32.8 C
Delhi
Sunday, April 28, 2024
spot_img
spot_img

ਗਿਰਦਾਵਰੀਆਂ ਦਾ ਇੰਤਜ਼ਾਰ ਨਾ ਕਰਕੇ ਕਿਸਾਨਾਂ ਨੂੰ ਵਾਅਦੇ ਮੁਤਾਬਕ ਮੁਆਵਜ਼ਾ ਦੇਵੇ ਪੰਜਾਬ ਸਰਕਾਰ: ਸੁਨੀਲ ਜਾਖ਼ੜ

ਯੈੱਸ ਪੰਜਾਬ
ਚੰਡੀਗੜ੍ਹ, 23 ਅਗਸਤ, 2023:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਝੂਠੇ ਦਾਅਵਿਆਂ ਦਾ ਸੱਚ ਇਕ ਵਾਰ ਫਿਰ ਬੇਨਕਾਬ ਹੋ ਗਿਆ। ਜਦੋਂ ਉਹ ਬਿਨਾਂ ਗਿਰਦਾਵਰੀ ਤੋਂ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੇ ਕੀਤੇ ਵਾਅਦਿਆਂ ਤੋਂ ਵੀ ਭੱਜ ਗਏ ਹਨ ਅਤੇ ਹੁਣ ਕਿਸਾਨਾਂ ਨੂੰ ਗਿਰਦਾਵਰੀ ਹੋਣ ਦਾ ਇੰਤਜਾਰ ਕਰਨਾ ਪੈ ਰਿਹਾ ਹੈ। ਉਲਟਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਉਨਾਂ ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਤੇ ਦੂਹਰੀ ਮਾਰ ਪਈ ਹੈ: ਇਕ ਹੜਾਂ ਦੀ ਮਾਰ ਜੋ ਸਰਕਾਰ ਦੀ ਅਣਗਹਿਲੀ ਕਰਕੇ ਦੁੱਗਣੀ ਹੋ ਗਈ ਤੇ ਦੂਜੀ ਮਾਰ ਸਰਕਾਰ ਦੇ ਹੰਕਾਰ ਤੇ ਪੁਲਿਸ ਦੀ ਧੱਕੇਸ਼ਾਹੀ ਨਾਲ ਪਈ ਹੈ।

ਉਨ੍ਹਾਂ ਨੇ ਕਿਹਾ ਕਿ ਮੁਸਕਿਲ ਘੜੀ ਵਿਚ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਬਜਾਏ ਸੱਤਾ ਦੇ ਨਸ਼ੇ ਵਿਚ ਚੂਰ ਆਪ ਸਰਕਾਰ ਕਿਸਾਨਾਂ ਤੇ ਲਾਠੀਚਾਰਜ ਕਰਵਾ ਰਹੀ ਹੈ ਜਿਸ ਕਾਰਨ ਸੰਗਰੂਰ ਦੇ ਇੱਕ ਕਿਸਾਨ ਦੀ ਮੌਤ ਹੋ ਗਈ।ਉਨ੍ਹਾਂ ਨੇ ਕਿਸਾਨ ਦੀ ਮੌਤ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਦੱਸਿਆ ਹੈ।

ਜਾਖੜ ਨੇ ਕਿਹਾ ਕਿ ਹੁਣ ਇਹ ਭੁਲੇਖਾ ਵੀ ਨਿਕਲ ਗਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਇਹ ਦਿੱਲੀ ਦੇ ਚੰਦ ਲੋਕਾਂ ਦੀ ਸਰਕਾਰ ਬਣ ਕੇ ਰਹਿ ਗਈ ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਮਤਲਬ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਦਰਦ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਤੱਕ ਇਹ ਕਹਿੰਦੇ ਰਹੇ ਹਨ ਕਿ ਆਮ ਆਦਮੀ ਪਾਰਟੀ ਦਿੱਲੀ ਮਾਡਲ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧਾ 20—20 ਹਜ਼ਾਰ ਰੁਪਏ ਪਾਵੇਗੀ ਪਰ ਹੁਣ ਗਿਰਦਾਵਰੀ ਤੋਂ ਬਿਨਾਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਕਿਉਂ ਨਹੀਂ ਪਾਏ ਜਾ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 13 ਜ਼ੁਲਾਈ ਨੂੰ ਹੀ 218 ਕਰੋੜ ਰੁਪਏ ਜਾਰੀ ਹੋ ਗਏ ਸਨ ਤਾਂ ਸਰਕਾਰ ਨੇ ਉਸੇ ਪੈਸੇ ਵਿੱਚੋਂ 186 ਕਰੋੜ ਰੁਪਏ ਜਾਰੀ ਕਰਨ ਵਿੱਚ ਇਨ੍ਹਾਂ ਸਮਾਂ ਕਿਉਂ ਲਗਾ ਦਿੱਤਾ। ਪੰਜਾਬ ਸਰਕਾਰ ਨੇ ਸਿਰਫ਼ ਕੇਂਦਰ ਸਰਕਾਰ ਵਾਲੇ ਪੈਸੇ ਦੀ ਵਰਤੋਂ ਹੀ ਕੀਤੀ ਹੈ। ਸੂਬੇ ਦੇ ਖਜਾਨੇ ਵਿੱਚੋ ਲੋਕਾਂ ਨੂੰ ਵੱਧ ਮੱਦਦ ਕਿਉਂ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਇਹ ਕਹਿ ਰਹੇ ਹਨ ਕਿ ਉਨ੍ਹਾਂ ਕੋਲ ਪੈਸੇ ਦੀ ਕੋਈ ਘਾਟ ਨਹੀਂ। ਫਿਰ ਇੰਨੀ ਕੰਜੂਸੀ ਕਰਕੇ ਕੇਂਦਰ ਵੱਲ ਸਰਕਾਰ ਕਿਉਂ ਝਾਕ ਰਹੀ ਹੈ ਤੇ ਕਿਸਾਨਾਂ ਉਪਰ ਇਨ੍ਹਾਂਂ ਤਸ਼ੱਦਦ ਕਿਉਂ ਢਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੜ੍ਹਾਂ ਦੀ ਪਈ ਪਹਿਲੀ ਮਾਰ ਤੋਂ ਵੀ ਸਰਕਾਰ ਨੇ ਕੋਈ ਸਬਕ ਨਹੀਂ ਲਿਆ। ਓਦੋਂ ਵੀ ਸਰਕਾਰ ਦੀ ਨਲਾਇਕੀ ਕਾਰਨ ਸੂਬੇ ਦੇ ਲੋਕਾਂ ਨੂੰ ਇੰਨਾ ਨੁਕਸਾਨ ਝੱਲਣਾ ਪਿਆ ਸੀ ਤੇ ਹੁਣ ਵੀ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।ਸਰਕਾਰ ਲੋਕਾਂ ਨੂੰ ਸਿਰਫ ਗੁਮਰਾਹ ਕਰ ਰਹੀ ਹੈ। ਡੇਢ ਮਹੀਨੇ ਬਾਅਦ ਵੀ ਕਿਸਾਨ ਸਰਕਾਰ ਦੇ ਮੂੰਹ ਵੱਲ ਦੇਖ ਰਹੇ ਹਨ ਕਿ ਉਨ੍ਹਾਂ ਨੂੰ ਮੁਆਵਜ਼ਾ ਕਦੋਂ ਮਿਲੇਗਾ।

ਸ੍ਰੀ ਜਾਖੜ ਨੇ ਵਿਦੇਸ਼ ਜਾ ਰਹੇ ਇਕ ਨੌਜਵਾਨ ਦੀ ਮੌਤ ਤੇ ਡੁੰਘੇ ਦੁੱਖ ਦਾ ਇਜਹਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ ਅਜਿਹਾ ਮਾਹੌਲ ਦੇਵਾਂਗੇ ਕੇ ਬਾਹਰੋਂ ਅੰਗਰੇਜ਼ ਇੱਥੇ ਕੰਮ ਕਰਨ ਆਉਣਗੇ, ਪਰ ਸਰਕਾਰ ਦਾ ਧਿਆਨ ਨੌਜਵਾਨਾਂ ਵੱਲ ਨਾ ਹੋਣ ਕਾਰਨ ਅੱਜ ਵੀ ਸੂਬੇ ਦੇ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾ ਰਹੇ ਹਨ। ਇਟਲੀ ਵਿੱਚ ਕੰਮ ਦੀ ਭਾਲ ਲਈ ਗਏ ਮੋਹਾਲੀ ਦੇ 21 ਸਾਲਾਂ ਨੌਜਵਾਨ ਟੋਨੀ ਦੀ ਲਿਬੀਅਨ ਮਾਫੀਆ ਤੋਂ ਬਚਦਿਆਂ ਮੌਤ ਹੋ ਗਈ।

ਨੌਜਵਾਨਾਂ ਨੂੰ ਅਜਿਹੇ ਖਤਰੇ ਮੁੱਲ ਲੈਣੇ ਪੈ ਰਹੇ ਹਨ ਇਸ ਲਈ ਸਰਕਾਰ ਜਿੰਮੇਵਾਰ ਹੈ। ਧੋਖੇਬਾਜ਼ ਏਜੰਟ ਨੌਜਵਾਨਾਂ ਨੂੰ ਬਾਹਰ ਸੈੱਟ ਕਰਨ ਦੇ ਨਾਂ ਤੇ ਉਹਨਾਂ ਨੂੰ ਮੌਤ ਦੇ ਮੂੰਹ ਵਿਚ ਭੇਜ ਰਹੇ ਹਨ। ਜਾਖੜ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਨੌਜਵਾਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਇਕ ਵਿਰੋਧੀ ਧਿਰ ਜਿਹੜੀ ਅੱਜ ਕੱਲ ਸਰਕਾਰੀ ਵਿਰੋਧੀ ਧਿਰ ਬਣਨ ਜਾ ਰਹੀ ਹੈ ਨੂੰ ਵੀ ਆਪਣੀ ਜਿੰਮੇਵਾਰੀ ਪੰਜਾਬ ਦੇ ਮੁੱਦਿਆਂ ਪ੍ਰਤੀ ਨਿਭਾਉਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION