌਸਟਿਕ ਕਮ ਹੈਲਥ ਸੈਂਟਰ ਅਤੇ ਇੱਕ ਕਮਿਉਨਿਟੀ ਹਾਲ ਮੁਹੱਈਆ ਕਰਵਾਉਣਾ ਹੈ ਅਤੇ ਇਹ ਸਾਰੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਇਸਦਾ ਕੁੱਲ ਬਜਟ 5 ਕਰੋੜ ਰੁਪਏ ਤੋਂ ਵੱਧ ਹੋਵੇਗਾ।

ਇਕ ਹੋਰ ਟਰੱਸਟੀ ਸ੍ਰੀ ਸੰਜੀਵ ਗਰਗ ਨੇ ਕਿਹਾ ਕਿ ਕੁਝ ਮਾੜੀ ਸੋਚ ਦੇ ਲੋਕਾਂ ਦੁਆਰਾ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੀਤੇ ਜਾਣ ਵਾਲੇ ਕੰਮਾਂ ਕਰਕੇ ਸੁਸਾਇਟੀ ਨੂੰ ਬਹੁਤ ਸਮੱਸਿਆ ਝੱਲਣੀ ਪੈਂਦੀ ਹੈ।

ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਬਹਾਦਰ ਸਿੰਘ ਸਰਪੰਚ ਬਲੌਂਗੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION