35.1 C
Delhi
Thursday, March 28, 2024
spot_img
spot_img

ਗਿਲਜੀਆ ਵੱਲੋ ਉਸਾਰੀ ਕਿਰਤੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਮੋਬਾਇਲ ਐਪ ਲਾਂਚ

ਯੈੱਸ ਪੰਜਾਬ
ਚੰਡੀਗੜ, 22 ਨਵੰਬਰ, 2021:
ਪੰਜਾਬ ਰਾਜ ਦੇ ਕਿਰਤ ਮੰਤਰੀ, ਸਰਦਾਰ ਸੰਗਤ ਸਿੰਘ ਗਿਲਜੀਆ ਨੇ ਅੱਜ ਇੱਥੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਐਪ ਲਾਂਚ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ, ਸ਼੍ਰੀਮਤੀ ਰਵਨੀਤ ਕੌਰ ਅਤੇ ਕਿਰਤ ਕਮਿਸ਼ਨਰ, ਪੰਜਾਬ ਸ਼੍ਰੀ ਪਰਵੀਨ ਕੁਮਾਰ ਥਿੰਦ ਹਾਜਰ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਸਾਰੀ ਕਿਰਤੀਆਂ ਅਤੇ ਉਨਾਂ ਦੇ ਪਰਿਵਾਰ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨਾਂ ਦੱਸਿਆ ਕਿ ਕਿਰਤ ਵਿਭਾਗ ਅਧੀਨ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਦੇ ਕੋਲ ਕੁੱਲ ਲੱਗਭੱਗ 3.78 ਲੱਖ ਲਾਭਪਾਤਰੀ ਰਜਿਸਟਰਡ ਹਨ ਜਿਨਾਂ ਨੂੰ ਉਨਾਂ ਦੇ ਪਰਿਵਾਰ ਸਮੇਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ।

ਇਸ ਐਪ ਬਾਰੇ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਇਹ ਮੋਬਾਇਲ ਐਪ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਵੈਬਸਾਈਟ (https://bocw.punjab.gov.in) ਤੇ ਉਪਲਬੱਧ ਹੈ ਅਤੇ ਜਲਦ ਹੀ ਪਲੇ ਸਟੋਰ ’ਤੇ ਉਪਲਬੱਧ ਹੋਵੇਗੀ। ਇਸ ਮੋਬਾਇਲ ਐਪ ਰਾਹੀਂ ਉਸਾਰੀ ਕਿਰਤੀ ਆਪਣੀ ਰਜਿਸਟਰੇਸ਼ਨ ਕਰਵਾ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ਕਿ ਵਜੀਫਾ ਸਕੀਮ, ਸਗਨ ਸਕੀਮ, ਪੈਂਨਸ਼ਨ ਸਕੀਮ ਅਤੇ ਐਕਸਗ੍ਰੇਸੀਆ ਆਦਿ ਦਾ ਲਾਭ ਲੈਣ ਲਈ ਆਪਣੀ ਅਰਜ਼ੀ ਆਨਲਾਈਨ ਇਸ ਮੋਬਾਇਲ ਐਪ ਰਾਹੀਂ ਭੇਜਦੇ ਹੋਏ ਪ੍ਰਵਾਨਗੀ ਉਪਰੰਤ ਇਨਾਂ ਸਕੀਮਾਂ ਦਾ ਲਾਭ ਲੈਣ ਲਈ ਹੱਕਦਾਰ ਹੋਣਗੇ।

ਸਰਦਾਰ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਹੁਕਮਾਂ ਅਨੁਸਾਰ ਕਿਰਤ ਵਿਭਾਗ ਵੱਲੋ ਵੱਡੇ ਪੱਧਰ ਤੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਕੜੀ ਵਿੱਚ ਕਿਰਤ ਵਿਭਾਗ ਵੱਲੋਂ ਲਾਭਪਾਤਰੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ” ਬਣਾਈ ਗਈ ਹੈ। ਇਹ ਐਪ ਹੁਸ਼ਿਆਰਪੁਰ ਅਤੇ ਮੁਹਾਲੀ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਸ਼ੁਰੂ ਕੀਤੀ ਗਈ ਹੈ।

ਉਨਾਂ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਹਰ ਉਸਾਰੀ ਕਿਰਤੀ, ਜਿਸ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਉਹ ਪੰਜਾਬ ਵਿੱਚ 90 ਦਿਨ ਉਸਾਰੀ ਦੇ ਕੰਮ ਦਾ ਸਬੂਤ ਦੇ ਕੇ ਆਪਣੀ ਬਤੋਰ ਲਾਭਪਾਤਰੀ ਇੱਕ ਸਾਲ ਤੋਂ ਤਿੰਨ ਸਾਲ ਤੱਕ ਦੀ ਰਜਿਸਟਰੇਸ਼ਨ ਲਈ 25 ਰੁਪਏ ਰਜਿਸਟਰੇਸ਼ਨ ਫੀਸ ਅਤੇ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਦੇ ਹਿਸਾਬ ਨਾਲ ਇੱਕ ਸਾਲ ਲਈ ਕੁੱਲ 145/- ਰੁਪਏ ਅਤੇ ਤਿੰਨ ਸਾਲ ਤੱਕ ਲਈ ਕੁੱਲ 385 ਰੁਪਏ ਆਨ-ਲਾਈਨ ਜਮਾਂ ਕਰਵਾਉਣ ਉਪਰੰਤ ਬੋਰਡ ਦਾ ਰਜਿਸਟਰਡ ਲਾਭਪਾਤਰੀ ਬਣ ਸਕਦਾ ਹੈ।

ਹਰ ਰਜਿਸਟਰਡ ਲਾਭਪਾਤਰੀ ਆਪਣੇ ਅਤੇ ਆਪਣੇ ਪਰਿਵਾਰ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਐਪ ਰਾਹੀਂ ਅਪਲਾਈ ਕਰਕੇ ਲਾਭ ਲੈ ਸਕਦਾ ਹੈ।

ਸਰਦਾਰ ਗਿਲਜੀਆ ਨੇ ਸੂਬੇ ਦੇ ਸਮੂਹ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਪਹਿਲ ਦੇ ਆਧਾਰ ਤੇ ਇਸ ਮੋਬਾਇਲ ਐਪ (ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ) ਦਾ ਲਾਭ ਉਠਾਉਂਦੇ ਹੋਏ ਆਪਣੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਨਾਉਣ ਤਾਂ ਜੋ ਬੋਰਡ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ।

ਇਸ ਤੋਂ ਇਲਾਵਾ ਕਿਰਤ ਮੰਤਰੀ ਵੱਲੋ ਇਹ ਵੀ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਵਣ ਵਿਭਾਗ, ਪੇਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਜਲ ਸਰੋਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਵੀ ਆਪਣੇ ਅਧੀਨ ਆਉਂਦੇ ਕੰਟਰੈਕਟਰਾਂ ਰਾਹੀਂ ਕੰਮ ਕਰਦੇ ਉਸਾਰੀ ਕਿਰਤੀਆਂ ਨੂੰ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ, 1996 ਦੇ ਉਪਬੰਧਾਂ ਅਧੀਨ ਰਜਿਸਟਰ ਕਰਵਾਇਆ ਜਾ ਸਕ ਮਦਾ ਹੈ। ਇਹ ਸਾਰੀਆਂ ਸੇਵਾਵਾਂ ਦਾ ਲਾਭ ਐਪ ਤੋਂ ਇਲਾਵਾ ਸੇਵਾ ਕੇਦਰਾਂ ਦੇ ਜਰੀਏ ਵੀ ਲਿਆ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION