34 C
Delhi
Thursday, April 25, 2024
spot_img
spot_img

ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ’ਚ ਗੁਰੂ ਅਰਜਨ ਦੇਵ ਨਿਵਾਸ ਦੇ 16 ਨਵੇਂ ਕਮਰਿਆਂ ਦਾ ਉਦਘਾਟਨ

ਯੈੱਸ ਪੰਜਾਬ
ਨਵੀਂ ਦਿੱਲੀ, 26 ਮਾਰਚ, 2022 –
ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਗੁਰੂ ਅਰਜਨ ਦੇਵ ਨਿਵਾਸ ਵਿਖੇ 16 ਨਵੇਂ ਬਣੇ ਕਮਰੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਦ ਕਰ ਦਿੱਤੇ। ਇਹਨਾਂ ਕਮਰਿਆਂ ਦਾ ਉਦਘਾਟਨ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਾਂਝੇ ਤੌਰ ’ਤੇ ਕੀਤਾ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਸੀਂ ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ ਜੀ, ਬਾਬਾ ਲੱਖਾ ਸਿੰਘ ਜੀ ਅਤੇ ਸਤਨਾਮ ਸਿੰਘ ਹੋਰਨਾਂ ਦਾ ਧੰਨਵਾਦ ਕਰਦੇ ਹਾਂ ਜਿਹਨਾਂ ਦੀ ਨਿਗਰਾਨੀ ਹੇਠ ਦਿਨ ਰਾਤ ਇਹ ਸੇਵਾ ਕੀਤੀ ਗਈ ਤੇ ਇਹ ਕਾਰਜ ਮੁਕੰਮਲ ਕੀਤਾ ਗਿਆ।

ਉਹਨਾਂ ਦੱਸਿਆ ਕਿ ਅੱਜ ਤੋਂ ਇਹ 16 ਕਮਰੇ ਸੰਗਤਾਂ ਲਈ ਉਪਲਬਧ ਹੋਣਗੇ। ਉਹਨਾਂ ਦੱਸਿਆ ਕਿ ਇਹਨਾਂ ਵਿਚ ਵੱਡੇ ਕਮਰੇ ਵੀ ਹਨ ਜਿਹਨਾਂ ਵਿਚ ਤਿੰਨ ਤਿੰਨ ਬੈਡ ਲਗਾਏ ਗਏ ਹਨ ਅਤੇ ਇਸ ਤੋਂ ਇਲਾਵਾ ਲੰਗਰ ਛਕਣ ਲਈ ਹਾਲ ਦਾ ਵੱਖਰਾ ਪ੍ਰਬੰਧ ਕੀਤਾ ਗਿਆ ਹੈ।

ਦੋਵਾਂ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਇਸ ਗੱਲ ’ਤੇ ਮਾਣ ਹੈ ਕਿ ਬਾਬਾ ਬਚਨ ਸਿੰਘ ਜੀ ਦੀ ਅਗਵਾਈ ਹੇਠ ਇੰਨੀ ਵੱਡੀ ਸੇਵਾ ਇਹ ਸੰਪਰਦਾ ਦਿੱਲੀ ਕਮੇਟੀ ਦੇ ਨਾਲ ਮਿਲ ਕੇ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹ ਸਮੁੱਚੀ ਟੀਮ ਦਾ ਧੰਨਵਾਦ ਕਰਦੇ ਹਨ ਅਤੇ ਨਾਲ ਹੀ ਸੰਗਤਾਂ ਦਾ ਵੀ ਧੰਨਵਾਦ ਕਰਦੇ ਹਨ ਕਿਉਂਕਿ ਸੰਗਤਾਂ ਦੇ ਦਸਵੰਧ ਨਾਲ ਹੀ ਇਹ ਕੰਮ ਪੁਰੇ ਹੁੰਦੇ ਹਨ। ਉਹਨਾਂ ਕਿਹਾ ਕਿ ਸੰਗਤਾਂ ਨੁੰ ਵਧਾਈ ਹੈ ਜਿਹਨਾਂ ਦੀ ਜਿਹੜੀ ਰੋਜ਼ਾਨਾ ਦੀ ਜ਼ਰੂਰਤ ਪੂਰੀ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜੱਸਾ, ਸੁਖਬੀਰ ਸਿੰਘ ਕਾਲਰਾ, ਗੁਰਦੇਵ ਸਿੰਘ, ਸਰਬਜੀਤ ਸਿੰਘ ਵਿਰਕ, ਰਮਨਜੋਤ ਸਿੰਘ ਮੀਤਾ, ਗੁਰਮੀਤ ਸਿੰਘ ਭਾਟੀਆ, ਹਰਜੀਤ ਸਿੰਘ ਪੱਪਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION