34.1 C
Delhi
Saturday, May 4, 2024
spot_img
spot_img

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਲਾਹੌਰ ਦਾ ਮਸਲਾ ਪਾਕਿਸਤਾਨ ਕੋਲ ਉਠਾਇਆ ਜਾਵੇ: ਸਿਰਸਾ ਨੇ ਕੀਤੀ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਅਪੀਲ

ਯੈੱਸ ਪੰਜਾਬ
ਨਵੀਂ ਦਿੱਲੀ, 12 ਦਸੰਬਰ, 2022:
ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿਚ ਈ ਟੀ ਪੀ ਬੀ ਵੱਲੋਂ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਲਾਹੌਰ ਨੂੰ ਤਾਲਾ ਲਗਾਉਣ ਦਾ ਮਾਮਲਾ ਆਪਣਾ ਪਾਕਿਸਤਾਨੀ ਹਮਰੁਤਬਾ ਕੋਲ ਚੁੱਕਣ ਅਤੇ ਇਹ ਮਸਲਾ ਤੁਰੰਤ ਹੱਲ ਕਰਵਾਉਣ ਕਿਉਂਕਿ ਇਸ ਘਟਨਾ ਨਾਲ ਸੰਸਾਰ ਭਰ ਵਿਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀਹੈ।

ਡਾ. ਐਸ ਜੈਸ਼ੰਕਰ ਨੂੰ ਲਿਖੇ ਪੱਤਰ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਈ ਟੀ ਪੀ ਬੀ ਵੱਲੋਂ ਗੁਰਦੁਆਰਾ ਸਾਹਿਬ ਦੀ ਥਾਂ ਨੂੰ ਮਸਜਿਦ ਕਰਾਰ ਦੇਣ ਦੇ ਬਿਆਨ ਨਾਲ ਸਿੱਖ ਭੜਕ ਉਠੇ ਹਨ। ਉਹਨਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਭਾਈ ਤਾਰੂ ਜੀ ਨੌਲੱਖਾ ਬਜ਼ਾਰ ਲਾਹੌਰ ਵਿਚ ਭਾਈਤਾਰੂ ਸਿੰਘ ਦੀ ਯਾਦ ਵਿਚ ਬਣਾਇਆ ਗਿਆ ਸੀ ਜਿਹਨਾਂ ਨੂੰ 1745 ਵਿਚ ਪੰਜਾਬ ਦੇ ਤਤਕਾਲੀ ਮੁਗਲ ਗਵਰਨਰ ਜ਼ਕਰੀਆ ਖਾਨ ਦੇ ਹੁਕਮਾਂ ’ਤੇ ਸ਼ਹੀਦ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਇਹਪਹਿਲੀਵਾਰ ਨਹੀਂ ਹੈ ਜਦੋਂ ਈ ਟੀ ਪੀ ਬੀ ਨੇ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਪ੍ਰਵੇਸ਼ ਕਰਨ ਤੋਂ ਰੋਕਿਆ ਹੋਵੇ। ਉਹਨਾਂ ਕਿਹਾ ਕਿ ਬਾਬਰੀ ਮਸਜਿਦ ਵਾਂਗ ਹੀ ਇਸ ਗੁਰਦੁਆਰਾ ਸਾਹਿਬ ਬਾਰੇ ਸਿੱਖਾਂ ਤੇ ਮੁਸਲਮਾਨਾਂ ਵਿਚ ਵਿਵਾਦ ਰਿਹਾ ਹੈ।

ਉਹਨਾਂ ਦੱਸਿਆ ਕਿ ਭਾਈਤਾਰੂ ਸਿੰਘ ਅੰਮ੍ਰਿਤਸਰ ਨੇੜਲੇ ਪਿੰਡ ਪੂਹਲਾ ਦੇ ਨੌਜਵਾਨ ਕਿਸਾਨ ਸਨ ਜੋ ਹਮੇਸ਼ਾਸਿੱਖ ਸੈਨਿਕਾਂ ਦੀ ਮਦਦ ਕਰਦੇ ਸਨ ਜਦੋਂ ਕਿ ਪੰਜਾਬ ਦੇ ਤਤਕਾਲੀ ਗਵਰਨਰ ਜ਼ਕਰੀਆ ਖਾਨ ਨੇ ਉਹਨਾਂ ਨੂੰ ਸ਼ਹੀਦ ਕਰਨ ਦੇ ਹੁਕਮ ਦੇ ਦਿੱਤੇ।

ਉਹਨਾਂ ਕਿਹਾ ਕਿ ਈ ਟੀ ਪੀ ਬੀ ਨੇ ਸਥਾਨਕ ਸਿੱਖਾਂ ਨੂੰ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ ਤੇ ਪਾਕਿਸਤਾਨ ਸਰਕਾਰ ਇਸ ਮਾਮਲੇ ਵਿਚ ਆਪ ਚੁੱਪ ਰਹਿ ਕੇ ਮੁਸਲਿਮ ਸੰਗਠਨਾਂ ਨੂੰ ਪੂਰੀ ਸ਼ਹਿ ਤੇ ਮਦਦ ਦੇ ਰਹੀ ਹੈ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪਾਕਿਸਤਾਨ ਸਰਕਾਰ ਦੇਸ਼ ਵਿਚੋਂ ਘੱਟ ਗਿਣਤੀਆਂ ਦੇ ਪੂਜਾ ਸਥਲ ਖਤਮ ਕਰਨ ਦਾ ਇਰਾਦਾ ਰੱਖਦੀ ਹੈ। ਉਹਨਾਂ ਕਿਹਾ ਕਿ ਭਾਵੇਂ ਪਾਕਿਸਤਾਨ ਆਪਣੇ ਆਪ ਨੂੰ ਧਰਮ ਨਿਰਪੱਖ ਮੁਲਕ ਦੱਸਦਾ ਹੈ ਪਰ ਅਸਲੀਅਤ ਵਿਚ ਦੇਸ਼ ਵਿਚ ਘੱਟ ਗਿਣਤੀਆਂ ਸੁਰੱਖਿਅਤ ਨਹੀਂ ਹਨ ਤੇ ਮਹਾਰਾਜਾ ਰਣਜੀਤ ਸਿੰਘ ਅਤੇ ਹਰੀ ਸਿੰਘ ਨਲੂਆ ਦੇ ਬੁੱਤ ਬੀਤੇ ਸਮੇਂ ਵਿਚ ਢਾਹ ਦਿੱਤੇ ਗਏ ਹਾਲਾਂਕਿ ਇਸ ਬਾਰੇ ਵਾਰ ਵਾਰ ਅਪੀਲਾਂ ਵੀਕੀਤੀਆਂ ਗਈਆਂ।

ਉਹਨਾ ਕਿਹਾ ਕਿ ਜਰਨੈਲ ਹਰੀ ਸਿੰਘ ਨਲਵਾ ਦੀ ਹਵੇਲੀ ਦੀ ਮੁਰੰਮਤ ਲਈ ਵਾਰ ਵਾਰ ਅਪੀਲਾਂ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਘੱਟ ਗਿਣਤੀਆਂ ਦੀਆਂ ਨਾਬਾਲਗ ਤੇ ਨੌਜਵਾਨ ਲੜਕੀਆਂ ਨੂੰ ਅਗਵਾ ਕਰ ਕੇ ਉਹਨਾਂ ਦਾ ਜਬਰੀ ਧਰਮ ਪਰਿਵਰਤਨ ਕਰ ਕੇ ਉਹਨਾਂ ਦੇ ਮੁਸਲਿਮ ਲੜਕਿਆਂ ਨਾਲ ਨਿਕਾਹ ਕਰਵਾਏ ਜਾ ਰਹੇ ਹਨ ਅਤੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਉਹਨਾਂ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਭੱਖਦਾ ਮਸਲਾ ਤੇ ਹੋਰ ਮਸਲੇ ਤੁਰੰਤ ਪਾਕਿਸਤਾਨੀ ਹਮਰੁਤਬਾ ਕੋਲ ਚੁੱਕਣ ਤੇ ਇਹਨਾਂ ਨੂੰ ਛੇਤੀ ਤੋਂ ਛੇਤੀਹੱਲ ਕਰਵਾਇਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION