35.1 C
Delhi
Friday, March 29, 2024
spot_img
spot_img

ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਕੇਂਦਰੀ ਮੰਤਰੀ ਪਟੇਲ, ਕਮੇਟੀ ਨੇ ਕੀਤਾ ਸਨਮਾਨ

ਸੁਲਤਾਨਪੁਰ ਲੋਧੀ, 5 ਨਵੰਬਰ, 2019:
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਕੇਂਦਰੀ ਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਪੁੱਜਣਾ ਲਗਾਤਾਰ ਜਾਰੀ ਹੈ।

ਇਸ ਸਬੰਧ ‘ਚ ਜਿਥੇ ਸੂਬੇ ਦੇ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂ ਬੀਤੇ ਦਿਨਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾ ਰਹੇ ਹਨ, ਉਥੇ ਹੀ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਆਮਦ ਵੀ ਸ਼ੁਰੂ ਹੋ ਗਈ ਹੈ।

ਇਸੇ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਸ਼ੇਸ਼ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਪ੍ਰਲਾਦ ਸਿੰਘ ਪਟੇਲ ਸ਼ਮੂਲੀਅਤ ਕਰਨ ਲਈ ਪਹੁੰਚੇ। ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਪਟੇਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਅੰਡਰ ਸੈਕਟਰੀ ਸ੍ਰੀ ਐਸ.ਐਸ. ਵਰਮਾ, ਮੀਡੀਆ ਸਲਾਹਕਾਰ ਸ੍ਰੀ ਨਿਤਿਨ ਤ੍ਰਿਪਾਠੀ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪੰਜਾਬ ਦੇ ਸਾਬਕਾ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਸਰਵਨ ਸਿੰਘ ਕੁਲਾਰ, ਸ. ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ ਅਤੇ ਸ. ਹਰਵਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।

ਇਸ ਦੌਰਾਨ ਕੇਂਦਰੀ ਮੰਤਰੀ ਸ੍ਰੀ ਪ੍ਰਲਾਦ ਸਿੰਘ ਪਟੇਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਰਬਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਨੇ ਵਿਸ਼ਵ ਸ਼ਾਂਤੀ ਤੇ ਰੱਬੀ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੌਰਾਨ ਉਨ੍ਹਾਂ ਦੀ ਪਵਿੱਤਰ ਚਰਨਛੋਹ ਪ੍ਰਾਪਤ ਨਗਰੀ ਸੁਲਤਾਨਪੁਰ ਲੋਧੀ ਵਿਖੇ ਆ ਕੇ ਉਨ੍ਹਾਂ ਨੂੰ ਬੇਹੱਦ ਆਤਮਕ ਸਕੂਨ ਹਾਸਲ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਿਛੋਕੜ ਪਾਕਿਸਤਾਨ ਸਥਿਤ ਪਿੰਡ ਬੜਾ ਬੁਰਾਨੀ ਖੇੜਾ ਤੋਂ ਹੈ ਅਤੇ ਉਨ੍ਹਾਂ ਦੇ ਵੱਡ-ਵਡੇਰੇ ਲੋਧੀ ਖਾਨਦਾਨ ਵਿਚੋਂ ਸਨ, ਜਿਸ ਕਾਰਨ ਸੁਲਤਾਨਪੁਰ ਲੋਧੀ ਨਾਲ ਉਨ੍ਹਾਂ ਦੇ ਵਡੇਰਿਆਂ ਦਾ ਸਬੰਧ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੂੰ ਗੁਰੂ ਨਾਨਕ ਸਾਹਿਬ ਦੇ ਨਾਂਅ ‘ਤੇ ਸੁਲਤਾਨਪੁਰ ਲੋਧੀ ਵਿਖੇ ਪਿੰਡ ਵਸਾਉਣ ਦਾ ਸੁਭਾਗ ਹਾਸਲ ਹੋਇਆ ਹੈ। ਭਾਰਤ ਸਰਕਾਰ ਦਾ ਮੁੱਖ ਮੰਤਵ ਇਹ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ਵਿਚ ਉਭਾਰਿਆ ਜਾਵੇ।

ਇਸ ਤੋਂ ਬਾਅਦ ਕੇਂਦਰੀ ਸੱਭਿਆਚਾਰਕ ਮੰਤਰੀ ਸ੍ਰੀ ਪਟੇਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ੧੦ ਮਿੰਟ ਦੀ ਦਸਤਾਵੇਜ਼ੀ ਡਾਕੂਮੈਂਟਰੀ ਵੀ ਵੇਖੀ। ਇਹ ਡਾਕੂਮੈਂਟਰੀ ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਤਿਆਰ ਕੀਤੀ ਗਈ ਹੈ।

ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਮੰਤਰੀ ਸ੍ਰੀ ਪਟੇਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਥੋੜ੍ਹੇ ਸਮੇਂ ‘ਚ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਣ ਦਾ ਇਹ ਬਿਹਤਰੀਨ ਉਪਰਾਲਾ ਹੈ। ਉਨ੍ਹਾਂ ਇਸ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਵੀ ਕੀਤਾ।

ਸੁਲਤਾਨਪੁਰ ਲੋਧੀ ਆ ਰਹੀਆਂ ਸੰਗਤਾਂ ਲਈ ਆਵਾਜਾਈ ਦਿੱਕਤਾਂ ਦੂਰ ਕਰੇ ਪੰਜਾਬ ਸਰਕਾਰ: ਪ੍ਰੋ. ਚੰਦੂਮਾਜਰਾ
ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆ ਰਹੀਆਂ ਸੰਗਤਾਂ ਨੂੰ ਆਵਾਜਾਈ ਵਿਚ ਭਾਰੀ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤੇਜ਼ੀ ਨਾਲ ਸੰਗਤਾਂ ਦੀ ਆਮਦ ਵੱਧ ਰਹੀ ਹੈ ਉਸ ਮੁਤਾਬਕ ਪੰਜਾਬ ਸਰਕਾਰ ਦੇ ਆਵਾਜਾਈ ਪ੍ਰਬੰਧ ਨਾਕਾਫ਼ੀ ਹਨ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਸੁਲਤਾਨਪੁਰ ਲੋਧੀ ਵਿਖੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ‘ਚ ਸ਼ਾਮਲ ਹੋਣ ਆ ਰਹੀਆਂ ਸੰਗਤਾਂ ਨੂੰ ਆ ਰਹੀ ਆਵਾਜਾਈ ਸਮੱਸਿਆ ਵੱਲ ਤੁਰੰਤ ਧਿਆਨ ਦੇਣ ਅਤੇ ਸੁਲਤਾਨਪੁਰ ਲੋਧੀ ਵਿਖੇ ਸੰਗਤ ਦੀ ਆਮਦ ਨੂੰ ਵੇਖਦਿਆਂ ਆਵਾਜਾਈ ਪ੍ਰਬੰਧਾਂ ਦਾ ਵਿਸਥਾਰ ਕਰਵਾਉਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION