32.1 C
Delhi
Sunday, June 2, 2024
spot_img
spot_img
spot_img

ਗੁਰਦੁਆਰਾ ਬੰਗਲਾ ਸਾਹਿਬ ’ਚ ਕੈਂਸਰ ਦੇ ਮਰੀਜ਼ਾਂ ਲਈ 9 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗੀ ਪੈਟ ਸਕੈਨ ਮਸ਼ੀਨ: ਕਾਲਕਾ, ਕਾਹਲੋਂ

ਯੈੱਸ ਪੰਜਾਬ
ਨਵੀਂ ਦਿੱਲੀ, 14 ਫਰਵਰੀ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਲਈ 9 ਕਰੋੜ ਰੁਪਏ ਦੀ ਲਾਗਤ ਨਾਲ ਪੈਟ ਸਕੈਨ ਮਸ਼ੀਨ ਲਗਾਈ ਜਾਵੇਗੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਹਨਾਂ ਦੱਸਿਆ ਕਿ ਇਹ 9 ਕਰੋੜ ਰੁਪਏ ਦੀ ਮਸ਼ੀਨ ਅਮਰੀਕਾ ਤੋਂ ਮੰਗਵਾਈ ਜਾਵੇਗੀ ਤੇ ਅਗਲੇ 6 ਮਹੀਨਿਆਂ ਦੇ ਅੰਦਰ ਅੰਦਰ ਗੁਰਦੁਆਰਾ ਬੰਗਲਾ ਸਾਹਿਬ ਪਹੁੰਚ ਜਾਵੇਗੀ। ਉਹਨਾਂ ਦੱਸਿਆ ਕਿ ਟੀ ਸੀਰੀਜ਼ ਦੇ ਮਾਲਕ ਗੁਲਸ਼ਨ ਕੁਮਾਰ ਦੀ ਧਰਮ ਪਤਨੀ ਤੇ ਬੇਟੀ ਨੇ ਅੱਜ ਇਸ ਬਾਬਤ ਗੁਰੂ ਹਰਿਕ੍ਰਿਸ਼ਨ ਹਸਪਤਾਲ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ ਨਾਲ ਇਹ ਮਸ਼ੀਨ ਦੇਣ ਵਾਸਤੇ ਐਮ ਓ ਯੂ ’ਤੇ ਹਸਤਾਖ਼ਰ ਕੀਤੇ ਹਨ। ਉਹਨਾਂ ਦੱਸਿਆ ਕਿ ਮਸ਼ੀਨ ਦਾ ਸਾਰਾ ਖਰਚ ਗੁਲਸ਼ਨ ਕੁਮਾਰ ਦਾ ਪਰਿਵਾਰ ਚੁੱਕ ਰਿਹਾ ਹੈ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਹੁਣ ਕੈਂਸਰ ਮਰੀਜ਼ਾਂ ਵਾਸਤੇ ਇਹ ਪੈਟ ਮਸ਼ੀਨ ਲਗਵਾਈ ਜਾ ਰਹੀ ਹੈ।

ਇਸ ਤੋਂ ਪਹਿਲਾਂ ਡਾਇਲਸਿਸ ਦੇ ਮਰੀਜ਼ਾਂ ਵਾਸਤੇ ਇਥੇ ਮਸ਼ੀਨਾਂ ਲਗਵਾਈਆਂ ਗਈਆਂ ਹਨ ਤੇ ਲੋੜਵੰਦਾਂ ਨੂੰ ਮੁਫਤ ਟੈਸਟ ਦੀ ਸਹੂਲਤ ਦਿੱਤੀ ਗਈ ਹੈ। ਇਸਦੇ ਨਾਲ ਹੀ ਨਾਂ ਬਾਲਾ ਪ੍ਰੀਤਮ ਦਵਾਖਾਨਿਆਂ ਰਾਹੀਂ ਬਜ਼ਾਰ ਨਾਲੋਂ 90 ਫੀਸਦੀ ਸਸਤੀਆਂ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਆਉਂਦੇ ਸਮੇਂ ਵਿਚ ਇਹਨਾਂ ਸਿਹਤ ਸਹੂਲਤਾਂ ਵਿਚ ਹੋਰ ਵਾਧਾ ਵੀ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION