35.1 C
Delhi
Thursday, March 28, 2024
spot_img
spot_img

ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਮਨਾਇਆ ਗਿਆ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ

ਨਵੀਂ ਦਿੱਲੀ, 10 ਅਕਤੂਬਰ, 2020 –

ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਈ ਭਾਗੋ ਬ੍ਰਿਗੇਡ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਮਨਾਉਂਦਿਆਂ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ।

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਅਤੇ ਕਮੇਟੀ ਦੇ ਧਰਮ ਪ੍ਰਚਾਰ ਦੇ ਮੁਖੀ ਜਤਿੰਦਰਪਾਲ ਸਿੰਘ ਨੇ ਉਚੇਚੇ ਤੌਰ ‘ਤੇ ਪੁੱਜ ਕੇ ਸੰਗਤਾਂ ਦੇ ਦਰਸ਼ਨ ਕੀਤੇ ਅਤੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਭਾਈ ਚਮਨਜੀਤ ਸਿੰਘ ਜੀ ਦਿੱਲੀ ਵਾਲੇ ਦੇ ਜੱਥੇ ਨੇ ਗੁਰਬਾਣੀ ਕੀਰਤਨ , ਗੁ. ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਜੀ ਨੇ ਕਥਾ ਅਤੇ ਭਾਈ ਮਹਿਲ ਸਿੰਘ ਜੀ ਚੰਡੀਗੜ ਵਾਲਿਆਂ ਨੇ ਕਵਿਸ਼ਰੀ ਵਾਰਾਂ ਰਾਹੀਂ ਭਾਈ ਤਾਰੂ ਸਿੰਘ ਦੇ ਜੀਵਨ ‘ਤੇ ਪ੍ਰਕਾਸ਼ ਪਾਇਆ।

ਸ. ਕਾਲਕਾ ਨੇ ਕਿਹਾ ਕਿ ਮੈਂ ਦਾਅਵੇ ਨਾਲ ਕਹਿੰਦਾ ਹਾਂ ਜੇਕਰ ਅਸੀਂ ਛੋਟੀ ਉਮਰ ਵਿਚ ਆਪਣੇ ਬੱਚਿਆਂ ਨੂੰ ਭਾਈ ਤਾਰੂ ਸਿੰਘ ਦੇ ਜੀਵਨ ਬਾਰੇ ਦੱਸੀਏ ਕਿ ਕਿਵੇਂ ਉਨ੍ਹਾਂ ਨੇ ਆਪਣੇ ਕੇਸਾਂ ਦੀ ਬੇਅਦਬੀ ਨਹੀਂ ਹੋਣ ਦਿੱਤੀ ਸਗੋਂ ਆਪਣੀ ਖੋਪੜੀ ਲੁਆ ਲਈ ਤਾਂ ਬੱਚੇ ਕਦੇ ਵੀ ਗੁਰਸਿੱਖੀ ਜੀਵਨ ਦਾ ਤਿਆਗ ਨਹੀਂ ਕਰ ਸਕਦੇ , ਕਦੇ ਸਿੱਖੀ ਤੋਂ ਦੂਰ ਨਹੀਂ ਜਾ ਸਕਦੇ ਅਤੇ ਨਾ ਹੀ ਕਦੇ ਆਪਣੇ ਕੇਸਾਂ ਦੀ ਬੇਅਕਦਬੀ ਕਰ ਸਕਦੇ ਹਨ।

ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਇਸਤਰੀ ਅਕਾਲੀ ਦਲ ਵੱਲੋਂ ਮਾਈ ਭਾਗੋ ਬ੍ਰਿਗੇਡ ਬਣਾਉਣ ਪਿੱਛੋਂ ਕਮੇਟੀ ਨੇ ਸ਼ਹੀਦਾਂ ਦੇ ਦਿਨ ਮਨਾਉਣ ਦੀ ਸੇਵਾ ਸਾਡੀ ਝੋਲੀ ਵਿਚ ਪਾਈ ਹੈ। ਉਨ੍ਹਾਂ ਦੱਸਿਆ ਕਿ ਮਾਈ ਭਾਗੋ ਬ੍ਰਿਗੇਡ ਵੱਲੋਂ ਪੇਂਟਿੰਗ ਅਤੇ ਕਵਿਜ਼ ਮੁਕਾਬਲੇ ਆਨਲਾਈ ਕਰਵਾਏ ਗਏ ਜਿਸ ਵਿਚ 1800 ਦੇ ਕਰੀਬ ਬੱਚਿਆਂ ਨੇ ਭਾਗ ਲੈ ਕੇ ਭਾਈ ਤਾਰੂ ਸਿੰਘ ਦੇ ਜੀਵਨ ‘ਤੇ ਪੇਟਿੰਗ ਬਣਾਕੇ ਭੇਜੀਆਂ ਅਤੇ ਕਵਿਜ਼ ਮੁਕਾਬਲੇ ਵਿਚ ਵੀ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ।

ਸ. ਜਤਿੰਦਰਪਾਲ ਸਿੰਘ ਨੇ ਕਿਹਾ ਕਿ ਅਸੀਂ ਰੋਜ਼ਾਨਾ ਜਿੰਨੀ ਵਾਰ ਵੀ ਅਰਦਾਸ ਕਰਦੇ ਹਾਂ ਭਾਈ ਤਾਰੂ ਸਿੰਘ ਜੀ ਨੂੰ ਯਾਦ ਕਰਦੇ ਹਾਂ , ਉਨ੍ਹਾਂ ਨੇ ਸਿੱਖੀ ਦੀ ਖਾਤਰ ਆਪਣੀ ਖੋਪੜੀ ਲੁਆਈ ਹੋਵੇ ਉਹ ਬਿਨਾਂ ਗੁਰੂ ਦੀ ਬਖ਼ਸ਼ਿਸ਼ ਤੋਂ ਨਹੀਂ ਹੋ ਸਕਦਾ ।

ਇਸ ਮੌਕੇ ਪ੍ਰਬੰਧਕਾਂ ਵੱਲੋਂ ਭਾਈ ਤਾਰੂ ਸਿੰਘ ਜੀ ਦਾ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਭੇਂਟ ਕੀਤੀਆਂ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਅਤੇ ਪਤਵੰਤੇ ਸੱਜਣ ਜਿਨ੍ਹਾਂ ਵਿਚ ਪਰਮਜੀਤ ਸਿੰਘ ਚੰਢੋਕ, ਓਂਕਾਰ ਸਿੰਘ ਰਾਜਾ, ਸੁਖਵਿੰਦਰ ਸਿੰਘ ਬੱਬਰ, ਸਤਨਾਮ ਸਿੰਘ ਮਾਰਵਾ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION