ਗੁਰਦਾਸਪੁਰ, 10 ਜੂਨ, 2020 –
ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 13 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ। ਉਨਾਂ ਅੱਗੇ ਦੱਸਿਆ ਕਿ 01 ਵਿਅਕਤੀ ਗੁਰਦਾਸਪੁਰ ਦੇ ਕੱਪੜੇ ਦੇ ਵਪਾਰੀ ਜੋ ਕੋਰੋਨਾ ਵਾਇਰਸ ਨਾਲ ਪੀੜਤ ਹੈ, ਦਾ ਪਰਿਵਾਰਕ ਮੈਂਬਰ ਹੈ, ਜਿਸਦੀ ਰਿਪੋਰਟ ਪੋਜ਼ਟਿਵ ਆਈ ਹੈ।
02 ਵਿਅਕਤੀ ਧਾਰੀਵਾਲ ਦੇ ਲੁਧਿਆਣੇ ਮੁਹੱਲੇ ਦੇ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਏ ਸਨ ਅਤੇ 09 ਵਿਅਕਤੀ , ਸ਼ੁਕਰਪੁਰਾ ਬਟਾਲਾ ਦੇ ਪੀੜਤ ਦੇ ਸੰਪਰਕ ਵਿਚ ਆਏ ਸਨ ਅਤੇ 01 ਵਿਅਕਤੀ ਪਿੰਡ ਅੰਮੋਨੰਗਲ (ਬਟਾਲਾ) ਦੇ ਪੀੜਤ ਦੇ ਸੰਪਰਕ ਵਿਚ ਆਇਆ ਸੀ, ਜਿਨਾਂ ਦੀ ਰਿਪੋਰਟ ਪੋਜਟਿਵ ਆਈ ਹੈ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ 13 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਉਣ ਨਾਲ ਐਕਟਿਵ ਕੋਰੋਨਾ ਕੋਸਾਂ ਦੀ ਗਿਣਤੀ 27 ਹੋ ਗਈ ਹੈ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੈਡਿੰਮ ਸੈਂਪਲਿੰਗ ਲਈ ਜਾ ਰਹੀ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨਾਂ ਕਿਹਾ ਕਿ ਟੀਮਾਂ ਭੀੜ ਭੜੱਕੇ ਬਜਾਰਾਂ ਅਤੇ ਸਬਜੀਆਂ ਮੰਡੀਆਂ ਵਿਚ ਲਗਾਤਾਰ ਜਾ ਕੇ ਰੈਂਡਮ ਸੈਂਪਲਿੰਗ ਕਰ ਰਹੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਮਾਸਕ ਜਰੂਰ ਪਹਿਨਣ, ਸ਼ੋਸ਼ਲ ਡਿਸਟੈਂਸ ਮੈਨਟੇਨ ਕਰਕੇ ਰੱਖਮ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ