39 C
Delhi
Saturday, May 4, 2024
spot_img
spot_img

ਗੁਰਦੁਆਰਾ ਨਾਨਕਮਤਾ ਸਾਹਿਬ ਵਿੱਚ ਹੋਈ ਮਰਿਆਦਾ ਦੀ ਉਲੰਘਣਾ ਦੇ ਮੱਦੇਨਜ਼ਰ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ, ਨਵੀਂ ਕਾਰਜਕਾਰੀ ਕਮੇਟੀ ਬਣੀ

ਯੈੱਸ ਪੰਜਾਬ
ਅੰਮ੍ਰਿਤਸਰ, 28 ਜੁਲਾਈ, 2021 –
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ਵਿਚ ਮਰਯਾਦਾ ਦੀ ਹੋਈ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਤਿੰਨ ਮੈਂਬਰੀ ਕਮੇਟੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਪਹੁੰਚ ਕੇ ਪੜਤਾਲ ਕੀਤੀ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਤੇ ਇੰਚਾਰਜ ਧਾਰਮਿਕ ਪੜਤਾਲਾਂ ਸ. ਅਜੀਤ ਸਿੰਘ ਅਧਾਰਿਤ ਕਮੇਟੀ ਉਤਰਾਖੰਡ ਵਿਖੇ ਭੇਜੀ ਗਈ ਸੀ।

ਇਸ ਕਮੇਟੀ ਨੇ ਸਾਰੇ ਮਾਮਲੇ ਦੀ ਪੜਤਾਲ ਕਰਦਿਆਂ ਪ੍ਰਬੰਧਕਾਂ ਦੇ ਬਿਆਨ ਦਰਜ਼ ਕੀਤੇ। ਸੰਗਤਾਂ ਦੀ ਮਨਸ਼ਾ ਅਨੁਸਾਰ ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤੇ ਹਨ। ਜਿਸ ’ਤੇ ਸੰਗਤਾਂ ਵਿੱਚੋਂ ਸ. ਜਰਨੈਲ ਸਿੰਘ, ਸ. ਸੁਖਦੀਪ ਸਿੰਘ, ਸ. ਕੁਲਦੀਪ ਸਿੰਘ, ਸ. ਜਸਬੀਰ ਸਿੰਘ ਤੇ ਸ. ਅਮਰਜੀਤ ਸਿੰਘ ’ਤੇ ਅਧਾਰਿਤ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਅਗਲਾ ਹੁਕਮ ਆਉਣ ਤੱਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਦੇਖੇਗੀ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਜਾਂਚ ਟੀਮ ਜਲਦ ਹੀ ਆਪਣੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੋ ਆਦੇਸ਼ ਹੋਵੇਗਾ, ਉਸ ’ਤੇ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION