ਪਟਿਆਲਾ, 13 ਮਈ, 2020 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਤੋਂ 28 ਅਪ੍ਰੈਲ ਨੂੰ ਪਟਿਆਲਾ ਪਰਤੇ 77 ਸ਼ਰਧਾਲੂਆਂ ਨੂੰ ਅੱਜ 14 ਦਿਨਾਂ ਦੇ ਇਕਾਂਤਵਾਸ ਮਗਰੋਂ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਮਾਤਾ ਨਾਨਕੀ ਸਰਾਂ ਤੋਂ ਆਪੋ ਆਪਣੇ ਘਰਾਂ ਨੂੰ ਵਾਪਸ ਭੇਜਿਆ ਗਿਆ।
ਇਨ੍ਹਾਂ ਸ਼ਰਧਾਲੂਆਂ ਨੇ ਸਵੈ ਇੱਛਾ ਘੋਸ਼ਣਾ ਪੱਤਰ ਦੇ ਕੇ 19 ਮਈ ਤੱਕ ਆਪਣੇ ਘਰਾਂ ਵਿੱਚ ਇਕਾਂਤਵਾਸ ਹੋਣ ਦਾ ਪ੍ਰਣ ਕੀਤਾ ਹੈ। ਇਨ੍ਹਾਂ ਸ਼ਰਧਾਲੂਆਂ ਵਿੱਚ ਪੀਆਰਟੀਸੀ ਅਤੇ ਪੰਜਾਬ ਰੋਡਵੇਜ ਦੇ ਕੁਝ ਡਰਾਇਵਰ ਤੇ ਕੰਡਕਟਰ ਵੀ ਸ਼ਾਮਲ ਸਨ।
ਆਪਣੇ ਘਰਾਂ ਨੂੰ ਜਾਣ ਸਮੇਂ ਇਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਵਾਪਸੀ ਸਮੇਤ ਇੱਥੇ ਸਹੂਲਤਾਂ ਪ੍ਰਦਾਨ ਕਰਨ ਲਈ ਉਹ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧੰਨਵਾਦੀ ਹਨ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇੱਥੇ ਇਕਾਂਤਵਾਸ ਵਿਖੇ ਘਰ ਤੋਂ ਵੀ ਵਧੇਰੇ ਸੇਵਾ ਹੋਈ ਹੈ। ਨਾਇਬ ਤਹਿਸੀਲਦਾਰ ਸ੍ਰੀ ਪਰਮਜੀਤ ਜਿੰਦਲ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਮੈਡੀਕਲ ਸਕਰੀਨਿੰਗ ਤੋਂ ਬਾਅਦ ਘਰ ਭੇਜਿਆ ਗਿਆ ਹੈ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਮੌਜੂਦ ਸਨ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ