30.6 C
Delhi
Monday, April 29, 2024
spot_img
spot_img

ਗਲਾਡਾ ਵੱਲੋਂ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ, 5 ਨਾਜਾਇਜ਼ ਕਾਲੋਨੀਆਂ ਨੂੰ ਕੀਤਾ ਢਹਿ-ਢੇਰੀ

ਯੈੱਸ ਪੰਜਾਬ
ਲੁਧਿਆਣਾ, 21 ਸਤੰਬਰ, 2022:
ਗਲਾਡਾ ਵੱਲੋਂ ਅੱਜ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਦੇ ਹੁਕਮਾਂ ਅਨੁਸਾਰ 5 ਗੈਰ ਕਾਨੂੰਨੀ ਕਲੋਨੀਆਂ ਨੂੰ ਢਾਹ ਦਿੱਤਾ ਹੈ। ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਨੂੰ ਪਹਿਲਾਂ ਹੀ ਪਾਪਰਾ ਐਕਟ 1995 (ਅਮੈਂਡਿਡ ਐਕਟ-2014) ਦੀ ਧਾਰਾ 39 ਅਧੀਨ ਢਾਹੁਣ ਦੇ ਨੋਟਿਸ ਜਾਰੀ ਕੀਤੇ ਜਾ ਚੁੱਕੇ ਸਨ।

ਹੁਕਮਾਂ ਅਨੁਸਾਰ ਪੁਲਿਸ ਫੋਰਸ ਦੇ ਨਾਲ ਡਾ. ਬਲਜਿੰਦਰ ਸਿੰਘ ਢਿੱਲੋਂ, ਅਸਟੇਟ ਅਫ਼ਸਰ (ਰੈਗੂਲੇਟਰੀ) ਗਲਾਡਾ ਅਤੇ 3 ਜੇ.ਈਜ਼ ਅਤੇ ਡਿਊਟੀ ਮੈਜਿਸਟ੍ਰੇਟ ਸ੍ਰੀਮਤੀ ਮਨਵੀਰ ਕੌਰ ਸਿੱਧੂ (ਨਾਇਬ ਤਹਿਸੀਲਦਾਰ, ਸਾਹਨੇਵਾਲ) ਸਮੇਤ ਚਾਰ ਐਸ.ਡੀ.ਈਜ਼ ਗਲਾਡਾ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਡਿਮੋਲੇਸ਼ਨ ਟੀਮ ਗਠਿਤ ਕੀਤੀ ਗਈ ਹੈ।

ਅਣ-ਅਧਿਕਾਰਤ ਕਲੋਨੀਆਂ ਨੂੰ ਢਹਿ-ਢੇਰੀ ਕਰਨ ਸਬੰਧੀ ਮੁਹਿੰਮ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਮੁੱਖ ਪ੍ਰਸ਼ਾਸਕ ਗਲਾਡਾ, ਲੁਧਿਆਣਾ ਦੁਆਰਾ ਗੁਪਤ ਰੂਪ ਵਿੱਚ ਯੋਜਨਾਬੱਧ ਕੀਤੀ ਗਈ। ਇਸ ਕਾਰਵਾਈ ਵਿੱਚ ਗਲਾਡਾ ਵੱਲੋਂ 3 ਪਿੰਡਾਂ ਜਸਪਾਲ ਬਾਂਗਰ, ਧਰੋੜ ਅਤੇ ਮਜਾਰਾ ਦੀਆਂ 5 ਕਲੋਨੀਆਂ ਨੂੰ ਢਾਹਿਆ ਗਿਆ ਹੈ।

ਗਲਾਡਾ ਵਲੋਂ ਆਉਣ ਵਾਲੇ ਹਫ਼ਤਿਆਂ ਵਿੱਚ ਹੋਰ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਕਰਨ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ। ਮੁੱਖ ਪ੍ਰਸ਼ਾਸਕ ਗਲਾਡਾ ਵੱਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਬਿਲਡਿੰਗ ਨਾ ਖਰੀਦਣ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION